ਪਟਿਆਲਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਲਾਰੈਂਸ ਗੈਂਗ ਦੇ 2 ਗੁਰਗੇ ਕੀਤੇ ਕਾਬੂ || Punjab News

0
111

ਪਟਿਆਲਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਲਾਰੈਂਸ ਗੈਂਗ ਦੇ 2 ਗੁਰਗੇ ਕੀਤੇ ਕਾਬੂ

ਪਟਿਆਲਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪਟਿਆਲਾ ਪੁਲਿਸ ਨੇ ਰਾਜਪੁਰਾ ਤੋਂ ਲਾਰੈਂਸ ਗੈਂਗ ਦੇ ਦੋ ਗੁਰਗਿਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੀ ਪਛਾਣ ਹਰਜਿੰਦਰ ਸਿੰਘ ਉਰਫ ਲਾਡੀ ਤੇ ਸੁਬੀਰ ਸਿੰਘ ਉਰਫ ਸੁਬੀ ਵਜੋਂ ਹੋਈ ਹੈ। ਲਾਡੀ 2017 ਵਿਚ ਪੰਚਕੂਲਾ ਵਿਚ ਹੋਈ ਮੀਤ ਬਾਊਂਸਰ ਦੀ ਹੱਤਿਆ ਵਿਚ ਸ਼ਾਮਲ ਸ਼ੂਟਰਾਂ ਵਿਚੋਂ ਇਕ ਸੀ ਤੇ ਸਤੰਬਰ 2020 ਤੋਂ ਜ਼ਮਾਨਤ ‘ਤੇ ਬਾਹਰ ਸੀ।

ਇਹ ਵੀ ਪੜ੍ਹੋ 30 ਮਈ ਨੂੰ ਹੁਸ਼ਿਆਰਪੁਰ ਆਉਣਗੇ PM ਮੋਦੀ, ਰੈਲੀ ਨੂੰ ਕਰਨਗੇ ਸੰਬੋਧਿਤ ||

ਇਸ ਦੀ ਜਾਣਕਾਰੀ ਡੀਜੀਪੀ ਪੰਜਾਬ ਵੱਲੋਂ ਸਾਂਝੀ ਕੀਤੀ ਗਈ ਹੈ। ਗ੍ਰਿਫਤਾਰ ਕੀਤੇ ਗਏ ਗੁਰਗਿਆਂ ਨੂੰ ਵਿਦੇਸ਼ ਵਿਚ ਰਹਿਣ ਵਾਲੇ ਬਦਮਾਸ਼ਾਂ ਤੋਂ ਆਰਡਰ ਮਿਲਦੇ ਸਨ। ਇਹ 2024 ਵਿਚ ਚੰਡੀਗੜ੍ਹ ਦੇ ਸੈਕਟਰ-5 ਵਿਚ ਹੋਈ ਗੋਲੀਬਾਰੀ ਦੀ ਘਟਨਾ ਵਿਚ ਵੀ ਸ਼ਾਮਲ ਸੀ। ਉਸ ਨੂੰ ਹੁਣੇ ਜਿਹੇ ਖਰੜ ਵਿਚ ਆਪਣੇ ਵਿਰੋਧੀ ਧਿਰ ਦੇ ਮੈਂਬਰ ਦਾ ਕਤਲ ਕਰਨ ਦਾ ਕੰਮ ਸੌਂਪਿਆ ਗਿਆ ਸੀ। ਫੜੇ ਗਏ ਮੁਲਜ਼ਮਾਂ ਤੋਂ ਤਿੰਨ ਪਿਸਤੌਲਾਂ ਸਣੇ 15 ਕਾਰਤੂਸ ਤੇ ਇਕ ਕਾਰ ਬਰਾਮਦ ਕੀਤੀ ਗਈ ਹੈ।

LEAVE A REPLY

Please enter your comment!
Please enter your name here