ਪਾਰਟੀ ਚੋਣ ਨਿਸ਼ਾਨ ‘ਤੇ ਨਹੀਂ ਹੋਣਗੀਆਂ ਪੰਚਾਇਤੀ ਚੋਣਾਂ ! ਪੰਚਾਇਤੀ ਰਾਜ ਕਾਨੂੰਨ ‘ਚ ਸੋਧ ਕਰਨ ਦੀ ਤਿਆਰੀ ‘ਚ ਸਰਕਾਰ || Punjab Update

0
287
Panchayat elections will not be held on party symbols! The government is preparing to amend the Panchayati Raj Law

ਪਾਰਟੀ ਚੋਣ ਨਿਸ਼ਾਨ ‘ਤੇ ਨਹੀਂ ਹੋਣਗੀਆਂ ਪੰਚਾਇਤੀ ਚੋਣਾਂ ! ਪੰਚਾਇਤੀ ਰਾਜ ਕਾਨੂੰਨ ‘ਚ ਸੋਧ ਕਰਨ ਦੀ ਤਿਆਰੀ ‘ਚ ਸਰਕਾਰ

ਸਰਕਾਰ ਹੁਣ ਜਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਕਮੇਟੀਆਂ ਦੀਆਂ ਚੋਣਾਂ ਵੀ ਪੰਚ-ਸਰਪੰਚਾਂ ਦੀ ਤਰਜ਼ ‘ਤੇ ਕਰਵਾਉਣ ਦੀ ਤਿਆਰੀ ਕਰ ਰਹੀ ਹੈ। ਜਿਸਦੇ ਚੱਲਦਿਆਂ ਪੰਜਾਬ ਪੰਚਾਇਤੀ ਰਾਜ ਨਿਯਮ 1994 ਵਿੱਚ ਸੋਧ ਕਰਨ ਦੀ ਤਿਆਰੀ ਕਰ ਲਈ ਗਈ ਹੈ। ਅਗਲੀ ਕੈਬਨਿਟ ਮੀਟਿੰਗ ਵਿੱਚ ਇਸ ਸਬੰਧੀ ਏਜੰਡਾ ਵੀ ਲਿਆਂਦਾ ਜਾ ਸਕਦਾ ਹੈ। ਇਸਦਾ ਮਤਲਬ ਹੁਣ ਪੰਜਾਬ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਵਿੱਚ ਕੋਈ ਵੀ ਉਮੀਦਵਾਰ ਪਾਰਟੀ ਚੋਣ ਨਿਸ਼ਾਨ ‘ਤੇ ਚੋਣ ਨਹੀਂ ਲੜ ਸਕੇਗਾ। ਇਸ ਪਿੱਛੇ ਕੋਸ਼ਿਸ਼ ਇਹ ਹੈ ਕਿ ਪਿੰਡਾਂ ਵਿੱਚ ਮਾਹੌਲ ਖੁਸ਼ਮਿਜਾਜ਼ ਬਣਿਆ ਰਹੇ। ਨਾਲ ਹੀ ਪਿੰਡਾਂ ਦੇ ਸਹੀ ਢੰਗ ਨਾਲ ਵਿਕਾਸ ਹੋ ਸਕੇ।

ਕੁਝ ਦਿਨ ਪਹਿਲਾਂ ਹੋਈ ਸੀ ਉੱਚ ਪੱਧਰੀ ਮੀਟਿੰਗ

ਦੱਸ ਦਈਏ ਕਿ ਪੰਚਾਇਤੀ ਚੋਣਾਂ ਸਬੰਧੀ ਕੁਝ ਦਿਨ ਪਹਿਲਾਂ ਉੱਚ ਪੱਧਰੀ ਮੀਟਿੰਗ ਹੋਈ ਸੀ । ਜਿਸ ਦੌਰਾਨ ਇਹ ਮੁੱਦਾ ਚੁੱਕਿਆ ਗਿਆ ਸੀ। ਇਸ ਸਬੰਧੀ ਕਾਨੂੰਨੀ ਮਾਹਿਰਾਂ ਤੋਂ ਵੀ ਰਾਏ ਲਈ ਗਈ ਹੈ। ਇਸ ਤੋਂ ਬਾਅਦ ਇਸ ਦਿਸ਼ਾ ਵਿੱਚ ਕਦਮ ਚੁੱਕੇ ਗਏ ਹਨ । ਸੂਤਰਾਂ ਦੀ ਮੰਨੀਏ ਤਾਂ ਪਾਰਟੀ ਦੇ ਚੋਣ ਨਿਸ਼ਾਨ ‘ਤੇ ਚੋਣਾਂ ਹੋਣ ਨਾਲ ਲੋਕ ਪਿੰਡਾਂ ਵਿੱਚ ਵੰਡੇ ਜਾਂਦੇ ਹਨ। ਜਿਸ ਕਾਰਨ ਸਿਆਸੀ ਦਖਲਅੰਦਾਜ਼ੀ ਵੱਧ ਜਾਂਦੀ ਹੈ। ਇਸ ਕਾਰਨ ਪਿੰਡਾਂ ਦਾ ਸਹੀ ਵਿਕਾਸ ਨਹੀਂ ਹੁੰਦਾ। ਸਭ ਤੋਂ ਵੱਡੀ ਗੱਲ ਇਹ ਹੈ ਕਿ ਬਹੁਤ ਲੜਾਈਆਂ ਹੁੰਦੀਆਂ ਹਨ। ਜੇਕਰ ਇਹ ਸੋਧ ਹੋ ਜਾਂਦੀ ਹੈ ਤਾਂ ਇਹ ਵੱਡੀ ਰਾਹਤ ਦੀ ਗੱਲ ਹੋਵੇਗੀ।

ਇਹ ਵੀ ਪੜ੍ਹੋ : ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਜ਼ਿਆਦਾ ਕੈਦੀ ਹੋਣ ਕਾਰਨ ਜੇਲ੍ਹ ਪ੍ਰਸ਼ਾਸਨ ਨੇ ਹੋਰ ਕੈਦੀ ਰੱਖਣ ਤੋਂ ਕੀਤਾ ਇਨਕਾਰ

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਲਿਖਿਆ ਸੀ ਪੱਤਰ

ਧਿਆਨਯੋਗ ਹੈ ਕਿ ਰਾਜ ਚੋਣ ਕਮਿਸ਼ਨ ਨੇ ਦੋ ਹਫ਼ਤੇ ਪਹਿਲਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਪੱਤਰ ਲਿਖਿਆ ਸੀ। ਭਵਿੱਖ ਦੀਆਂ ਚੋਣਾਂ ਲਈ ਪੰਚਾਂ-ਸਰਪੰਚਾਂ ਦੀਆਂ ਸੀਟਾਂ ਰਾਖਵੀਆਂ ਕਰਨ ਦੀ ਪ੍ਰਕਿਰਿਆ ਮੁਕੰਮਲ ਕਰਨ ਲਈ ਵੀ ਕਿਹਾ ਗਿਆ। ਪੱਤਰ ਵਿੱਚ ਕਿਹਾ ਗਿਆ ਕਿ ਧਾਰਾ 11 (5) ਅਨੁਸਾਰ ਰਾਖਵੇਂਕਰਨ ਸਬੰਧੀ ਨੋਟੀਫਿਕੇਸ਼ਨ ਹਰ ਜ਼ਿਲ੍ਹੇ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਕੀਤਾ ਜਾਵੇ, ਤਾਂ ਜੋ ਚੋਣਾਂ ਦੌਰਾਨ ਆਮ ਲੋਕਾਂ ਅਤੇ ਉਮੀਦਵਾਰਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

 

 

 

 

 

 

 

 

 

 

 

LEAVE A REPLY

Please enter your comment!
Please enter your name here