ਗਿੱਦੜਬਾਹਾ ਤੋਂ ਜ਼ਿਮਨੀ ਚੋਣ ਲੜਨਗੇ ਪ੍ਰਧਾਨ ਮੰਤਰੀ ਬਾ/ਜੇ/ਕੇ! || Political News

0
148

ਗਿੱਦੜਬਾਹਾ ਤੋਂ ਜ਼ਿਮਨੀ ਚੋਣ ਲੜਨਗੇ ਪ੍ਰਧਾਨ ਮੰਤਰੀ ਬਾ/ਜੇ/ਕੇ!

ਅੰਮ੍ਰਿਤਪਾਲ ਸਿੰਘ ਦੇ ਸਮਰਥਕ ਭਗਵੰਤ ਸਿੰਘ ਉਰਫ ਪ੍ਰਧਾਨਮੰਤਰੀ ਬਾਜੇਕੇ ਨੇ ਚੋਣ ਲੜਨ ਦਾ ਐਲਾਨ ਕੀਤਾ ਹੈ। ਇਸ ਗੱਲ ਦਾ ਐਲਾਨ ਉਨ੍ਹਾਂ ਦੇ ਬੇਟੇ ਆਕਾਸ਼ਦੀਪ ਸਿੰਘ ਨੇ ਇੰਸਟਾਗ੍ਰਾਮ ‘ਤੇ ਕੀਤਾ ਹੈ। ਭਗਵੰਤ ਸਿੰਘ ਨੇ ਇਹ ਫੈਸਲਾ ਅੰਮ੍ਰਿਤਪਾਲ ਸਿੰਘ ਦੇ ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਲਿਆ ਹੈ।

ਪ੍ਰਧਾਨਮੰਤਰੀ ਬਾਜੇਕੇ ਗਿੱਦੜਬਾਹਾ ਵਿਧਾਨ ਸਭਾ ਸੀਟ ਤੋਂ ਚੋਣ ਲੜੇਗਾ। ਇੱਥੋਂ ਉਸ ਦਾ ਸਿਆਸੀ ਕਰੀਅਰ ਸ਼ੁਰੂ ਹੋਣ ਜਾ ਰਿਹਾ ਹੈ। ਬਾਜੇਕੇ ਕਿਸਾਨ ਅੰਦੋਲਨ ਵਿੱਚ ਵੀ ਕਾਫੀ ਸਰਗਰਮ ਸਨ। ਉਹ ਅਕਸਰ ਕਿਸਾਨਾਂ ਦੇ ਅੰਦੋਲਨ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਲੋਕਾਂ ਨਾਲ ਸ਼ੇਅਰ ਕਰਦੇ ਰਹਿੰਦੇ ਸਨ।

ਦੱਸ ਦੇਈਏ ਕਿ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗਿੱਦੜਬਾਹਾ ਸੀਟ ਤੋਂ ਵਿਧਾਨ ਸਭਾ ਚੋਣ ਜਿੱਤੀ ਸੀ। ਹੁਣ ਸੰਸਦ ਮੈਂਬਰ ਬਣਨ ਤੋਂ ਬਾਅਦ ਇਸ ਸੀਟ ‘ਤੇ ਵਿਧਾਨ ਸਭਾ ਉਪ ਚੋਣ ਹੋਣੀ ਹੈ। ਸੂਤਰਾਂ ਮੁਤਾਬਕ ਪਤਾ ਲੱਗਾ ਹੈ ਕਿ ਵੜਿੰਗ ਇਸ ਸੀਟ ‘ਤੇ ਆਪਣੀ ਪਤਨੀ ਅੰਮ੍ਰਿਤਾ ਵੜਿੰਗ ਨੂੰ ਚੋਣ ਲੜਾ ਸਕਦੇ ਹਨ।

ਇਹ ਵੀ ਪੜ੍ਹੋ : ਪਹਿਲਾਂ ਰਾਜੀਵ ਗਾਂਧੀ, ਫਿਰ ਸੋਨੀਆ… ਹੁਣ ਰਾਹੁਲ ਨੂੰ ਲੋਕ ਸਭਾ ‘ਚ ਮਿਲੀ ਵੱਡੀ ਜ਼ਿੰਮੇਵਾਰੀ || Political News

ਦੱਸ ਦੇਈਏ ਕਿ ਭਗਵੰਤ ਸਿੰਘ ਉਰਫ ਪ੍ਰਧਾਨ ਬਾਜੇਕੇ ਅੰਮ੍ਰਿਤਪਾਲ ਸਿੰਘ ਨਾਲ ਡਿਬਰੂਗੜ੍ਹ ਜੇਲ ਵਿਚ ਬੰਦ ਹਨ। ਜੇਕਰ ਬਾਜੇਕੇ ਚੋਣ ਲੜਦੇ ਹਨ ਤਾਂ ਉਸ ਨੂੰ ਵੀ ਜੇਲ੍ਹ ਤੋਂ ਹੀ ਚੋਣ ਲੜਨੀ ਪਵੇਗੀ। ਉਹ ਆਸਾਮ ਜੇਲ੍ਹ ਵਿੱਚ ਬੰਦ ਹਨ। ਅੰਮ੍ਰਿਤਪਾਲ ਸਿੰਘ ਬਿਨਾਂ ਪ੍ਰਚਾਰ ਕੀਤੇ ਚੋਣ ਜਿੱਤ ਗਏ ਹਨ। ਅੰਮ੍ਰਿਤਪਾਲ ਨੇ ਕਾਂਗਰਸ ਦੇ ਕੁਲਬੀਰ ਸਿੰਘ ਜ਼ੀਰਾ ਨੂੰ 1.9 ਲੱਖ ਤੋਂ ਵੱਧ ਵੋਟਾਂ ਨਾਲ ਹਰਾਇਆ।

LEAVE A REPLY

Please enter your comment!
Please enter your name here