ਮਾਪਿਆਂ ਦੇ ਇਕਲੌਤੇ ਪੁੱਤ ਦਾ ਕੈਨੇਡਾ ‘ਚ ਕਤਲ || Today News

0
139
Parents' only son killed in Canada

ਮਾਪਿਆਂ ਦੇ ਇਕਲੌਤੇ ਪੁੱਤ ਦਾ ਕੈਨੇਡਾ ‘ਚ ਕਤਲ

ਆਏ ਦਿਨ ਵਿਦੇਸ਼ ਗਏ ਪੰਜਾਬੀ ਨੌਜਵਾਨਾਂ ਦੇ ਕਤਲ ਵਰਗੀਆਂ ਵਾਰਦਾਤਾਂ ਸੁਣਨ ਨੂੰ ਮਿਲਦੀਆਂ ਰਹਿੰਦੀਆਂ ਹਨ | ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿੱਥੇ ਕਿ ਲੁਧਿਆਣਾ ਤੋਂ ਕੈਨੇਡਾ ਸ਼ਹਿਰ ਪੜ੍ਹਨ ਗਏ ਇਕ ਵਿਦਿਆਰਥੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।  ਨੌਜਵਾਨ ਨੂੰ ਗੋਲੀ ਕਿਉਂ ਮਾਰੀ ਗਈ, ਇਸ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ।

ਹਥਿਆਰਬੰਦ ਨੌਜਵਾਨਾਂ ਨੇ ਮਾਰ ਦਿੱਤੀਆਂ ਗੋਲੀਆਂ

ਮ੍ਰਿਤਕ ਦੀ ਪਛਾਣ ਯੁਵਰਾਜ ਗੋਇਲ (28) ਵਜੋਂ ਹੋਈ ਹੈ ਜੋ ਕਿ ਲੁਧਿਆਣਾ ਦੇ ਰਿਸ਼ੀ ਨਗਰ ਦਾ ਰਹਿਣ ਵਾਲਾ ਸੀ। ਗੋਲੀ ਸਵੇਰੇ 8.45 ਵਜੇ ਚੱਲੀ। ਉਹ ਕੈਨੇਡਾ ਦੇ ਸਰੀ ਵਿਚ ਰਹਿੰਦਾ ਸੀ ਤੇ ਆਪਣੇ ਪਰਿਵਾਰ ਦਾ ਇਕਲੌਤਾ ਪੁੱਤ ਸੀ। ਯੁਵਰਾਜ ਗੋਇਲ ਖਿਲਾਫ ਪਹਿਲਾਂ ਕੋਈ ਮਾਮਲਾ ਦਰਜ ਨਹੀਂ ਸੀ ਤੇ ਨਾ ਹੀ ਉਸ ਦਾ ਕੋਈ ਅਪਰਾਧਿਕ ਰਿਕਾਰਡ ਹੈ। ਯੁਵਰਾਜ ਅਜੇ ਕੁਆਰਾ ਸੀ ਤੇ ਬੀਤੇ ਸ਼ਾਮ ਹੀ ਉਸ ਦੇ ਪਰਿਵਾਰ ਨੂੰ ਸੂਚਨਾ ਮਿਲੀ ਸੀ ਕਿ ਯੁਵਰਾਜ ਜਿਸ ਘਰ ਵਿਚ ਕਿਰਾਏ ਦੇ ਮਕਾਨ ਵਿਚ ਰਹਿੰਦਾ ਸੀ ਉਥੇ ਹੀ ਕੁਝ ਹਥਿਆਰਬੰਦ ਨੌਜਵਾਨਾਂ ਨੇ ਉਸ ਨੂੰ ਗੋਲੀਆਂ ਮਾਰ ਦਿੱਤੀਆਂ।

ਇਹ ਵੀ ਪੜ੍ਹੋ :ਹਰਿਆਣਾ ‘ਚ ਅੱਧੀਆਂ ਲੋਕ ਸਭਾ ਸੀਟਾਂ ਹਾਰਨ ਤੋਂ ਬਾਅਦ 3 ਕੈਬਿਨਟ ਮੰਤਰੀ ਕਿਉਂ ?

ਇਸ ਮਾਮਲੇ ਵਿਚ 4 ਲੋਕਾਂ ਨੂੰ ਕੀਤਾ ਗ੍ਰਿਫਤਾਰ

ਇਸ ਪੂਰੀ ਘਟਨਾ ਤੋਂ ਬਾਅਦ ਕੈਨੇਡਾ ਪੁਲਿਸ ਨੇ ਇਸ ਮਾਮਲੇ ਵਿਚ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਮਨਵੀਰ ਬਸਰਾ, ਬਸਰਾ ਸਾਹਬ, ਹਰਕੀਰਤ, ਕੀਲੋਨ ਫ੍ਰੇਂਕੋਇਸ ਵਜੋਂ ਹੋਈ ਹੈ। ਰਿਪੋਰਟ ਮੁਤਾਬਕ ਯੁਵਰਾਜ ਕੈਨੇਡਾ ਵਿਚ ਪ੍ਰਾਈਵੇਟ ਨੌਕਰੀ ਕਰਦਾ ਸੀ। ਅਜੇ ਕੁਝ ਸਮਾਂ ਪਹਿਲਾਂ ਹੀ ਉਹ ਕੈਨੇਡਾ ਵਿਚ ਪੱਕਾ ਹੋਇਆ ਸੀ। ਉਸਦੀ ਮੌਤ ਦੀ ਖ਼ਬਰ ਸੁਣਨ ਤੋਂ ਬਾਅਦ ਪਰਿਵਾਰ ਦਾ ਰੋ -ਰੋ ਬੁਰਾ ਹਾਲ ਹੈ | ਯੁਵਰਾਜ ਦੀ ਮ੍ਰਿਤਕ ਦੇਹ ਭਾਰਤ ਲਿਆਂਦੀ ਜਾਵੇਗੀ ਜਾਂ ਉਸ ਦੇ ਮਾਤਾ-ਪਿਤਾ ਕੈਨੇਡਾ ਜਾਣਗੇ, ਅਜੇ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।

LEAVE A REPLY

Please enter your comment!
Please enter your name here