ਪੰਜਾਬ ਸੂਬੇ ‘ਚ ਜਲਦ ਹੋਣਗੀਆਂ ਪੰਚਾਇਤੀ ਤੇ ਨਗਰ ਨਿਗਮ ਦੀਆਂ ਚੋਣਾਂ , ਤਿਆਰੀਆਂ ਸ਼ੁਰੂ ਕਰਨ ਦੇ ਆਦੇਸ਼ ਜਾਰੀ || Punjab News

0
163
Panchayat and municipal corporation elections will be held soon in the state of Punjab, orders have been issued to start preparations

ਪੰਜਾਬ ਸੂਬੇ ‘ਚ ਜਲਦ ਹੋਣਗੀਆਂ ਪੰਚਾਇਤੀ ਤੇ ਨਗਰ ਨਿਗਮ ਦੀਆਂ ਚੋਣਾਂ , ਤਿਆਰੀਆਂ ਸ਼ੁਰੂ ਕਰਨ ਦੇ ਆਦੇਸ਼ ਜਾਰੀ

ਲੋਕ ਸਭਾ ਚੋਣਾਂ ਦੇ ਮੁਕੰਮਲ ਹੋਣ ਦੇ ਨਾਲ ਹੀ ਸੂਬਾ ਸਰਕਾਰ ਨੇ ਪੰਚਾਇਤੀ ਚੋਣਾਂ ਕਰਵਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਜਿਸਦੇ ਚੱਲਦਿਆਂ ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਐਲਾਨ ਕਿਸੇ ਵੀ ਸਮੇਂ ਹੋ ਸਕਦਾ ਹੈ। ਇਸ ਸਬੰਧੀ ਰਾਜ ਚੋਣ ਕਮਿਸ਼ਨ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਨੂੰ ਅੰਤਿਮ ਵੋਟਰ ਸੂਚੀ ਤਿਆਰ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਹਾਲਾਂਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਪਿੰਡਾਂ ਦੀ ਵਾਰਡਬੰਦੀ ਅਤੇ ਰਾਖਵੇਂਕਰਨ ਸਬੰਧੀ ਪਹਿਲਾਂ ਹੀ ਹੁਕਮ ਜਾਰੀ ਕਰ ਦਿੱਤੇ ਸਨ।

ਪੰਚਾਇਤਾਂ ਦਾ ਕਾਰਜਕਾਲ ਇਸ ਸਾਲ ਦਸੰਬਰ ਦੇ ਅੰਤ ਵਿੱਚ ਹੋ ਗਿਆ ਸੀ ਖਤਮ

ਦੱਸ ਦਈਏ ਕਿ ਰਾਜ ਵਿੱਚ ਪੰਚਾਇਤਾਂ ਦਾ ਕਾਰਜਕਾਲ ਇਸ ਸਾਲ ਦਸੰਬਰ ਦੇ ਅੰਤ ਵਿੱਚ ਖਤਮ ਹੋ ਗਿਆ ਸੀ। ਜਿਸ ਤੋਂ ਬਾਅਦ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੰਚਾਇਤਾਂ ਦੇ ਪ੍ਰਸ਼ਾਸਨਿਕ ਅਧਿਕਾਰੀ ਨਿਯੁਕਤ ਕੀਤਾ ਗਿਆ ਪਰ ਇਸੇ ਦੌਰਾਨ ਲੋਕ ਸਭਾ ਚੋਣਾਂ ਆ ਗਈਆਂ ਸਨ। ਜਿਸ ਕਾਰਨ ਚੋਣਾਂ ਕਰਵਾਉਣ ਦਾ ਖਤਰਾ ਨਹੀਂ ਉਠਾਇਆ ਗਿਆ। ਪਰ ਹੁਣ ਚੋਣਾਂ ਮੁਕੰਮਲ ਹੋ ਚੁੱਕੀਆਂ ਹਨ | ਜਿਸਦੇ ਚੱਲਦਿਆਂ ਸਰਕਾਰ ਹੁਣ ਪੰਚਾਇਤੀ ਤੇ ਨਗਰ ਨਿਗਮ ਦੀਆਂ ਚੋਣਾਂ ਕਰਵਾਉਣ ਦੀ ਤਿਆਰੀ ‘ਚ ਹੈ |

ਇਹ ਵੀ ਪੜ੍ਹੋ :ਲੁਧਿਆਣਾ ਦੇ ਸਤਲੁਜ ਦਰਿਆ ‘ਚ ਨਹਾਉਣ ਗਏ 4 ਨੌਜਵਾਨ ਪਾਣੀ ‘ਚ ਡੁੱਬੇ

ਧਿਆਨਯੋਗ ਹੈ ਕਿ ਰਾਜ ਵਿੱਚ ਕੁੱਲ 13241 ਪੰਚਾਇਤਾਂ ਹਨ। ਜਦਕਿ 153 ਬਲਾਕ ਕਮੇਟੀਆਂ ਅਤੇ 23 ਜ਼ਿਲ੍ਹਾ ਪ੍ਰੀਸ਼ਦ ਹਨ। ਉਨ੍ਹਾਂ ਦਾ ਕਾਰਜਕਾਲ 31 ਦਸੰਬਰ 2023 ਨੂੰ ਪੂਰਾ ਹੋਇਆ ਸੀ। ਸੂਬੇ ਵਿੱਚ ਸਭ ਤੋਂ ਵੱਧ 1405 ਪੰਚਾਇਤਾਂ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਹਨ। ਜਦੋਂ ਕਿ ਪਟਿਆਲਾ ਵਿੱਚ 1022 ਪੰਚਾਇਤਾਂ ਹਨ।

 

 

 

 

LEAVE A REPLY

Please enter your comment!
Please enter your name here