ਪੰਚਾਇਤੀ ਚੋਣਾਂ – ਬਰਨਾਲਾ ‘ਚ ਡਿਊਟੀ ‘ਤੇ ਤਾਇਨਾਤ ਪੁਲਿਸ ਮੁਲਾਜ਼ਮ ਦੀ ਮੌਤ
ਪੰਜਾਬ ‘ਚ ਪੰਚਾਇਤੀ ਚੋਣਾਂ ਲਈ ਵੋਟਾਂ ਅੱਜ (ਮੰਗਲਵਾਰ) ਸਵੇਰੇ 8 ਵਜੇ ਤੋਂ ਸ਼ੁਰੂ ਹੋ ਰਹੀਆਂ ਹਨ। ਸਵੇਰੇ 10 ਵਜੇ ਤੱਕ 10.5 ਫੀਸਦੀ ਵੋਟਿੰਗ ਹੋਈ। ਰਾਜ ਵਿੱਚ ਕੁੱਲ 13,937 ਗ੍ਰਾਮ ਪੰਚਾਇਤਾਂ ਹਨ। ਈਵੀਐਮ ਦੀ ਬਜਾਏ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਬੈਲਟ ਪੇਪਰ ‘ਤੇ NOTA ਦਾ ਵਿਕਲਪ ਵੀ ਹੈ।
ਇਹ ਵੀ ਪੜ੍ਹੋ- ਅਦਾਕਾਰ-ਕਾਮੇਡੀਅਨ ਅਤੁਲ ਪਰਚੂਰੇ ਦਾ ਦੇਹਾਂਤ, 57 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ
ਬਰਨਾਲਾ ਵਿੱਚ ਪੰਚਾਇਤੀ ਚੋਣ ਡਿਊਟੀ ’ਤੇ ਤਾਇਨਾਤ ਇੱਕ ਪੁਲੀਸ ਮੁਲਾਜ਼ਮ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੀਨੀਅਰ ਕਾਂਸਟੇਬਲ ਲੱਖਾ ਸਿੰਘ (53 ਸਾਲ) ਵਜੋਂ ਹੋਈ ਹੈ।
ਪੰਚਾਇਤੀ ਚੋਣਾਂ ਲਈ 96 ਹਜ਼ਾਰ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ ਹੈ। ਪੁਲਿਸ ਵਾਲੇ ਪਾਸੇ ਤੋਂ ਵੀ ਪੁਖਤਾ ਪ੍ਰਬੰਧ ਕੀਤੇ ਹੋਏ ਹਨ। ਸ਼ਾਮ 4 ਵਜੇ ਤੱਕ ਵੋਟਿੰਗ ਜਾਰੀ ਰਹੇਗੀ। ਇਸ ਤੋਂ ਬਾਅਦ ਅੱਜ ਹੀ ਨਤੀਜਾ ਜਾਰੀ ਕਰ ਦਿੱਤਾ ਜਾਵੇਗਾ।