ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਹੋਇਆ ਐਲਾਨ, ਇਸ ਦਿਨ ਪੈਣਗੀਆਂ ਵੋਟਾਂ
ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ। ਜਿਸ ਦੇ ਤਹਿਤ ਪੰਜਾਬ ਚੋਣ ਕਮਿਸ਼ਨ ਵੱਲੋਂ ਅਹਿਮ ਪ੍ਰੈੱਸ ਕਾਨਫਰੰਸ ਕਰਕੇ ਪੰਚਾਇਤੀ ਚੋਣਾਂ ਦੀ ਤਰੀਕ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਵਿੱਚ ਪੰਚਾਇਤੀ ਚੋਣਾਂ 15 ਅਕਤੂਬਰ ਨੂੰ ਹੋਣਗੀਆਂ ਅਤੇ ਉਸੇ ਦਿਨ ਨਤੀਜੇ ਵੀ ਐਲਾਨੇ ਜਾਣਗੇ । ਜਿਸਦੇ ਚੱਲਦਿਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ‘ਚ ਅੱਜ ਤੋਂ ਚੋਣ ਜ਼ਾਬਤਾ ਲੱਗ ਗਿਆ ਹੈ।
19110 ਪੋਲਿੰਗ ਬੂਥ ਬਣਾਏ ਜਾਣਗੇ
ਸੂਬਾ ਚੋਣ ਕਮਿਸ਼ਨਰ ਰਾਜਕਮਲ ਚੌਧਰੀ ਵੱਲੋਂ ਪ੍ਰੈਸ ਕਰਦਿਆਂ ਜਾਣਕਾਰੀ ਦਿੱਤੀ ਗਈ ਹੈ ਕਿ 19110 ਪੋਲਿੰਗ ਬੂਥ ਬਣਾਏ ਜਾਣਗੇ। 100 ਰੁਪਏ ਨੌਮੀਨੇਸ਼ਨ ਫੀਸ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਤਿਓਹਾਰਾਂ ਦੇ ਸੀਜ਼ਨ ਅਤੇ ਝੋਨੇ ਦੀ ਵਾਢੀ ਨੂੰ ਧਿਆਨ ਵਿੱਚ ਰੱਖਦਿਆਂ ਸ਼ਡਿਊਲ ਤਿਆਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ਫੇਰ-ਬਦਲ, ਪੰਚਾਇਤੀ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ, 49 ਅਫ਼ਸਰਾਂ ਦੇ ਹੋਏ ਤਬਾਦਲੇ
ਇਸ ਦੇ ਨਾਲ ਹੀ 27 ਤੋਂ 4 ਅਕਤੂਬਰ ਤੱਕ ਨੌਮੀਨੇਸ਼ਨ ਹੋਵੇਗੀ ਅਤੇ 7 ਅਕਤੂਬਰ ਨੂੰ ਨਾਮਜ਼ਦਗੀ ਵਾਪਸ ਲਈ ਜਾਵੇਗੀ |