ਸਲਮਾਨ ਖਾਨ ਦੇ ਘਰ ਦੇ ਬਾਹਰ ਗੋ.ਲੀਬਾ.ਰੀ ਮਾਮਲੇ ‘ਚ ਪੁਲਿਸ ਨੇ ਇਕ ਹੋਰ ਦੋਸ਼ੀ ਨੂੰ ਕੀਤਾ ਗ੍ਰਿਫਤਾਰ || Latest News

0
88
Outside Salman Khan's house, the police arrested another accused in the case of libel

ਸਲਮਾਨ ਖਾਨ ਦੇ ਘਰ ਦੇ ਬਾਹਰ ਗੋ.ਲੀਬਾ.ਰੀ ਮਾਮਲੇ ‘ਚ ਪੁਲਿਸ ਨੇ ਇਕ ਹੋਰ ਦੋਸ਼ੀ ਨੂੰ ਕੀਤਾ ਗ੍ਰਿਫਤਾਰ || Latest News

ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਘਰ ਪਿਛਲੇ ਮਹੀਨੇ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਹਾਸਿਲ ਹੋਈ ਹੈ | ਮੁੰਬਈ ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਹੋਰ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ | ਅਧਿਕਾਰੀਆਂ ਵੱਲੋਂ ਮੰਗਲਵਾਰ ਨੂੰ ਇਸਦੀ ਜਾਣਕਾਰੀ ਦਿੱਤੀ ਗਈ | ਇਕ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਦੀ ਪਛਾਣ 34 ਸਾਲਾ ਹਰਪਾਲ ਸਿੰਘ ਵਜੋਂ ਹੋਈ ਹੈ। ਮੁਲਜ਼ਮ ਹਰਿਆਣਾ ਦੇ ਫਤਿਹਾਬਾਦ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।

ਦੋਸ਼ੀ ਨੂੰ ਉਸਦੇ ਜੱਦੀ ਸ਼ਹਿਰ ਤੋਂ ਕੀਤਾ ਗਿਆ ਗ੍ਰਿਫਤਾਰ

ਮੁੰਬਈ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਸੋਮਵਾਰ ਸ਼ਾਮ ਨੂੰ ਦੋਸ਼ੀ ਨੂੰ ਉਸਦੇ ਜੱਦੀ ਸ਼ਹਿਰ ਤੋਂ ਗ੍ਰਿਫਤਾਰ ਕੀਤਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਹਰਪਾਲ ਸਿੰਘ ਨੂੰ ਮੰਗਲਵਾਰ ਤੜਕੇ ਮੁੰਬਈ ਲਿਆਂਦਾ ਗਿਆ ਅਤੇ ਅੱਜ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਮੁੰਬਈ ਪੁਲਿਸ ਇਸ ਮਾਮਲੇ ਵਿੱਚ ਹੁਣ ਤੱਕ ਕੁੱਲ 6 ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।

ਅਧਿਕਾਰੀ ਨੇ ਦੱਸਿਆ ਕਿ ਨਾਮੀ ਬਦਮਾਸ਼ ਦੇ ਇਕ ਹੋਰ ਮੈਂਬਰ ਮੁਹੰਮਦ ਰਫੀਕ ਚੌਧਰੀ ਨੇ ਪੁੱਛਗਿੱਛ ਦੌਰਾਨ ਇਸ ਮਾਮਲੇ ਵਿਚ ਸਿੰਘ ਦੀ ਸ਼ਮੂਲੀਅਤ ਦਾ ਖੁਲਾਸਾ ਕੀਤਾ ਸੀ। ਦੱਸ ਦੇਈਏ ਕਿ ਪੁਲਿਸ ਨੇ ਰਫੀਕ ਚੌਧਰੀ ਨੂੰ ਇਸ ਮਹੀਨੇ ਦੇ ਸ਼ੁਰੂ ਵਿੱਚ ਗ੍ਰਿਫਤਾਰ ਕੀਤਾ ਸੀ। ਪੁਲਿਸ ਨੇ ਦੱਸਿਆ ਕਿ ਸਿੰਘ ਨੇ ਰਫੀਕ ਚੌਧਰੀ ਨੂੰ ਸਲਮਾਨ ਖਾਨ ਦੀ ਰਿਹਾਇਸ਼ ਦੇ ਆਲੇ-ਦੁਆਲੇ ‘ਰੇਕੀ’ ਕਰਨ ਲਈ ਕਿਹਾ ਸੀ ਅਤੇ ਇਸ ਕੰਮ ਲਈ ਉਸ ਨੂੰ 2 ਤੋਂ 3 ਲੱਖ ਰੁਪਏ ਵੀ ਦਿੱਤੇ ਸਨ।

ਹੁਣ ਤੱਕ 6 ਦੋਸ਼ੀਆਂ ਨੂੰ ਕੀਤਾ ਗਿਆ ਗ੍ਰਿਫਤਾਰ

ਦੱਸ ਦੇਈਏ ਕਿ 14 ਅਪ੍ਰੈਲ ਨੂੰ ਮੁੰਬਈ ਦੇ ਬਾਂਦਰਾ ਇਲਾਕੇ ‘ਚ ਸਥਿਤ ਗਲੈਕਸੀ ਅਪਾਰਟਮੈਂਟ ‘ਚ ਸਲਮਾਨ ਖਾਨ ਦੇ ਘਰ ਦੇ ਬਾਹਰ ਕਿਸੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਬਾਰੀ ਕੀਤੀ ਗਈ ਸੀ | ਗੋਲੀਬਾਰੀ ਕਰਨ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ ਸਨ | ਜਿਸ ਤੋਂ ਬਾਅਦ ਪੁਲਿਸ ਵੱਲੋਂ ਲਗਾਤਾਰ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਸੀ ਤੇ ਪੁਲਿਸ ਹੁਣ ਤੱਕ 6 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ।

 

 

LEAVE A REPLY

Please enter your comment!
Please enter your name here