ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚੇ ਆਦੇਸ਼ ਪ੍ਰਤਾਪ ਸਿੰਘ ਕੈਰੋਂ
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੇ ਆਦੇਸ਼ ਮੁਤਾਬਕ ਤਤਕਾਲੀ ਅਕਾਲੀ ਸਰਕਾਰ ਸਮੇਂ ਪੰਜਾਬ ਵਿਚ ਕੈਬਨਿਟ ਮੰਤਰੀ ਰਹੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਅੱਜ ਆਪਣਾ ਸਪੱਸ਼ਟੀਕਰਨ ਪੱਤਰ ਦੇਣ ਪੁੱਜੇ। ਜ਼ਿਕਰਯੋਗ ਹੈ ਕਿ ਆਦੇਸ਼ ਪ੍ਰਤਾਪ ਸਿੰਘ ਕੈਰੋਂ ਤਤਕਾਲੀ ਕੈਬਨਿਟ ਮੰਤਰੀ ਹੋਣ ਦੇ ਨਾਲ-ਨਾਲ ਸੁਖਬੀਰ ਸਿੰਘ ਬਾਦਲ ਦੇ ਨਜ਼ਦੀਕੀ ਰਿਸ਼ਤੇਦਾਰ ਵੀ ਹਨ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਰਹੇ ਬੀਬੀ ਜਗੀਰ, ਡਾ. ਦਲਜੀਤ ਸਿੰਘ ਚੀਮਾ ਸਮੇਤ ਹੋਰ ਕਈ ਸਾਬਕਾ ਮੰਤਰੀ ਆਪਣਾ ਸਪੱਸ਼ਟੀਕਰਨ ਦੇ ਚੁੱਕੇ ਹਨ।
ਲੁਧਿਆਣਾ ‘ਚ ਮਨੀ ਟਰਾਂਸਫਰ ਦੀ ਦੁਕਾਨ ਲੁੱਟਣ ਦੀ ਹੋਈ ਕੋਸ਼ਿਸ਼, ਵੀਡਿਓ ਵਾਇਰਲ || Punjab News
ਜ਼ਿਕਰਯੋਗ ਹੈ ਕਿ ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ 30 ਅਗਸਤ ਨੂੰ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਜਿੱਥੇ ਤਨਖਾਹੀਆ ਕਰਾਰ ਦਿੱਤਾ ਗਿਆ ਸੀ, ਉੱਥੇ ਹੀ 17 ਸਾਬਕਾ ਮੰਤਰੀਆਂ ਨੂੰ 15 ਦਿਨਾਂ ਦੇ ਅੰਦਰ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਵੀ ਕਿਹਾ ਗਿਆ ਸੀ | ਇਸੇ ਆਦੇਸ਼ ਨੂੰ ਮੰਨਦਿਆ ਜਿੱਥੇ ਅਕਾਲੀਆਂ ਦੀ ਸਰਕਾਰ ਵੇਲੇ ਰਹੇ ਮੰਤਰੀ ਆਪਣਾ ਸਪੱਸ਼ਟੀਕਰਨ ਦੇਣ ਪਹੁੰਚ ਰਹੇ ਹਨ।