ਅੱਜ ਸ਼ਹੀਦ ਏ ਆਜ਼ਮ ਭਗਤ ਸਿੰਘ ਦਾ ਜਨਮਦਿਵਸ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਪਿਛਲੇ ਕਈ ਸਾਲਾਂ ਤੋਂ ਰੁਕੇ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਯੁਵਕ ਸੇਵਾਵਾਂ ਵਿਭਾਗ ਨੇ ਨੌਜਵਾਨਾਂ ਤੋਂ ਬਿਨੈ ਪੱਤਰ ਮੰਗੇ ਹਨ। 46 ਯੁਵਕਾਂ ਨੂੰ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦੇਵਾਂਗੇ ਅਤੇ 30 ਨਵੰਬਰ ਤੱਕ ਨੌਜਵਾਨ ਅਪਲਾਈ ਕਰ ਸਕਦੇ ਹਨ।

ਇਸਦੇ ਨਾਲ ਹੀ ਦੱਸ ਦਈਏ ਕਿ ਪੰਜਾਬ ਵਾਸੀਆਂ ਲਈ ਅੱਜ ਬੇਹੱਦ ਖੁਸ਼ੀ ਵਾਲਾ ਦਿਨ ਹੈ। ਅੱਜ ਸ਼ਹੀਦ ਭਗਤ ਸਿੰਘ ਦੇ 115 ਵੇਂ ਜਨਮ ਦਿਵਸ ਮੌਕੇ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ ਮਿਲੀ ਹੈ। ਅੱਜ ਚੰਡੀਗੜ੍ਹ ਏਅਰਪੋਰਟ ਦਾ ਨਾਮਕਰਨ ਹੋ ਗਿਆ ਹੈ। ਹੁਣ ਚੰਡੀਗੜ੍ਹ ਏਅਰਪੋਰਟ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਮ ਤੋਂ ਜਾਣਿਆ ਜਾਵੇਗਾ। ਦੱਸ ਦਈਏ ਕਿ ਹੁਣ ਨਵਾਂ ਨਾਂ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆ ਗਿਆ ਹੈ।