ਪਾਕਿਸਤਾਨ: ਕਾਲਜ ਰੇਪ ਖਿਲਾਫ ਸੜਕਾਂ ‘ਤੇ ਆਏ ਵਿਦਿਆਰਥੀ, ਸਕੂਲ-ਕਾਲਜ ਬੰਦ
ਪਾਕਿਸਤਾਨ ਵਿੱਚ, ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨਾਂ ਦਰਮਿਆਨ ਸਾਰੇ ਸਕੂਲ ਅਤੇ ਕਾਲਜ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਪਾਕਿਸਤਾਨ ਵਿੱਚ ਪੰਜਾਬ ਕਾਲਜ ਫ਼ਾਰ ਵੂਮੈਨ ਦੇ ਕੈਂਪਸ ਵਿੱਚ ਇੱਕ ਵਿਦਿਆਰਥਣ ਨਾਲ ਬਲਾਤਕਾਰ ਦੇ ਦੋਸ਼ਾਂ ਤੋਂ ਬਾਅਦ ਵਿਦਿਆਰਥੀ ਅੰਦੋਲਨ ਭੜਕ ਗਿਆ ਹੈ। ਪੰਜਾਬ ਪਾਕਿਸਤਾਨ ਦਾ ਸਭ ਤੋਂ ਵੱਧ ਆਬਾਦੀ ਵਾਲਾ ਖੇਤਰ ਹੈ।
ਇਹ ਵੀ ਪੜ੍ਹੋ- ਝਾਰਖੰਡ ਸਰਕਾਰ ਝਟਕਾ, ਸੁਪਰੀਮ ਕੋਰਟ ਨੇ ਲਾਇਆ 1 ਲੱਖ ਦਾ ਜੁਰਮਾਨਾ
ਹੁਣ ਪੰਜਾਬ ਸੂਬੇ ਦੇ ਗ੍ਰਹਿ ਵਿਭਾਗ ਨੇ ਵੀ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਸਕੂਲਾਂ ਅਤੇ ਕਾਲਜਾਂ ਦੇ ਬੰਦ ਹੋਣ ਨਾਲ ਪੰਜਾਬ ਸੂਬੇ ਦੇ ਲਗਭਗ 2.6 ਕਰੋੜ ਬੱਚਿਆਂ ਅਤੇ ਕਾਲਜ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਹੋਵੇਗੀ।
ਵਿਰੋਧ ਪ੍ਰਦਰਸ਼ਨਾਂ ‘ਤੇ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ
ਰਾਵਲਪਿੰਡੀ ਪੁਲਸ ਦਾ ਕਹਿਣਾ ਹੈ ਕਿ ਵੀਰਵਾਰ ਨੂੰ ਸ਼ਹਿਰ ‘ਚ ਪ੍ਰਦਰਸ਼ਨਾਂ ਦੌਰਾਨ ਭੰਨਤੋੜ ਅਤੇ ਅੱਗਜ਼ਨੀ ਦੇ ਦੋਸ਼ ‘ਚ 380 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਸੋਸ਼ਲ ਮੀਡੀਆ ‘ਤੇ ਉਪਲਬਧ ਫੋਟੋਆਂ/ਵੀਡੀਓ ਤੋਂ ਅੱਗਜ਼ਨੀ ਕਰਨ ਵਾਲੇ ਵਿਦਿਆਰਥੀਆਂ ਦੀ ਪਛਾਣ ਕਰੇਗੀ।
ਵਿਦਿਆਰਥੀ ਪ੍ਰਦਰਸ਼ਨ ਹੁਣ ਲਾਹੌਰ ਦੇ ਵੱਖ-ਵੱਖ ਕਾਲਜਾਂ ਤੋਂ ਲੈ ਕੇ ਰਾਵਲਪਿੰਡੀ ਵਰਗੇ ਸ਼ਹਿਰਾਂ ਤੱਕ ਫੈਲ ਗਏ ਹਨ। ਰਾਵਲਪਿੰਡੀ ਵਿੱਚ ਹੋ ਰਹੇ ਵਿਰੋਧ ਪ੍ਰਦਰਸ਼ਨਾਂ ‘ਤੇ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਲਾਠੀਚਾਰਜ ਵੀ ਕੀਤਾ।