ਸਰਚ ਆਪ੍ਰੇਸ਼ਨ ਦੌਰਾਨ ਵਾਪਰਿਆ ਵੱਡਾ ਹਾਦਸਾ, ਦੇਸ਼ ਦਾ ਇੱਕ ਜਵਾਨ ਹੋਇਆ ਸ਼ਹੀਦ, 8 ਗੰਭੀਰ ਜ਼ਖ਼ਮੀ || Srinagar || Srinagar News

0
108

ਸਰਚ ਆਪ੍ਰੇਸ਼ਨ ਦੌਰਾਨ ਵਾਪਰਿਆ ਵੱਡਾ ਹਾਦਸਾ

ਫੌਜੀਆਂ ਵੱਲੋਂ ਕੀਤੇ ਜਾ ਰਹੇ ਸਰਚ ਆਪ੍ਰੇਸ਼ਨ ਦੌਰਾਨ ਇੱਕ ਵੱਡਾ ਹਾਦਸਾ ਵਾਪਰ ਗਿਆ ਹੈ। ਜਾਣਕਾਰੀ ਅਨੁਸਾਰ ਸ਼੍ਰੀਨਗਰ ਦੇ ਅਨੰਤਨਾਗ ‘ਚ ਦਹਿਸ਼ਤਗਰਦਾਂ ਦੇ ਇਨਪੁਟ ਤੋਂ ਬਾਅਦ ਫੌਜ ਦੇ ਜਵਾਨਾਂ ਵਲੋਂ ਅਨੰਤਨਾਗ ਦੀਆਂ ਪਹਾੜੀਆਂ ‘ਚ ਚਲਾਏ ਜਾ ਰਹੇ ਸਰਚ ਆਪਰੇਸ਼ਨ ਦੌਰਾਨ ਜਵਾਨਾਂ ਦੀ ਗੱਡੀ ਅਚਾਨਕ ਖਾਈ ‘ਚ ਡਿੱਗ ਗਈ।

ਇੱਕ ਜਵਾਨ ਹੋਇਆ ਸ਼ਹੀਦ

ਇਸ ਦੌਰਾਨ ਗੱਡੀ ‘ਚ ਸਵਾਰ 8 ਜਵਾਨ ਗੰਭੀਰ ਜ਼ਖਮੀ ਹੋ ਗਏ, ਜਦਕਿ ਗੁਰਪ੍ਰੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਪਿੰਡ ਸਰਾਵਾਂ ਸ਼ਹੀਦ ਹੋ ਗਿਆ।ਲਾਂਸ ਨਾਇਕ ਗੁਰਪ੍ਰੀਤ ਸਿੰਘ 19 ਆਰ.ਆਰ. ਅਨੰਤਨਾਗ ‘ਚ ਤਾਇਨਾਤ ਸੀ ਅਤੇ ਛੁੱਟੀ ਪੂਰੀ ਕਰਕੇ ਮਹੀਨਾ ਪਹਿਲਾਂ ਹੀ ਆਪਣੀ ਯੂਨਿਟ ‘ਚ ਪਰਤਿਆ ਸੀ।

ਉਸਦੀ ਅਕਸਰ ਆਪਣੇ ਪਰਿਵਾਰ ਨਾਲ ਫੋਨ ‘ਤੇ ਗੱਲਬਾਤ ਹੁੰਦੀ ਰਹਿੰਦੀ ਸੀ ਅਤੇ ਕੱਲ ਸ਼ਾਮ ਵੀ ਆਪਣੇ ਪਰਿਵਾਰ ਨਾਲ ਵੀਡੀਓ ਕਾਲ ‘ਤੇ ਗੱਲ ਕੀਤੀ ਸੀ ਅਤੇ ਕੱਲ੍ਹ ਸ਼ਾਮ 6 ਵਜੇ ਦੇ ਕਰੀਬ ਉਨਾਂ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਵਿਚ ਨੌਜਵਾਨ ਨੇ ਸ਼ਹਾਦਤ ਦਾ ਜਾਮ ਪੀਤਾ। ਨੌਜਵਾਨ ਸ਼ਹੀਦ ਗੁਰਪ੍ਰੀਤ ਸਿੰਘ ਆਪਣੇ ਪਿੱਛੇ ਆਪਣੀ ਪਤਨੀ , ਦੋ ਛੋਟੇ ਬੱਚਿਆਂ ਅਤੇ ਆਪਣੇ ਬਜ਼ੁਰਗ ਮਾਤਾ-ਪਿਤਾ ਨੂੰ ਛੱਡ ਗਿਆ ਹੈ। ਉਸਦੇ ਬਾਅਦ ਉਸ ਦੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ ਤੇ ਉਸ ਦਾ ਅੰਤਿਮ ਸੰਸਕਾਰ ਦੇਰ ਸ਼ਾਮ ਉਸਦੇ ਪਿੰਡ ਸਰਾਵਾਂ ਵਿੱਚ ਫੌਜੀ ਸਨਮਾਨਾਂ ਨਾਲ ਕੀਤਾ ਗਿਆ।

LEAVE A REPLY

Please enter your comment!
Please enter your name here