ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਔਰੇਂਜ ਅਲਰਟ ਜਾਰੀ ॥ Punjab News

0
97

ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਔਰੇਂਜ ਅਲਰਟ ਜਾਰੀ

ਮੌਸਮ ਵਿਭਾਗ ਨੇ ਅੱਜ ਐਤਵਾਰ ਦੁਪਹਿਰ ਨੂੰ ਪੰਜਾਬ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਸੂਬੇ ਭਰ ‘ਚ ਚੰਗੀ ਬਾਰਿਸ਼ ਹੋ ਰਹੀ ਹੈ। ਪੰਜਾਬ ਦੇ ਹੁਸ਼ਿਆਰਪੁਰ ਤੋਂ ਭਾਰੀ ਮੀਂਹ ਅਤੇ ਝੱਖੜ ਦਰਮਿਆਨ ਦੁਖਦਾਈ ਖਬਰ ਆਈ ਹੈ। ਹੁਸ਼ਿਆਰਪੁਰ ‘ਚ ਪਾਣੀ ਦੇ ਤੇਜ਼ ਵਹਾਅ ‘ਚ ਇਨੋਵਾ ਕਾਰ ਵਹਿ ਗਈ, ਜਿਸ ਵਿੱਚ 12 ਲੋਕ ਨਦੀ ਵਿੱਚ ਵਹਿ ਗਏ। ਇਹ ਹਾਦਸਾ ਦਰਿਆ ਪਾਰ ਕਰਦੇ ਸਮੇਂ ਵਾਪਰਿਆ।

ਇਹ ਵੀ ਪੜ੍ਹੋ :ਸਾਵਣ ਦੇ ਆਖਰੀ ਸੋਮਵਾਰ ਵਾਪਰਿਆ ਵੱਡਾ ਹਾਦਸਾ, 7 ਸ਼ਰਧਾਲੂਆਂ ਦੀ ਹੋਈ ਮੌ.ਤ ॥ Latest News

ਇਸ ਹਾਦਸੇ ‘ਚ 9 ਲੋਕਾਂ ਦੀ ਜਾਨ ਚਲੀ ਗਈ। ਸਾਰੇ ਮ੍ਰਿਤਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ ਅਤੇ ਦੋ ਲੋਕ ਅਜੇ ਵੀ ਲਾਪਤਾ ਹਨ। ਲੋਕਾਂ ਵੱਲੋਂ ਬਚਾਏ ਇੱਕ ਵਿਅਕਤੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਸਾਰੇ ਲੋਕ ਹਿਮਾਚਲ ਦੇ ਵਸਨੀਕ ਸਨ ਅਤੇ ਨਵਾਂਸ਼ਹਿਰ ਵਿੱਚ ਇੱਕ ਵਿਆਹ ਵਿੱਚ ਸ਼ਾਮਲ ਹੋਣ ਜਾ ਰਹੇ ਸਨ। ਇਸ ਤੋਂ ਇਲਾਵਾ ਮੀਂਹ ਕਾਰਨ ਸੂਬੇ ਦੇ ਕਈ ਸ਼ਹਿਰਾਂ ਵਿੱਚ ਪਾਣੀ ਭਰ ਗਿਆ ਹੈ।

ਮੌਸਮ ਵਿਭਾਗ ਵੱਲੋਂ 12 ਜ਼ਿਲ੍ਹਿਆਂ ‘ਚ ਔਰੇਂਜ ਅਲਰਟ ਜਾਰੀ

ਇਸ ਦੌਰਾਨ ਡੀਸੀ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਨੀਵੇਂ ਇਲਾਕਿਆਂ ਅਤੇ ਨਦੀਆਂ-ਨਾਲਿਆਂ ਤੋਂ ਦੂਰੀ ਬਣਾ ਕੇ ਰੱਖਣ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਵੱਲੋਂ ਦੁਪਹਿਰ ਬਾਅਦ ਜਾਰੀ ਹਦਾਇਤਾਂ ਵਿੱਚ 12 ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, SAS ਨਗਰ ਅਤੇ ਮਲੇਰਕੋਟਲਾ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

LEAVE A REPLY

Please enter your comment!
Please enter your name here