ਪਤੰਜਲੀ ਨੇ 14 ਉਤਪਾਦਾਂ ਦੀ ਵਿਕਰੀ ‘ਤੇ ਲਗਾਈ ਰੋਕ, ਉਤਰਾਖੰਡ ਸਰਕਾਰ ਨੇ ਲਾਇਸੈਂਸ ਕੀਤੇ ਸੀ ਰੱਦ || Latest News

0
58
Patanjali has banned the sale of 14 products, Uttarakhand government has canceled the licenses

ਪਤੰਜਲੀ ਨੇ 14 ਉਤਪਾਦਾਂ ਦੀ ਵਿਕਰੀ ‘ਤੇ ਲਗਾਈ ਰੋਕ, ਉਤਰਾਖੰਡ ਸਰਕਾਰ ਨੇ ਲਾਇਸੈਂਸ ਕੀਤੇ ਸੀ ਰੱਦ

ਯੋਗ ਗੁਰੂ ਬਾਬਾ ਰਾਮਦੇਵ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸਦੇ ਚੱਲਦਿਆਂ ਉਸ ਦੀ ਆਯੁਰਵੈਦਿਕ ਉਤਪਾਦ ਬਣਾਉਣ ਵਾਲੀ ਕੰਪਨੀ ਪਤੰਜਲੀ ਨੇ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਕਿ ਉਸ ਨੇ 14 ਉਤਪਾਦਾਂ ਦੀ ਵਿਕਰੀ ‘ਤੇ ਪਾਬੰਦੀ ਲਗਾ ਦਿੱਤੀ ਹੈ, ਜਿਨ੍ਹਾਂ ਦੇ ਨਿਰਮਾਣ ਲਾਇਸੈਂਸ ਨੂੰ ਉੱਤਰਾਖੰਡ ਸਰਕਾਰ ਨੇ ਮੁਅੱਤਲ ਕਰ ਦਿੱਤਾ ਸੀ। ਦਰਅਸਲ, ਉੱਤਰਾਖੰਡ ਪ੍ਰਸ਼ਾਸ਼ਨ ਨੇ ਬਾਬਾ ਰਾਮਦੇਵ ਦੀਆਂ ਫਾਰਮਾਸਿਊਟੀਕਲ ਕੰਪਨੀਆਂ ਦੁਆਰਾ ਬਣਾਏ ਗਏ 14 ਉਤਪਾਦਾਂ ਦੇ ਨਿਰਮਾਣ ਲਾਇਸੰਸ ਨੂੰ ਉਨ੍ਹਾਂ ਦੀ ਪ੍ਰਭਾਵਸ਼ੀਲਤਾ ਬਾਰੇ ਵਾਰ-ਵਾਰ ਗੁੰਮਰਾਹਕੁੰਨ ਇਸ਼ਤਿਹਾਰ ਪ੍ਰਕਾਸ਼ਿਤ ਕਰਨ ਲਈ ਮੁਅੱਤਲ ਕਰ ਦਿੱਤਾ ਹੈ।

5,606 ਸਟੋਰਾਂ ਤੋਂ ਉਤਪਾਦਾਂ ਨੂੰ ਵਾਪਸ ਲੈਣ ਦੇ ਨਿਰਦੇਸ਼ ਜਾਰੀ

ਕੰਪਨੀ ਨੇ ਮੰਗਲਵਾਰ ਨੂੰ ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਸੰਦੀਪ ਮਹਿਤਾ ਦੀ ਬੈਂਚ ਨੂੰ ਦੱਸਿਆ ਕਿ ਉਸ ਨੇ 5,606 ਸਟੋਰਾਂ ਤੋਂ ਇਨ੍ਹਾਂ ਉਤਪਾਦਾਂ ਨੂੰ ਵਾਪਸ ਲੈਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਵਿਚ ਇਹ ਵੀ ਕਿਹਾ ਗਿਆ ਹੈ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਵੀ ਇਨ੍ਹਾਂ 14 ਉਤਪਾਦਾਂ ਨਾਲ ਸਬੰਧਤ ਸਾਰੇ ਇਸ਼ਤਿਹਾਰਾਂ ਨੂੰ ਹਟਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਬੈਂਚ ਨੇ ਦੋ ਹਫ਼ਤਿਆਂ ਦੇ ਅੰਦਰ ਇੱਕ ਹਲਫ਼ਨਾਮਾ ਦਾਇਰ ਕਰਨ ਦਾ ਦਿੱਤਾ ਨਿਰਦੇਸ਼

ਬੈਂਚ ਨੇ ਪਤੰਜਲੀ ਆਯੁਰਵੇਦ ਲਿਮਟਿਡ ਨੂੰ ਦੋ ਹਫ਼ਤਿਆਂ ਦੇ ਅੰਦਰ ਇੱਕ ਹਲਫ਼ਨਾਮਾ ਦਾਇਰ ਕਰਨ ਦਾ ਨਿਰਦੇਸ਼ ਦਿੱਤਾ ਕਿ ਕੀ ਇਸ਼ਤਿਹਾਰਾਂ ਨੂੰ ਹਟਾਉਣ ਲਈ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਕੀਤੀ ਗਈ ਬੇਨਤੀ ਨੂੰ ਸਵੀਕਾਰ ਕੀਤਾ ਗਿਆ ਹੈ। ਨਾਲ ਹੀ, ਕੀ ਇਨ੍ਹਾਂ 14 ਉਤਪਾਦਾਂ ਦੇ ਇਸ਼ਤਿਹਾਰ ਵਾਪਸ ਲੈ ਲਏ ਗਏ ਹਨ?

ਹੁਣ ਇਸ ਮਾਮਲੇ ਦੀ ਸੁਣਵਾਈ 30 ਜੁਲਾਈ ਨੂੰ ਹੋਵੇਗੀ। ਸਿਖਰਲੀ ਅਦਾਲਤ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਦੁਆਰਾ ਦਾਇਰ ਇੱਕ ਪਟੀਸ਼ਨ ਦੀ ਸੁਣਵਾਈ ਕਰ ਰਹੀ ਹੈ ਜਿਸ ਵਿੱਚ ਦੋਸ਼ ਲਾਇਆ ਗਿਆ ਹੈ ਕਿ ਪਤੰਜਲੀ ਕੋਵਿਡ ਟੀਕਾਕਰਨ ਮੁਹਿੰਮ ਅਤੇ ਦਵਾਈਆਂ ਦੀਆਂ ਆਧੁਨਿਕ ਪ੍ਰਣਾਲੀਆਂ ਵਿਰੁੱਧ ਮੁਹਿੰਮ ਚਲਾ ਰਹੀ ਹੈ।

ਇਹ ਵੀ ਪੜ੍ਹੋ : ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ ਨੂੰ ਲੱਗਾ ਵੱਡਾ ਸਦਮਾ, ਮਾਤਾ ਦਲਜੀਤ ਕੌਰ ਦਾ ਹੋਇਆ ਦੇਹਾਂਤ

14 ਉਤਪਾਦਾਂ ਦੇ ਨਿਰਮਾਣ ਲਾਇਸੈਂਸ ਤੁਰੰਤ ਪ੍ਰਭਾਵ ਨਾਲ ਕਰ ਦਿੱਤੇ ਗਏ ਮੁਅੱਤਲ

ਉੱਤਰਾਖੰਡ ਰਾਜ ਲਾਇਸੈਂਸਿੰਗ ਅਥਾਰਟੀ ਨੇ ਪਹਿਲਾਂ ਸੁਪਰੀਮ ਕੋਰਟ ਨੂੰ ਦੱਸਿਆ ਸੀ ਕਿ ਪਤੰਜਲੀ ਆਯੁਰਵੇਦ ਲਿਮਟਿਡ ਅਤੇ ਦਿਵਿਆ ਫਾਰਮੇਸੀ ਦੇ 14 ਉਤਪਾਦਾਂ ਦੇ ਨਿਰਮਾਣ ਲਾਇਸੈਂਸ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ 14 ਮਈ ਨੂੰ ਯੋਗ ਗੁਰੂ ਰਾਮਦੇਵ, ਉਨ੍ਹਾਂ ਦੇ ਸਹਿਯੋਗੀ ਬਾਲਕ੍ਰਿਸ਼ਨ ਅਤੇ ਪਤੰਜਲੀ ਆਯੁਰਵੇਦ ਲਿਮਟਿਡ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ ਦੇ ਮਾਮਲੇ ‘ਚ ਜਾਰੀ ਕੀਤੇ ਗਏ ਮਾਣਹਾਨੀ ਨੋਟਿਸ ‘ਤੇ ਆਪਣਾ ਹੁਕਮ ਸੁਰੱਖਿਅਤ ਰੱਖ ਲਿਆ ਸੀ।

 

LEAVE A REPLY

Please enter your comment!
Please enter your name here