ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਦੀਵਾਲੀ ਮੌਕੇ ਸ਼ਹਿਰ ਵਾਸੀਆਂ ਨੂੰ 2 ਘੰਟੇ ਲਈ ਪਟਾਕੇ ਚਲਾਉਣ ਦੀ ਇਜਾਜ਼ਤ

0
116

ਚੰਡੀਗੜ੍ਹ ਪ੍ਰਸ਼ਾਸਨ ਨੇ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦਾ ਹਵਾਲਾ ਦਿੰਦੇ ਹੋਏ ਦੀਵਾਲੀ ਮੌਕੇ ਸ਼ਹਿਰ ਵਾਸੀਆਂ ਨੂੰ ਸਿਰਫ਼ 2 ਘੰਟੇ (ਰਾਤ 8 ਤੋਂ 10 ਵਜੇ) ਲਈ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਹੈ। ਇਸ ਦੇ ਨਾਲ ਹੀ ਸ਼ਹਿਰ ਵਿੱਚ ਸਿਰਫ਼ ਹਰੇ ਪਟਾਕੇ ਹੀ ਚਲਾਏ ਜਾ ਸਕਦੇ ਹਨ।ਚੰਡੀਗੜ੍ਹ ਦੇ ਪੀਜੀਆਈ ਸਮੇਤ ਸਾਰੇ ਵੱਡੇ ਹਸਪਤਾਲਾਂ ਨੇ ਦੀਵਾਲੀ ਮੌਕੇ ਹੋਣ ਵਾਲੇ ਹਾਦਸਿਆਂ ਲਈ ਤਿਆਰੀਆਂ ਕਰ ਲਈਆਂ ਹਨ। ਮਰੀਜ਼ਾਂ ਨੂੰ ਸਮੇਂ ਸਿਰ ਇਲਾਜ ਮੁਹੱਈਆ ਕਰਵਾਉਣ ਲਈ ਤਿਆਰੀਆਂ ਕੀਤੀਆਂ ਗਈਆਂ ਹਨ।

ਪੀਜੀਆਈ ਤੋਂ ਇਲਾਵਾ ਸੈਕਟਰ 16 ਦੇ ਸਰਕਾਰੀ ਮਲਟੀ ਸਪੈਸ਼ਲਿਟੀ ਹਸਪਤਾਲ (ਜੀਐਮਐਸਐਚ-16), ਸੈਕਟਰ 32 ਦੇ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ (ਜੀਐਮਸੀਐਚ-32), ਸੈਕਟਰ 22, ਸੈਕਟਰ 45 ਅਤੇ ਮਨੀਮਾਜਰਾ ਦੇ ਸਿਵਲ ਹਸਪਤਾਲ ਵਿੱਚ ਵੀ ਸਟਾਫ਼ ਐਂਮਰਜੈਂਸੀ ਸੇਵਾਵਾਂ ਦੇਣ ਲਈ ਤਿਆਰ ਹੈ। ਦੀਵਾਲੀ ਮੌਕੇ ਸ਼ਹਿਰ ਦੇ ਲਗਭਗ ਸਾਰੇ ਸਰਕਾਰੀ ਹਸਪਤਾਲ 24 ਘੰਟੇ ਆਪਣੀਆਂ ਐਮਰਜੈਂਸੀ ਸੇਵਾਵਾਂ ਦਿੰਦੇ ਰਹਿਣਗੇ। ਸਟਾਫ਼ ਨੂੰ ਵੀ ਪੂਰੀ ਤਰ੍ਹਾਂ ਤਿਆਰ ਰਹਿਣ ਲਈ ਕਿਹਾ ਗਿਆ ਹੈ।

 

LEAVE A REPLY

Please enter your comment!
Please enter your name here