ਅੱਜ ਤੋਂ ਪੰਜਾਬ ‘ਚ ਝੋਨੇ ਦੀ ਲੁਆਈ ਸ਼ੁਰੂ || Punjab News

0
27

ਅੱਜ ਤੋਂ ਪੰਜਾਬ ‘ਚ ਝੋਨੇ ਦੀ ਲੁਆਈ ਸ਼ੁਰੂ

ਅੱਜ 11 ਜੂਨ ਤੋਂ ਪੰਜਾਬ ਵਿੱਚ ਝੋਨੇ ਦੀ ਲੁਆਈ ਦਾ ਕੰਮ ਸ਼ੁਰੂ ਹੋਵੇਗਾ ਜੋ ਪਿਛਲੇ ਵਰ੍ਹੇ ਨਾਲੋਂ ਇਕ ਹਫ਼ਤਾ ਪਹਿਲਾਂ ਕੀਤੀ ਜਾ ਰਹੀ ਹੈ। ਇਸ ਵਾਰ ਝੋਨੇ ਦੀ ਲੁਆਈ ਸਮੁੱਚੇ ਪੰਜਾਬ ਨੂੰ ਦੋ ਜ਼ੋਨਾਂ ਵਿਚ ਵੰਡ ਕੇ ਹੋਵੇਗੀ ਅਤੇ ਅੱਜ ਤੋਂ ਮਾਲਵਾ ਖ਼ਿੱਤੇ ਦੇ ਛੇ ਜ਼ਿਲ੍ਹਿਆਂ ਵਿੱਚ ਝੋਨੇ ਦੀ ਲੁਆਈ ਸ਼ੁਰੂ ਹੋਵੇਗੀ।  CM ਮਾਨ ਦੀ ਸਰਕਾਰ ਨੇ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ 11 ਜੂਨ ਤੋਂ ਝੋਨੇ ਦੀ ਲਵਾਈ ਦੀ ਮਨਜ਼ੂਰੀ ਦਿੱਤੀ ਸੀ।

ਇਸ ਸਬੰਧੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਸੂਬੇ ਅੰਦਰ ਝੋਨੇ ਦੀ ਰਵਾਇਤੀ ਬਿਜਾਈ ਦੋ ਪੜਾਵਾਂ ’ਚ ਹੋਵੇਗੀ ਅਤੇ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ। ਮਾਲਵਾ ਦੇ ਜ਼ਿਲ੍ਹਾ ਮੁਕਤਸਰ ਸਾਹਿਬ, ਫ਼ਰੀਦਕੋਟ, ਮਾਨਸਾ, ਬਠਿੰਡਾ, ਫ਼ਾਜ਼ਿਲਕਾ ਤੇ ਫ਼ਿਰੋਜ਼ਪੁਰ ਤੋਂ ਇਲਾਵਾ ਕੌਮਾਂਤਰੀ ਸਰਹੱਦਾਂ ਦੀ ਕੰਡਿਆਲੀ ਤਾਰ ਤੋਂ ਪਾਰ ਲਈ ਝੋਨੇ ਦੀ ਲੁਆਈ ਅੱਜ ਸ਼ੁਰੂ ਹੋਵੇਗੀ।

ਖੇਤੀ ਸੈਕਟਰ ਵਾਸਤੇ ਅੱਠ ਘੰਟੇ ਦਿੱਤੀ ਜਾਵੇਗੀ ਬਿਜਲੀ ਸਪਲਾਈ

ਪਾਵਰਕੌਮ ਵੱਲੋਂ ਇਨ੍ਹਾਂ ਜ਼ਿਲ੍ਹਿਆਂ ਨੂੰ ਖੇਤੀ ਸੈਕਟਰ ਵਾਸਤੇ ਅੱਠ ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ ਜਦੋਂ ਕਿ ਪਹਿਲਾਂ ਹੀ ਸਮੁੱਚੇ ਪੰਜਾਬ ਨੂੰ ਚਾਰ ਘੰਟੇ ਬਿਜਲੀ ਸਪਲਾਈ ਮਿਲ ਰਹੀ ਸੀ। ਕਿਸਾਨਾਂ ਨੂੰ ਲੋੜੀਂਦੀ ਬਿਜਲੀ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਤਲਵੰਡੀ ਸਾਬੋ ਪਾਵਰ ਲਿਮਟਿਡ ਦੇ ਬਣਾਂਵਾਲਾ ਸਥਿਤ ਤਾਪਘਰ ਅਤੇ ਸਰਕਾਰੀ ਖੇਤਰ ਹੇਠਲੇ ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਨੂੰ ਚਲਾਉਣ ਲਈ ਬਕਾਇਦਾ ਆਦੇਸ਼ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ : ਪੰਜਾਬ ‘ਚ ਕਾਂਗਰਸ ਦੇ 4 ਸੀਟਾਂ ਗਵਾਉਣ ਪਿੱਛੇ ਕੀ ਰਹੇ ਕਾਰਨ…

ਸੂਬੇ ਵਿੱਚ ਝੋਨੇ ਦੇ ਸੀਜ਼ਨ ਲਈ ਅੱਜ 6 ਜ਼ਿਲ੍ਹਿਆਂ ਨੂੰ ਨਹਿਰੀ ਪਾਣੀ ਛੱਡਿਆ ਜਾਵੇਗਾ। ਅੱਜ ਤੋਂ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫ਼ਿਰੋਜ਼ਪੁਰ, ਫ਼ਰੀਦਕੋਟ, ਮਾਨਸਾ ਅਤੇ ਬਠਿੰਡਾ ਵਿੱਚ ਨਹਿਰੀ ਪਾਣੀ ਮਿਲੇਗਾ। ਇਸ ਦੇ ਨਾਲ ਹੀ ਸਰਕਾਰ ਨੇ ਲੋਕਾਂ ਨੂੰ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਇਸ ਤੋਂ ਪਹਿਲਾਂ ਵੀ ਨਹਿਰਾਂ ਦੀ ਸਫ਼ਾਈ ਤੇ ਹੋਰ ਕੰਮ ਮੁਕੰਮਲ ਹੋ ਚੁੱਕੇ ਹਨ।

LEAVE A REPLY

Please enter your comment!
Please enter your name here