ਪਟਿਆਲਾ ਪੁਲਿਸ ਨੇ ਨਜਾਇਜ਼ ਹਥਿਆਰਾਂ ਸਮੇਤ ਨੌਜਵਾਨ ਕੀਤਾ ਕਾਬੂ

0
46
ਪਟਿਆਲਾ ਪੁਲਿਸ ਨੇ ਨਜਾਇਜ਼ ਹਥਿਆਰਾਂ ਸਮੇਤ ਨੌਜਵਾਨ ਕੀਤਾ ਕਾਬੂ

ਪਟਿਆਲਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪਟਿਆਲਾ ਦੇ ਤ੍ਰਿਪੜੀ ਥਾਣਾ ਖੇਤਰ ਦੀ ਪੁਲਿਸ ਨੇ ਮਾਲੇਰਕੋਟਲਾ ਦੇ ਰਹਿਣ ਵਾਲੇ 30 ਸਾਲਾਂ ਨੌਜਵਾਨ ਨੂੰ ਤਿੰਨ ਨਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਫੜਿਆ ਗਿਆ ਨੌਜਵਾਨ ਕੈਫ ਸ਼ਾਮਾ ਹੈ ਜੋ ਰੋਪੜ ਪੁਲਿਸ ਨੂੰ ਲੋੜੀਂਦਾ ਸੀ।

ਫੜੇ ਗਏ ਨੌਜਵਾਨ ਕੋਲੋਂ ਇਕ 32 ਬੋਰ ਦਾ ਪਿਸਤੌਲ, ਇਕ 32 ਬੋਰ ਦਾ ਰਿਵਾਲਵਰ ਜਿਸ ‘ਤੇ ਕੈਲੀਫੋਰਨੀਆ ਲਿਿਖਆ ਹੋਇਆ ਹੈ ਅਤੇ ਇਕ 315 ਬੋਰ ਦਾ ਦੇਸੀ ਪਿਸਤੌਲ ਬਰਾਮਦ ਹੋਇਆ ਹੈ। ਇਸ ਤੋਂ ਇਲਾਵਾ ਇਸ ਦੋਸ਼ੀ ਕੋਲੋਂ 6 ਕਾਰਤੂਸ ਵੀ ਬਰਾਮਦ ਹੋਏ ਹਨ।

ਡੀਐਸਪੀ ਸਿਟੀ-2 ਜਗਜੀਤ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਇੰਸਪੈਕਟਰ ਗੁਰਪ੍ਰੀਤ ਸਿੰਘ ਭਿੰਡਰ ਅਤੇ ਉਨ੍ਹਾਂ ਦੀ ਪੁਲਿਸ ਟੀਮ ਨੇ 23 ਫਰਵਰੀ ਦੀ ਸ਼ਾਮ ਨੂੰ ਪਿੰਡ ਰੌਂਗਲਾ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੈਦਲ ਜਾ ਰਹੇ ਕੈਫ ਸ਼ਾਮਾ ਨੂੰ ਸ਼ੱਕ ਦੇ ਆਧਾਰ ‘ਤੇ ਰੋਕਿਆ ਗਿਆ।

ਪੁਲਿਸ ਅਨੁਸਾਰ ਉਸ ਦੇ ਬੈਗ ਦੀ ਤਲਾਸ਼ੀ ਲੈਣ ‘ਤੇ ਤਿੰਨ ਨਾਜਾਇਜ਼ ਹਥਿਆਰ ਬਰਾਮਦ ਹੋਏ। ਜਨਵਰੀ 2022 ਵਿੱਚ ਥਾਣਾ ਸਦਰ ਰੋਪੜ ਦੀ ਪੁਲਿਸ ਨੇ ਦੋਸ਼ੀ ਖ਼ਿਲਾਫ਼ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਸੀ ਅਤੇ ਇਸ ਕੇਸ ਵਿੱਚ ਉਸ ਨੂੰ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤਾ ਗਿਆ ਸੀ।

LEAVE A REPLY

Please enter your comment!
Please enter your name here