ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ ਦੇ ਕੋਰਟ ਅਫਸਰ ਨੇ ਡੀਜੀਪੀ ਨੂੰ ਪੰਜਾਬ ਦੇ ਸਿਖਿਆ ਵਿਭਾਗ ਪ੍ਰਮੁੱਖ ਸਕੱਤਰ ਨੂੰ ਗ੍ਰਿਫਤਾਰ ਕਰਕੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ (NCSC) ਦੇ ਕੋਰਟ ਅਫਸਰ ਨੇ ਪੰਜਾਬ ਦੇ ਪ੍ਰਿੰਸੀਪਲ ਸਕੱਤਰ ਜਸਪ੍ਰੀਤ ਤਲਵਾੜ (ਸਕੂਲ ਸਿੱਖਿਆ) ਵਿਰੁੱਧ ਵਾਰੰਟ ਜਾਰੀ ਕਰਦਿਆਂ ਰਾਜ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਨੂੰ ਹੁਕਮ ਦਿੱਤੇ ਹਨ ਕਿ ਇਸ ਆਈਏਐਸ ਅਧਿਕਾਰੀ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਇਸਦੇ ਨਾਲ ਹੀ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਦੇ ਨਵੀਂ ਦਿੱਲੀ ਕਮਿਸ਼ਨ ਹੈੱਡਕੁਆਰਟਰ (ਅਦਾਲਤ) ‘ਚ 17 ਜਨਵਰੀ ਨੂੰ ਸਵੇਰੇ 11 ਵਜੇ ਪੇਸ਼ ਕੀਤਾ ਜਾਵੇ।
ਜ਼ਿਕਰਯੋਗ ਹੈ ਕਿ ਸਾਲ 2010 ਵਿੱਚ ਜੂਨੀਅਰ ਅਤੇ ਜਨਰਲ ਕੈਟਾਗਰੀ ਦੇ ਪ੍ਰਿੰਸੀਪਲਾਂ ਨੂੰ ਸਿੱਖਿਆ ਅਧਿਕਾਰੀ/ਪ੍ਰਿੰਸੀਪਲ ਵਜੋਂ ਨਿਯੁਕਤ ਕਰਨ ਦੇ ਮਾਮਲੇ ਵਿੱਚ ਸੁਣਵਾਈ ਲਈ ਸੰਮਨ ਜਾਰੀ ਹੋਣ ਦੇ ਬਾਵਜੂਦ ਪ੍ਰਿੰਸੀਪਲ ਸਕੱਤਰ (ਸਕੂਲ ਸਿੱਖਿਆ) ਜਸਪ੍ਰੀਤ ਤਲਵਾੜ ਸੁਣਵਾਈ ਦੌਰਾਨ 2.1.2023 ਨੂੰ ਹਾਜ਼ਰ ਨਹੀਂ ਹੋਏ ਸਨ। ਇਸੇ ਲਈ ਕਮਿਸ਼ਨ ਨੇ ਸਖ਼ਤ ਰਵੱਈਆ ਦਿਖਾਉਂਦੇ ਹੋਏ ਸਬੰਧਤ ਅਧਿਕਾਰੀ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਡਾਇਰੈਕਟਰ ਜਨਰਲ ਪੁਲਿਸ ਨੂੰ ਹੁਕਮ ਜਾਰੀ ਕੀਤੇ ਹਨ।