ਉਮਰ ਅਬਦੁੱਲਾ ਹੋਣਗੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ : ਫਾਰੂਕ ਅਬਦੁੱਲਾ
ਨੈਸ਼ਨਲ ਕਾਨਫਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਜੰਮੂ-ਕਸ਼ਮੀਰ ਦੇ ਅਗਲੇ ਮੁੱਖ ਮੰਤਰੀ ਹੋਣਗੇ। ਉਨ੍ਹਾਂ ਦੇ ਪਿਤਾ ਅਤੇ ਐੱਨਸੀ ਪ੍ਰਧਾਨ ਫਾਰੂਕ ਅਬਦੁੱਲਾ ਨੇ ਮੰਗਲਵਾਰ ਨੂੰ ਇਹ ਐਲਾਨ ਕੀਤਾ। ਉਨ੍ਹਾਂ ਨੇ ਇਹ ਐਲਾਨ ਜੰਮੂ-ਕਸ਼ਮੀਰ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਐੱਨਸੀ-ਕਾਂਗਰਸ ਗਠਜੋੜ ਦੇ ਸਰਕਾਰ ਬਣਾਉਣ ਵੱਲ ਵਧਣ ‘ਤੇ ਕੀਤਾ। ਇਹ ਪੁੱਛੇ ਜਾਣ ‘ਤੇ ਕਿ ਗਠਜੋੜ ਦਾ ਮੁੱਖ ਮੰਤਰੀ ਦਾ ਚਿਹਰਾ ਕਿਸ ਨੂੰ ਬਣਾਇਆ ਜਾਵੇਗਾ, ਫਾਰੂਕ ਨੇ ਪੱਤਰਕਾਰਾਂ ਨੂੰ ਕਿਹਾ ਕਿ ਉਮਰ ਅਬਦੁੱਲਾ ਮੁੱਖ ਮੰਤਰੀ ਹੋਣਗੇ।
ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ: ਬਾਸੋਹਲੀ ਤੋਂ BJP ਦੇ ਦਰਸ਼ਨ ਕੁਮਾਰ ਜਿੱਤੇ || Today News
ਐੱਨਸੀ ਪ੍ਰਧਾਨ ਨੇ ਕਿਹਾ ਕਿ ਇਹ ਨਤੀਜਾ ਇਸ ਗੱਲ ਦਾ ਸਬੂਤ ਹੈ ਕਿ ਜੰਮੂ-ਕਸ਼ਮੀਰ ਦੇ ਲੋਕ ਧਾਰਾ 370 ਨੂੰ ਰੱਦ ਕਰਨ ਦੇ ਖਿਲਾਫ ਸਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਆਪਣਾ ਫੈਸਲਾ ਦੇ ਕੇ ਸਾਬਤ ਕਰ ਦਿੱਤਾ ਹੈ ਕਿ 5 ਅਗਸਤ 2019 ਨੂੰ ਲਏ ਗਏ ਫੈਸਲੇ ਉਨ੍ਹਾਂ ਨੂੰ ਮਨਜ਼ੂਰ ਨਹੀਂ ਹਨ। ਮੈਂ ਸਾਰਿਆਂ ਦਾ ਧੰਨਵਾਦ ਕਰਦਾ ਹਾਂ ਕਿ ਲੋਕਾਂ ਨੇ ਚੋਣਾਂ ਵਿੱਚ ਹਿੱਸਾ ਲਿਆ ਅਤੇ ਖੁੱਲ੍ਹ ਕੇ ਵੋਟ ਪਾਈ। ਨਤੀਜਿਆਂ ਲਈ ਮੈਂ ਪ੍ਰਮਾਤਮਾ ਦਾ ਸ਼ੁਕਰਗੁਜ਼ਾਰ ਹਾਂ।
ਬੇਰੁਜ਼ਗਾਰੀ ਨੂੰ ਖਤਮ ਕਰਨਾ ਹੋਵੇਗਾ
ਸਾਬਕਾ ਕੇਂਦਰੀ ਮੰਤਰੀ ਨੇ ਕਿਹਾ ਕਿ ਚੁਣੀ ਹੋਈ ਸਰਕਾਰ ਨੂੰ ਲੋਕਾਂ ਦੇ ‘ਦੁੱਖਾਂ’ ਨੂੰ ਖਤਮ ਕਰਨ ਲਈ ਬਹੁਤ ਕੰਮ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਸਾਨੂੰ ਬੇਰੁਜ਼ਗਾਰੀ ਨੂੰ ਖਤਮ ਕਰਨਾ ਹੋਵੇਗਾ ਤੇ ਮਹਿੰਗਾਈ ਅਤੇ ਨਸ਼ਿਆਂ ਦੀ ਸਮੱਸਿਆ ਵਰਗੇ ਮੁੱਦਿਆਂ ਨਾਲ ਨਜਿੱਠਣਾ ਹੋਵੇਗਾ। ਹੁਣ ਕੋਈ ਲੈਫਟੀਨੈਂਟ ਗਵਰਨਰ ਅਤੇ ਉਨ੍ਹਾਂ ਦੇ ਸਲਾਹਕਾਰ ਨਹੀਂ ਹੋਣਗੇ। ਹੁਣ 90 ਵਿਧਾਇਕ ਹੋਣਗੇ ਜੋ ਲੋਕਾਂ ਲਈ ਕੰਮ ਕਰਨਗੇ।