ਤੇਜ਼ ਰਫਤਾਰ ਦਾ ਕਹਿਰ, ਇੱਕ ਵਿਅਕਤੀ ਦੀ ਹੋਈ ਮੌ.ਤ

0
86

ਆਏ ਦਿਨ ਸੜਕ ਹਾਦਸਿਆਂ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹਾ ਹੀ ਤਾਜ਼ਾ ਮਾਮਲਾ ਖੰਨਾ ਤੋਂ ਸਾਹਮਣੇ ਆਇਆ ਹੈ।ਖੰਨਾ ਦੇ ਅਮਲੋਹ ਰੋਡ ‘ਤੇ ਤੇਜ਼ ਰਫਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਇੱਥੇ ਇੱਕ ਬੇਕਾਬੂ ਟ੍ਰੈਕਟਰ ਟਰਾਲੀ ਬਿਜਲੀ ਦੇ ਖੰਭਿਆਂ ਅਤੇ ਤਾਰਾਂ ਨੂੰ ਤੋੜ ਕੇ ਇੱਕ ਦੁਕਾਨ ਵਿੱਚ ਵੜ ਗਿਆ। ਟ੍ਰੈਕਟਰ ਟਰਾਲੀ ਨੇ ਦੁਕਾਨਦਾਰ ਨੂੰ ਕੁਚਲ ਦਿੱਤਾ। ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਕਈ ਲੋਕ ਆਪਣੀ ਜਾਨ ਬਚਾਉਣ ਲਈ ਭੱਜੇ। ਟ੍ਰੈਕਟਰ ਟਰਾਲੀ ਚਾਲਕ ਸ਼ਰਾਬੀ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ :ਪਟਿਆਲਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਲਾਰੈਂਸ ਗੈਂਗ ਦੇ…

ਸਿਟੀ ਥਾਣਾ 2 ਦੇ ਸਬ-ਇੰਸਪੈਕਟਰ ਗੁਰਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਸੂਚਨਾ ਮਿਲਣ ‘ਤੇ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਹਾਦਸਾ ਡਰਾਈਵਰ ਦੀ ਲਾਪਰਵਾਹੀ ਕਾਰਨ ਵਾਪਰਿਆ ਹੈ। ਟ੍ਰੈਕਟਰ ਟਰਾਲੀ ਨੂੰ ਜ਼ਬਤ ਕਰ ਲਿਆ ਗਿਆ ਹੈ ਅਤੇ ਚਾਲਕ ਖਿਲਾਫ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here