ਹਰਿਆਣਾ:  ਕੈਥਲ ‘ਚ ਪਿੰਡ ਤਿਤਰਮ ਨੇੜੇ ਦੇਵਬਨ ਕੈਂਚੀ ਚੌਕ ਨਾਲ ਉੱਗੀ ਘਾਹ ’ਚੋਂ ਲਗਭਗ ਡੇਢ ਕਿੱਲੋ ਆਰ.ਡੀ.ਐਕਸ. (ਵਿਸਫ਼ੋਟਕ ਸਮੱਗਰੀ) ਬਰਾਮਦ ਕੀਤਾ ਹੈ। ਜਿਸ ਨੂੰ ਅੰਬਾਲਾ ਐਸਟੀਐਫ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਸੋਮਵਾਰ ਸ਼ਾਮ ਅੰਬਾਲਾ ਐਸਟੀਐਫ ਤੋਂ ਸੂਚਨਾ ਮਿਲਣ ’ਤੇ ਕੈਥਲ ਦੇ ਐਸਪੀ ਮਕਸੂਦ ਅਹਿਮਦ ਭਾਰੀ ਪੁਲਿਸ ਫੋਰਸ ਦੀ ਮੌਜੂਦਗੀ ਵਿੱਚ ਟੀਮ ਸਮੇਤ ਮੌਕੇ ’ਤੇ ਪੁੱਜੇ। ਉਕਤ ਸਥਾਨ ‘ਤੇ ਇਕ ਸ਼ੱਕੀ ਬਾਕਸ ‘ਚ ਵਿਸਫੋਟਕ ਸਮੱਗਰੀ ਹੋਣ ਦੀ ਗੱਲ ਕਹੀ ਗਈ ਸੀ।

ਬੰਬ ਨਿਰੋਧਕ ਦਸਤੇ ਨੂੰ ਬੁਲਾਇਆ ਗਿਆ। ਅੰਬਾਲਾ ਐਸਟੀਐਫ ਵੀ ਮੌਕੇ ’ਤੇ ਪਹੁੰਚ ਗਈ। ਪੁਲਿਸ ਨੇ ਜਦੋਂ ਇਲਾਕੇ ਨੂੰ ਸੀਲ ਕਰਕੇ ਕਾਰਵਾਈ ਕੀਤੀ ਤਾਂ ਸ਼ਾਮ ਨੂੰ ਮੌਕੇ ’ਤੇ ਡੇਢ ਕਿਲੋ ਆਰਡੀਐਕਸ, ਡੈਟੋਨੇਟਰ ਅਤੇ ਮੈਗਨੇਟ ਬਰਾਮਦ ਹੋਏ ਜਿਸ ਨੂੰ ਅੰਬਾਲਾ ਐਸਟੀਐਫ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।

ਇਹ ਵੀ ਪੜ੍ਹੋ: ਇਲੈਕਟ੍ਰਿਕ ਸਕੂਟਰ ਰੀਚਾਰਜਿੰਗ ਯੂਨਿਟ ‘ਚ ਲੱਗੀ ਅੱਗ, 6 ਲੋਕਾਂ ਦੀ ਮੌਤ

ਦੱਸਿਆ ਜਾ ਰਿਹਾ ਹੈ ਕਿ ਅੰਬਾਲਾ ਐਸਟੀਐਫ ਟੀਮ ਵੱਲੋਂ ਕੈਥਲ ਪੁਲਿਸ ਨੂੰ ਸੂਚਨਾ ਦਿੱਤੀ ਗਈ। ਕੈਂਚੀ ਚੌਕ ਨੂੰ ਤਿੰਨੋਂ ਪਾਸਿਓਂ ਬੰਦ ਕਰ ਦਿੱਤਾ ਗਿਆ। ਚੌਕ ‘ਤੇ ਇਕ ਸਾਈਨ ਬੋਰਡ ਦੇ ਹੇਠਾਂ ਬਕਸਾ ਹੋਣ ਦੀ ਸੂਚਨਾ ਮਿਲੀ ਸੀ। ਇਸ ਵਿੱਚ ਬੰਬ ਹੋਣ ਦਾ ਸ਼ੱਕ ਜਤਾਇਆ ਗਿਆ। ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਮੌਜੂਦ ਸਨ। ਪੁਲਿਸ ਫੋਰਸ ਸਮੇਤ ਐਸਟੀਐਫ ਦੀ ਟੀਮ ਵੀ ਮੌਕੇ ‘ਤੇ ਪਹੁੰਚ ਗਈ।

ਡੀਜੀਪੀ ਨੂੰ ਵੀ ਇਸ ਮਾਮਲੇ ਦੀ ਜਾਣਕਾਰੀ ਦੇ ਦਿੱਤੀ ਗਈ ਹੈ। ਐਸਪੀ ਮਕਸੂਦ ਅਹਿਮਦ ਟੀਮ ਸਮੇਤ ਪੁੱਜੇ ਅਤੇ ਤਿੰਨੋਂ ਸੜਕਾਂ ਨੂੰ ਸੌ ਮੀਟਰ ਪਹਿਲਾਂ ਹੀ ਸੀਲ ਕਰ ਦਿੱਤਾ। ਇਸ ਦੇ ਨਾਲ ਹੀ ਫਾਇਰ ਬ੍ਰਿਗੇਡ ਅਤੇ ਸਿਹਤ ਵਿਭਾਗ ਦੀ ਟੀਮ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ।

LEAVE A REPLY

Please enter your comment!
Please enter your name here