ਮਾਮੂਲੀ ਤਕਰਾਰ ਨੇ ਧਾਰਿਆ ਖੂਨੀ ਰੂਪ, ਇੱਕ ਭਰਾ ਨੇ ਦੂਜੇ ਭਰਾ ਦਾ ਕੀਤਾ ਬੇਰਹਿਮੀ ਨਾਲ ਕਤ.ਲ || Punjab News

0
27

ਮਾਮੂਲੀ ਤਕਰਾਰ ਨੇ ਧਾਰਿਆ ਖੂਨੀ ਰੂਪ, ਇੱਕ ਭਰਾ ਨੇ ਦੂਜੇ ਭਰਾ ਦਾ ਕੀਤਾ ਬੇਰਹਿਮੀ ਨਾਲ ਕਤ.ਲ

ਲੁਧਿਆਣਾ ਰੋਡ ‘ਤੇ ਪਿੰਡ ਝਾੜ ਸਾਹਿਬ ਵਿਖੇ ਦੋ ਮਸੇਰੇ ਭਰਾਵਾਂ ਵਿੱਚ ਅੱਜ ਸਵੇਰੇ ਤਕਰਾਰਵਾਜੀ ਸ਼ੁਰੂ ਹੋ ਗਈ।  ਜਿਸ ਨੇ ਖੂਨੀ ਝੜਪ ਦਾ ਰੂਪ ਲੈ ਲਿਆ।  ਇਸ ਖੂਨੀ ਝੜਪ ਵਿੱਚ 52 ਸਾਲਾ ਰਸ਼ਪਾਲ ਦੀ ਮੌਤ ਹੋ ਗਈ ਜਦ ਕਿ ਚਮਕੌਰ ਸਿੰਘ ਇਸ ਖ਼ੂਨੀ ਲੜਾਈ ਵਿੱਚ ਜ਼ਖਮੀ ਹੋ ਗਿਆ। ਇਹ ਦੋਵੇਂ ਆਪਸ ਵਿੱਚ ਮੋਸੇਰੇ ਭਰਾ ਹਨ। ਇੱਕ ਭਰਾ ਨੇ ਦੂਜੇ ਭਰਾ ਦਾ ਬੇਰਹਿਮੀ ਨਾਲ ਗਲਾ ਵੱਢ ਕੇ ਕਤਲ ਕਰ ਦਿੱਤਾ।

ਜੱਦੀ ਪਿੰਡ ਪੁੱਜੇ ਬਲਵੰਤ ਸਿੰਘ ਰਾਜੋਆਣਾ, ਭਰਾ ਦੇ ਭੋਗ ਸਮਾਗਮ ‘ਚ ਹੋਏ ਸ਼ਾਮਲ || Breaking news

ਮਾਛੀਵਾੜਾ ਨੇੜੇ ਇਤਿਹਾਸਕ ਪਿੰਡ ਝਾੜ ਸਾਹਿਬ ਵਿਖੇ ਅੱਧੀ ਰਾਤ ਨੂੰ ਸਰਹਿੰਦ ਨਹਿਰ ਕਿਨਾਰੇ ਸੜਕ ’ਤੇ ਹੀ 2 ਮਸੇਰੇ ਭਰਾਵਾਂ ਵਿਚਕਾਰ ਖੂਨੀ ਝੜਪ ਹੋ ਗਈ ਜਿਸ ਵਿਚ ਇੱਕ ਭਰਾ ਨੇ ਦੂਜੇ ਭਰਾ ਦਾ ਬੇਰਹਿਮੀ ਨਾਲ ਗਲਾ ਵੱਢ ਕੇ ਕਤਲ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਰਾਤ ਕਰੀਬ 12.50 ਵਜੇ ਮਾਛੀਵਾੜਾ ਪੁਲਿਸ ਥਾਣਾ ਨੂੰ ਕਾਲ ਆਈ ਕਿ ਝਾੜ ਸਾਹਿਬ ਨੇੜੇ ਖੂਨੀ ਝੜਪ ਹੋਈ ਹੈ। ਉਨ੍ਹਾਂ ਦੱਸਿਆ ਕਿ ਰਛਪਾਲ ਸਿੰਘ ਵਾਸੀ ਗੁਮਾਣਪੁਰ, ਹਲਕਾ ਮਜੀਠਾ ਜੋ ਕਿ ਆਪਣਾ ਟਰੱਕ ਲੈ ਕੇ ਲੁਧਿਆਣਾ ਤੋਂ ਬੱਦੀ ਵੱਲ ਨੂੰ ਜਾ ਰਿਹਾ ਸੀ ਜਦਕਿ ਚਮਕੌਰ ਸਿੰਘ ਬੱਦੀ ਤੋਂ ਲੁਧਿਆਣਾ ਵੱਲ ਨੂੰ ਜਾ ਰਿਹਾ ਸੀ।

ਰਿਸ਼ਤੇ ਵਿਚ ਮਸੇਰੇ ਭਰਾ

ਇਹ ਦੋਵੇਂ ਝਾੜ ਸਾਹਿਬ ਵਿਖੇ ਆਪਸ ਵਿਚ ਇੱਕ ਦੂਜੇ ਨੂੰ ਮਿਲ ਪਏ ਅਤੇ ਇਨ੍ਹਾਂ ਦਾ ਪਹਿਲਾਂ ਵੀ ਆਪਸ ਵਿਚ ਪਰਿਵਾਰਕ ਕਲੇਸ਼ ਚੱਲਿਆ ਆ ਰਿਹਾ ਹੈ ਜੋ ਕਿ ਰਿਸ਼ਤੇ ਵਿਚ ਮਸੇਰੇ ਭਰਾ ਹਨ। ਇੱਥੇ ਦੋਵੇਂ ਨੇ ਇੱਕ ਦੂਜੇ ਉੱਪਰ ਦਾਅ ਤੇ ਕਿਰਪਾਨ ਨਾਲ ਹਮਲਾ ਕਰ ਦਿੱਤਾ ਅਤੇ ਦੋਵਾਂ ਦੀ ਸੜਕ ਵਿਚਕਾਰ ਖੂਨੀ ਝੜਪ ਹੋਈ। ਚਮਕੌਰ ਸਿੰਘ ਨੇ ਰਛਪਾਲ ਸਿੰਘ ਦੀ ਗਰਦਨ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਜਿਸ ਕਾਰਨ ਉਸਦੀ ਜਾਨ ਚਲੀ ਗਈ ਜਦਕਿ ਇਸ ਲੜਾਈ ਵਿਚ ਚਮਕੌਰ ਸਾਹਿਬ ਖੁਦ ਵੀ ਬੁਰੀ ਤਰ੍ਹਾਂ ਜਖ਼ਮੀ ਹੋ ਗਿਆ।

LEAVE A REPLY

Please enter your comment!
Please enter your name here