ਕਿਸਾਨੀ ਮਾਮਲਿਆਂ ‘ਤੇ ਸਾਬਕਾ ਵਿਧਾਇਕ ਕੁਲਦੀਪ ਵੈਦ ਨੇ ਹਰਿਆਣਾ ਤੇ ਕੇਂਦਰ ਸਰਕਾਰ ‘ਤੇ ਕੱਸਿਆ ਤੰਜ

0
11

ਲੁਧਿਆਣਾ ਦੇ ਹਲਕਾ ਗਿੱਲ ਤੋਂ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਕਿਸਾਨੀ ਮਾਮਲਿਆਂ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕਰ ਕੇਂਦਰ ਦੀ ਭਾਜਪਾ ਸਰਕਾਰ ਅਤੇ ਹਰਿਆਣਾ ਸਰਕਾਰ ਤੇ ਵੱਡਾ ਹਮਲਾ ਕੀਤਾ ਹੈ। ਉਹਨਾਂ ਕਿਹਾ ਕਿ ਦੇਸ਼ ਦੇ ਹਰ ਨਾਗਰਿਕ ਨੂੰ ਸ਼ਾਂਤਮਈ ਪ੍ਰਦਰਸ਼ਨ ਕਰਨ ਦਾ ਅਧਿਕਾਰ ਹੈ ਅਤੇ ਬਾਕੀ ਸੂਬਿਆਂ ਵਿੱਚ ਵੀ ਪ੍ਰਦਰਸ਼ਨ ਹੋ ਰਹੇ ਨੇ ਪਰ ਪੰਜਾਬ ਦੇ ਕਿਸਾਨਾਂ ਨੂੰ ਬਾਰਡਰ ਬਣਾ ਕੇ ਰੋਕਣਾ ਅਤੇ ਉਹਨਾਂ ਦੇ ਉੱਤੇ ਤਸ਼ੱਦਦ ਕਰਨਾ ਅਤੇ ਨਿੰਦਣੀ ਯੋਗ ਹੈ।

ਇਸ ਤੋਂ ਇਲਾਵਾ ਉਹਨਾਂ ਜਿੱਥੇ ਆਮ ਆਦਮੀ ਪਾਰਟੀ ਦੇ ਅਲਾਇੰਸ ਨੂੰ ਲੈ ਕੇ ਗੱਲਬਾਤ ਕੀਤੀ ਤਾਂ ਉੱਥੇ ਹੀ ਉਹਨਾਂ ਭਾਜਪਾ ਸੂਭਾ ਪ੍ਰਧਾਨ ਸੁਨੀਲ ਜਾਖੜ ਨੂੰ ਵੀ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਵਿੱਚ ਸਟੈਂਡ ਸਪਸ਼ਟ ਕਰਨ ਦੀ ਗੱਲ ਕਹੀ ਹੈ।

ਮੀਡੀਆ ਨਾਲ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਨੇਤਾ ਕੁਲਦੀਪ ਵੈਦ ਨੇ ਕਿਹਾ ਕਿ ਜਿੱਥੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਦੇ ਉੱਤੇ ਐਨਐਸਏ ਨੂੰ ਲਾਗੂ ਕਰਨ ਦੀ ਤਿਆਰੀ ਕੀਤੀ ਜਾ ਰਹੀ ਸੀ।  ਉਸ ਤੋਂ ਬਾਅਦ ਇਸ ਫੈਸਲੇ ਨੂੰ ਵਾਪਸ ਲੈ ਲਿਆ ਗਿਆ ਕਿਹਾ ਕਿ ਇਹ ਬੜੀ ਮਾੜੀ ਗੱਲ ਹੈ।

ਉਹਨਾਂ ਕਿਹਾ ਕਿ ਇਹ ਹਰਿਆਣਾ ਦਾ ਬਾਰਡਰ ਨਹੀਂ ਬਲਕਿ ਸਰਹੱਦੀ ਪਾਕਿਸਤਾਨ ਵਾਲਾ ਬਾਰਡਰ ਬਣਾਇਆ ਗਿਆ ਹੈ। ਉਹਨਾਂ ਇਹ ਵੀ ਜ਼ਿਕਰ ਕੀਤਾ ਕਿ ਇਹ ਕਿਸਾਨ ਦੇਸ਼ ਦਾ ਢਿੱਡ ਭਰਦੇ ਨੇ ਅਤੇ ਉਹਨਾਂ ਦੀਆਂ ਮੰਗਾਂ ਨੂੰ ਬੈਠ ਕੇ ਸੁਣਨਾ ਚਾਹੀਦਾ ਹੈ ਇਸ ਤੋਂ ਇਲਾਵਾ ਉਹਨਾਂ ਦਾ ਜ਼ਿਕਰ ਕੀਤਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕਿਸਾਨੀ ਮਾਮਲਿਆਂ ਚ ਆਵਾਜ਼ ਚੁੱਕਣ ਵਾਲੇ ਕਈ ਸੋਸ਼ਲ ਮੀਡੀਆ ਪਲੇਟਫਾਰਮ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ ਹੈ।

ਉਹਨਾਂ ਕਿਹਾ ਕਿ ਕਿਸਾਨਾਂ ਦੀ ਆਵਾਜ਼ ਨੂੰ ਦੱਬਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਦੇਸ਼ ਦੇ ਹਰ ਸੂਬੇ ਵਿੱਚ ਜਥੇਬੰਦੀਆਂ ਤੋਂ ਇਲਾਵਾ ਲੋਕ ਪ੍ਰਦਰਸ਼ਨ ਕਰ ਰਹੇ ਨੇ ਉੱਥੇ ਕਿਸੇ ਤੇ ਵੀ ਅਜਿਹਾ ਤਸ਼ੱਦਦ ਨਹੀਂ ਹੋ ਰਿਹਾ ਬਲਕਿ ਹਰਿਆਣਾ ਸਰਕਾਰ ਪੰਜਾਬ ਦੇ ਕਿਸਾਨਾਂ ਤੇ ਤਸ਼ੱਦਦ ਕਰ ਰਹੀ ਹੈ

LEAVE A REPLY

Please enter your comment!
Please enter your name here