ਪੈਰਿਸ ਓਲੰਪਿਕ : ਭਾਰਤ ਦੀ ਇਤਿਹਾਸਕ ਜਿੱਤ, ਹਾਕੀ ਮੁਕਾਬਲੇ ‘ਚ ਸਪੇਨ ਨੂੰ 2-1 ਨਾਲ ਹਰਾ ਕੇ ਜਿੱਤਿਆ ਕਾਂਸੀ ਤਗਮਾ
ਓਲੰਪਿਕਸ ਵਿਚ ਭਾਰਤ ਨੇ ਸਪੇਨ ਨੂੰ 2-1 ਨਾਲ ਹਰਾ ਕੇ ਹਾਕੀ ਦਾ ਬਰੋਂਜ ਮੈਡਲ ਜਿੱਤ ਲਿਆ ਹੈ। ਭਾਰਤ ਵੱਲੋਂ ਦੋਵੇਂ ਗੋਲ ਕਪਤਾਨ ਹਰਮਨਪ੍ਰੀਤ ਸਿੰਘ ਸਰਪੰਚ ਨੇ ਕੀਤੇ।
ਦੋਵੇਂ ਗੋਲ ਭਾਰਤੀ ਕਪਤਾਨ ਹਰਮਨਪ੍ਰੀਤ ਸਿੰਘ ਨੇ ਕੀਤੇ। ਉਹ 10 ਗੋਲਾਂ ਦੇ ਨਾਲ ਟੂਰਨਾਮੈਂਟ ਦਾ ਚੋਟੀ ਦਾ ਸਕੋਰਰ ਵੀ ਹੈ। ਇਹ ਭਾਰਤ ਲਈ ਵੱਡੀ ਪ੍ਰਾਪਤੀ ਹੈ।
ਇਹ ਵੀ ਪੜ੍ਹੋ:ਫਿਰੋਜ਼ਪੁਰ ਪੁਲਿਸ ਨੂੰ ਮਿਲੀ ਸਫਲਤਾ , ਸਰਹੱਦ ਨੇੜਿਓਂ ਹੈਰੋਇਨ ਸਮੇਤ 2 ਨਸ਼ਾ ਤਸਕਰ ਕੀਤੇ ਕਾਬੂ || News of Punjab
ਦਰਅਸਲ ‘ਚ ਅੱਜ ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕ 2024 ਵਿੱਚ ਕਾਂਸੀ ਦੇ ਤਗਮੇ ਲਈ ਸਪੇਨ ਵਿਰੁੱਧ ਆਪਣਾ ਮੈਚ ਖੇਡਿਆ। ਇਸ ਮੈਚ ‘ਚ ਟੀਮ ਇੰਡੀਆ ਨੇ ਸਪੇਨ ਨੂੰ 2-1 ਨਾਲ ਹਰਾਇਆ ਹੈ। ਇਸ ਦੇ ਨਾਲ ਹੀ ਟੀਮ ਇੰਡੀਆ ਨੇ ਕਾਂਸੀ ਦੇ ਤਗਮੇ ‘ਤੇ ਕਬਜ਼ਾ ਕਰ ਲਿਆ ਹੈ। ਟੀਮ ਇੰਡੀਆ ਨੇ ਸਪੇਨ ਨੂੰ 2-1 ਨਾਲ ਹਰਾ ਕੇ ਇਤਿਹਾਸ ਰਚ ਦਿੱਤਾ ਹੈ।
ਟੋਕੀਓ ਓਲੰਪਿਕ ਵਿੱਚ ਵੀ ਭਾਰਤ ਨੇ ਕਾਂਸੀ ਦਾ ਤਗ਼ਮਾ ਜਿੱਤਿਆ ਸੀ। ਟੀਮ ਇੰਡੀਆ ਲਈ ਹਰਮਨਪ੍ਰੀਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਗੋਲ ਕੀਤਾ। ਇਸ ਨਾਲ ਟੀਮ ਇੰਡੀਆ ਕਾਂਸੀ ਦੇ ਤਗਮੇ ਦੇ ਮੈਚ ਵਿੱਚ 1-1 ਦੀ ਬਰਾਬਰੀ ‘ਤੇ ਪਹੁੰਚ ਗਈ ਸੀ। ਇਸ ਮੈਚ ਵਿੱਚ ਭਾਰਤ ਲਈ ਦੋਵੇਂ ਗੋਲ ਹਰਮਨਪ੍ਰੀਤ ਸਿੰਘ ਨੇ ਕੀਤੇ।