ਪੰਚਾਇਤੀ ਚੋਣਾਂ ਨੂੰ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨਾ ਬਣਾਇਆ ਜਾਵੇਗਾ ਯਕੀਨੀ-ਡਿਪਟੀ ਕਮਿਸ਼ਨਰ
ਆਗਾਮੀ ਪੰਚਾਇਤੀ ਚੋਣਾਂ-2024 ਨੂੰ ਸ਼ਾਤੀਪੂਰਵਕ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ ਜਾਵੇਗਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਨਵ-ਨਿਯੁਕਤ ਡਿਪਟੀ ਕਮਿਸ਼ਨਰ ਤਰਨ ਤਾਰਨ ਪਰਮਵੀਰ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਦਫ਼ਤਰ ਪਹੰੁਚਣ ‘ਤੇ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਉਹਨਾਂ ਨੂੰ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸਲਾਮੀ ਵੀ ਦਿੱਤੀ ਗਈ।
ਇਹ ਵੀ ਪੜ੍ਹੋ- 10 ਸਾਲਾ ਤੋ ਬਿਨਾ ਅੱਗ ਲਗਾਏ ਕਣਕ ਦੀ ਬਿਜਾਈ ਕਰ ਰਿਹਾ ਕਿਸਾਨ ਜਗਸੀਰ ਸਿੰਘ
ਪਰਮਵੀਰ ਸਿੰਘ 2015 ਬੈਚ ਦੇ ਆਈ. ਏ. ਐੱਸ. ਅਧਿਕਾਰੀ ਹਨ।ਇਸ ਤੋਂ ਪਹਿਲਾ ਉਹ ਸਪੈਸ਼ਲ ਸੈਕਟਰੀ ਫਾਇਨਾਂਸ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ।ਇਸ ਮੌਕੇ ਉਹਨਾਂ ਕਿਹਾ ਕਿ ਉਹ ਖੁਸ਼ਕਿਸ਼ਮਤ ਹਨ ਕਿ ਉਨਾਂ ਨੂੰ ਸਿੱਖ ਗੁਰੂ ਸਾਹਿਬਾਨਾਂ ਦੀ ਚਰਨ ਛੋਹ ਪ੍ਰਾਪਤ ਧਰਤੀ ‘ਤੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਉਹ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਤਰੀਕੇ ਨਾਲ ਮੁਕੰਮਲ ਕੀਤੀ ਜਾਵੇਗੀ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਖਰੀਦ ਪ੍ਰਕਿਰਿਆ ਸਬੰਧੀ ਲੋੜੀਂਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫਸਲ ਵੇਚਣ ‘ਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇਗੀ।ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਨੂੰ ਲੈ ਕੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾਣਗੇ ਅਤੇ ਬਿਨਾਂ ਅੱਗ ਲਾਏ ਪਰਾਲੀ ਨੂੰ ਸੰਭਾਲਣ ਲਈ ਪ੍ਰੇਰਿਤ ਕੀਤਾ ਜਾਵੇਗਾ।
ਵਾਸੀਆਂ ਨੂੰ ਨਿਰਪੱਖ ਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ
ਉਹਨਾਂ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਦੇ ਵਾਸੀਆਂ ਨੂੰ ਨਿਰਪੱਖ ਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਉਹਨਾਂ ਦਾ ਪ੍ਰਮੁੱਖਤਾ ਹੋਵੇਗੀ ਅਤੇ ਜ਼ਿਲ੍ਹਾ ਵਾਸੀਆਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਬਿਨ੍ਹਾਂ ਕਿਸੇ ਖੱਜਲ-ਖੁਆਰੀ ‘ਤੇ ਸਰਕਾਰੀ ਸੇਵਾਵਾਂ ਸਮੇਂ-ਸਿਰ ਮੁਹੱਈਆ ਕਰਵਾਈਆਂ ਜਾਣਗੀਆਂ।ਉਹਨਾਂ ਕਿਹਾ ਇਸ ਸਬੰਧੀ ਸਮੂਹ ਜ਼ਿਲ੍ਹਾ ਅਧਿਕਾਰੀਆਂ ਨੂੰ ਅਦੇਸ਼ ਜਾਰੀ ਕੀਤੇ ਗਏ ਹਨ ਕਿ ਲੋਕਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਤੇ ਯੋਜਨਾਵਾਂ ਦਾ ਲਾਭ ਸਮੇਂ ਸਿਰ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ।