ਪਟਿਆਲਾ ਪੁਲਿਸ ਨੇ ਬੱਚਾ ਚੋਰ ਗਿਰੋਹ ਦੇ 7 ਵਿਅਕਤੀ ਕੀਤੇ ਗ੍ਰਿਫ਼ਤਾਰ

0
48

ਪਟਿਆਲਾ ਪੁਲਿਸ ਨੇ ਬੱਚਿਆਂ ਨੂੰ ਚੋਰੀ ਕਰਨ ਵਾਲਿਆਂ ਨੂੰ ਕਾਬੂ ਕੀਤਾ ਹੈ। ਪੁਲਿਸ ਨੂੰ ਇਸ ਗਿਰੋਹ ਦੇ ਮੈਂਬਰਾਂ ਨੂੰ ਕਾਬੂ ਕਰਨ ‘ਚ ਵੱਡੀ ਸਫਲਤਾ ਮਿਲੀ ਹੈ। ਜਾਣਕਾਰੀ ਅਨੁਸਾਰ ਪਟਿਆਲਾ ਪੁਲਿਸ ਨੇ ਬੱਚੇ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 7 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲੋਂ 2 ਨਵ- ਜਨਮੇ ਬੱਚੇ ਵੀ ਬਰਾਮਦ ਕੀਤੇ ਗਏ ਹਨ। ਇਸਦੇ ਨਾਲ ਹੀ ਇਨ੍ਹਾਂ ਕੋਲੋਂ 4 ਲੱਖ ਦੀ ਨਕਦੀ ਤੇ ਇਨੋਵਾ ਕਾਰ ਵੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਬੀਤੇ ਦਿਨੀ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ‘ਚੋਂ ਵੀ 4 ਦਿਨਾਂ ਦਾ ਨਵਾਂ ਜਨਮਿਆਂ ਬੱਚਾ ਚੋਰੀ ਹੋ ਗਿਆ ਸੀ ਤੇ ਜਿਸ ਬਾਰੇ ਅਜੇ ਤੱਕ ਕੋਈ ਸੁਰਾਗ ਨਹੀਂ ਮਿਲਿਆ। ਇਸ ਸੰਬੰਧੀ ਪੁੱਛੇ ਜਾਣ ‘ਤੇ ਪੁਲਿਸ ਵੱਲੋਂ ਕਿਹਾ ਗਿਆ ਕਿ ਇਸ ਘਟਨਾ ‘ਚ ਵੀ ਇਸ ਗਿਰੋਹ ਦਾ ਹੱਥ ਹੋ ਸਕਦਾ ਹੈ। ਦੱਸ ਦਈਏ ਕਿ ਅਜਿਹਾ ਹੀ ਇੱਕ ਮਾਮਲਾ 4 ਸਾਲ ਪਹਿਲਾਂ ਪਟਿਆਲਾ ਦੇ ਮਾਤਾ ਕੌਸ਼ਲਿਆ ਹਸਪਤਾਲ ਦਾ ਵੀ ਸਾਹਮਣੇ ਆਇਆ ਸੀ, ਉਸ ਸਮੇਂ ਵੀ ਹਸਪਤਾਲ ‘ਚੋਂ ਇੱਕ ਬੱਚਾ ਚੋਰੀ ਹੋ ਗਿਆ ਸੀ। ਪੁਲਿਸ ਨੇ ਕਿਹਾ ਕਿ ਅਜਿਹੇ ਸਾਰੇ ਮਾਮਲੇ ਜਲਦ ਹੀ ਸੁਲਝਾ ਲਏ ਜਾਣਗੇ।

LEAVE A REPLY

Please enter your comment!
Please enter your name here