ਪਟਿਆਲਾ ਪੁਲਿਸ ਨੇ SBI ‘ਚੋਂ ਚੋਰੀ ਹੋਏ ਕੈਸ਼ ‘ਚੋਂ 33 ਲੱਖ 50 ਹਜ਼ਾਰ ਰੁਪਏ ਕੀਤੇ ਬਰਾਮਦ

0
3429

ਪਟਿਆਲਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਸ੍ਰੀ ਦੀਪਕ ਪਾਰੀਕ ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਪਟਿਆਲਾ ਵੱਲੋਂ ਜਾਰੀ ਪ੍ਰੈਸ ਨੋਟ ਰਾਹੀਂ ਦੱਸਿਆ ਕਿ ਮਿਤੀ 03.08.2022 ਨੂੰ SBI ਬੈਂਕ ਸ਼ੇਰਾਵਾਲਾ ਗੇਟ ਮਾਲ ਰੋਡ ਪਟਿਆਲਾ ਵਿੱਚੋਂ ਕੁਝ ਨਾ-ਮਾਲੂਮ ਵਿਅਕਤੀਆਂ ਵੱਲੋਂ 35 ਲੱਖ ਰੁਪਏ ਦੀ ਹੋਈ ਚੋਰੀ ਦੀ ਵਾਰਦਾਤ ਨੂੰ ਟਰੇਸ ਕਰ ਲਿਆ ਹੈ। ਇਸ ਕੇਸ ਵਿੱਚ ਸ੍ਰੀ ਹਰਬੀਰ ਸਿੰਘ ਅਟਵਾਲ, ਕਪਤਾਨ ਪੁਲਿਸ, ਇੰਨਵੈਸਟੀਗੇਸਨ, ਸ੍ਰੀ ਵਜੀਰ ਸਿੰਘ ਐਸ.ਪੀ. ਸਿਟੀ ਪਟਿਆਲਾ ਅਤੇ ਸ੍ਰੀ ਸੁਖਅੰਮ੍ਰਿਤ ਸਿੰਘ ਰੰਧਾਵਾ,ਡੀ.ਐਸ.ਪੀ (ਡਿਟੈਕਟਿਵ ), ਪਟਿਆਲਾ ਦੀ ਨਿਗਰਾਨੀ ਹੇਠ ਇੰਸਪੈਕਟਰ ਸ਼ਮਿੰਦਰ ਸਿੰਘ ਇੰਚਾਰਜ ਸੀ.ਆਈ.ਏ.ਪਟਿਆਲਾ ਦੀ ਟੀਮ ਬਣਾਈ ਗਈ ਸੀ।

ਜਿਨ੍ਹਾਂ ਨੇ ਵੱਖ-ਵੱਖ ਪਹਿਲੂਆਂ ਤੋਂ ਤਫਤੀਸ ਸ਼ੁਰੂ ਕੀਤੀ ਤਾਂ ਵਾਰਦਾਤ ਕਰਨ ਵਾਲੇ ਅੰਤਰਰਾਜੀ ਗੈਂਗ ਦੀ ਪਹਿਚਾਣ ਹੋ ਗਈ ਸੀ ਜਿਸਦੇ ਅਧਾਰ ‘ਤੇ ਹੀ ਪਟਿਆਲਾ ਪੁਲਿਸ ਵੱਲੋਂ ਪਿੰਡ ਕੜੀਆ ਥਾਣਾ ਥੋਡਾ ਜਿਲ੍ਹਾ ਰਾਜਗੜ੍ਹ ਮੱਧ ਪ੍ਰਦੇਸ ਵਿਖੇ ਇਨ੍ਹਾਂ ਦੇ ਟਿਕਾਣੇ ‘ਤੇ ਰੇਡ ਕਰਕੇ SBI ਬੈਂਕ ਵਿੱਚੋਂ ਚੋਰੀ ਹੋਈ ਰਕਮ ਵਿਚੋਂ 33 ਲੱਖ 50 ਹਜਾਰ ਰੁਪਏ ਦੀ ਵੱਡੀ ਰਿਕਵਰੀ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ਅਤੇ ਦੋਸ਼ੀਆ ਦੀ ਪਹਿਚਾਣ ਹੋ ਚੁੱਕੀ ਹੈ ਜਿਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ।

ਐਸ.ਐਸ.ਪੀ.ਪਟਿਆਲਾ ਵੱਲੋਂ ਇਸ ਸਾਰੇ ਅਪਰੇਸ਼ਨ ਦੀ ਵਾਰਦਾਤ ਵਾਲੇ ਦਿਨ ਤੋਂ ਹੀ ਖੁਦ ਨਿਗਰਾਨੀ ਕਰ ਰਹੇ ਸੀ। ਇਸ ਗੈਂਗ ਬਾਰੇ ਗੁਪਤ ਸੂਚਨਾ ਮਿਲੀ ਸੀ ਕਿ ਚੋਰੀ ਦੀ ਵਾਰਦਾਤ ਦਾ ਸਾਰਾ ਪੈਸਾ ਪਿੰਡ ਕੜੀਆ ਵਿਖੇ ਇਸ ਗੈਂਗ ਮੈਂਬਰ ਦੇ ਘਰ ਪਹੁੰਚਿਆ ਹੈ ਜਿਸ ‘ਤੇ ਪਿੰਡ ਕੁੜੀਆ ਵਿਖੇ ਦੋਸ਼ੀ ਰਾਜੇਸ਼ ਦੇ ਘਰ ਰੇਡ ਕਰਕੇ ਇਹ 33 ਲੱਖ 50 ਹਜਾਰ ਰੁਪਏ ਦੀ ਰਕਮ, ਕਾਲੇ ਰੰਗ ਦਾ ਬੈਗ ਅਤੇ ਕੈਸ਼ ਬਾਊਚਰ ਅਤੇ ਸਬੰਧਤ ਕਾਗਜਾਤ ਵੀ ਬਰਾਮਦ ਹੋਏ ਹਨ।

ਤਫਤੀਸ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਇਸ ਚੋਗੇ ਦੀ ਵਾਰਦਾਤ ਨੂੰ ਜਿਲ੍ਹਾ ਰਾਜਗੜ੍ਹ (ਮੱਧ ਪ੍ਰਦੇਸ਼ ਦੇ ਰਹਿਣ ਵਾਲੇ ਅੰਤਰਰਾਜੀ ਕਰਾਇਮ ਕਰਨ ਵਾਲੇ ਕੁੜੀਆ ਗੈਂਗ ਵੱਲੋਂ ਅੰਜਾਮ ਦਿੱਤਾ ਗਿਆ ਹੈ। ਇਹ ਗੈਂਗ ਬੈਂਕ ਦੇ ਕੈਸੀਅਰ ਪਾਸ ਪਿਆ ਕੈਸ਼ ਚੋਰੀ ਕਰਨ ਅਤੇ  ਬੈਂਕ ਵਿਚੋਂ ਪੈਸੇ ਕਢਵਾਉਂਦੇ ਸਮੇਂ ਅਤੇ ਬੈਂਕ ਵਿਚੋਂ ਪੈਸੇ ਕਢਵਾਕੇ ਲੋਕ ਜਾਂਦੇ ਸਮੇਂ ਵਿਅਕਤੀਆਂ ਨੂੰ ਟਾਰਗੇਟ ਕਰਦੇ ਹਨ। ਇਸ ਤੋਂ ਇਲਾਵਾ ਇਹ ਗੈਂਗ ਵਿਆਹ ਸਾਦੀਆਂ ਦੇ ਸਮਰੋਹਾਂ ਦੌਰਾਨ ਮੁੰਡੇ ਜਾਂ ਕੁੜੀ ਦੇ ਮਾਤਾ ਪਿਤਾ ਦੇ ਪਾਸ ਪਿਆ ਪੈਸਿਆ ਗਹਿਣਿਆ ਵਾਲਾ ਬੈਗ ਚੋਰੀ ਕਰਨ ਦੀਆਂ ਵਾਰਦਾਤਾਂ ਵੀ ਕਰਦੇ ਹਨ। ਇਹ ਗੈਂਗ ਪੂਰੇ ਭਾਰਤ ਵਿੱਚ ਵਾਰਦਾਤਾਂ ਕਰਦਾ ਹੈ।

ਇਸ ਗੈਂਗ ਦੇ ਮੈਂਬਰਾਂ ਵੱਲੋਂ ਇਸ ਤਰ੍ਹਾਂ ਦੀ ਬੈਂਕ ਵਿਚੋਂ ਕੈਸ਼ ਚੋਰੀ ਦੀਆਂ ਵਾਰਦਾਤਾਂ ਮਿਰਜਾਪੁਰ ਯੂ.ਪੀ, ਜੀਂਦ ਅਤੇ ਭਿਵਾਨੀ ਹਰਿਆਣਾ ਆਦਿ ਵਿਖੇ ਵੀ ਕੀਤੀਆਂ ਗਈਆਂ ਹਨ। ਇੰਨ੍ਹਾਂ ਵਾਰਦਾਤਾਂ ਵਿੱਚ ਇਹ ਗੈਂਗ ਛੋਟੇ ਬੱਚਿਆਂ ਦੀ ਮੱਦਦ ਨਾਲ ਅੰਜਾਮ ਦਿੰਦੇ ਹਨ ਕਿਉਂਕਿ ਇਨ੍ਹਾ ਵੱਲੋਂ ਬੱਚਿਆਂ ਨੂੰ ਚੋਰੀ ਕਰਨ ਲਈ ਟਰੇਡ ਕੀਤੇ ਜਾਂਦੇ ਹਨ। ਇਹ ਗੈਂਗ ਆਪਣੇ ਪਿੰਡ ਦੇ ਨਾਮ ਕੁੜੀਆ ਗੈਂਗ ਦੇ ਨਾਮ ਨਾਲ ਜਾਣੇ ਜਾਂਦੇ ਹਨ। ਇਸ ਗੈਂਗ ਦੇ ਮੈਂਬਰ ਚੋਰੀ ਕੀਤੀ ਹੋਈ ਰਾਸ਼ੀ ਅਤੇ ਗਹਿਣੇ ਆਪਸ ਵਿੱਚ ਵੰਡ ਲੈਂਦੇ ਹਨ। ਵਾਰਦਾਤ ਤੋਂ ਬਾਅਦ ਵਾਰਦਾਤ ਕਰਨ ਵਾਲੇ ਵਿਅਕਤੀ ਆਪਣੇ ਗੈਂਗ ਦੇ ਕਿਸੇ ਹੋਰ ਮੈਂਬਰ ਰਾਹੀਂ ਬਹੁਤ ਜਲਦੀ ਚੋਰੀ ਕੀਤਾ ਪੈਸਾ ਆਪਣੇ ਪਿੰਡ ਪਹੁੰਚਾ ਦਿੰਦੇ ਹਨ ਅਤੇ ਆਪ ਵੀ ਅਲਗ-ਅਲਗ ਹੋ ਜਾਂਦੇ ਹਨ ਅਤੇ ਵੱਡੀ ਵਾਰਦਾਤ ਕਰਨ ਤੋਂ ਬਾਅਦ ਇਹ ਆਪਣੇ ਪਿੰਡ ਨਹੀ ਜਾਂਦੇ ਹਨ। ਇਹ ਗੈਂਗ ਚੋਰੀ ਕੀਤਾ ਪੈਸਾ ਗਹਿਣੇ ਬਹੁਤ ਜਲਦੀ ਹੀ ਖੁਰਦ ਬੁਰਦ ਕਰ ਦਿੰਦੇ ਹਨ। ਪ੍ਰੰਤੂ ਇਸ ਕੇਸ ਵਿੱਚ ਪਟਿਆਲਾ ਪੁਲਿਸ ਵੱਲੋਂ ਫੌਰੀ ਤੌਰ ‘ਤੇ ਕਰਵਾਈ ਕਰਨ ਕਰਕੇ ਪੈਸੇ ਦੀ ਵੱਡੀ ਬਰਾਮਦਗੀ ਸੰਭਵ ਹੋ ਸਕੀ ਹੈ।

ਇਸ ਕੇਸ ਨੂੰ ਪਟਿਆਲਾ ਪੁਲਿਸ ਨੇ 10 ਦਿਨਾਂ ਵਿੱਚ ਹੀ ਟਰੇਸ ਕਰ ਲਿਆ ਹੈ ਅਤੇ ਭਾਰੀ ਮਾਤਰਾ ਵਿੱਚ ਚੋਰੀ ਕੀਤੇ ਦੀ ਬਰਾਮਦਗੀ ਵੀ ਹੋ ਗਈ ਹੈ। ਇਸ ਵਾਰਦਾਤ ਵਿੱਚ ਸ਼ਾਮਲ ਅੰਤਰਰਾਜੀ ਗੈਂਗ ਮੈਂਬਰਾਂ ਰਿਤੇਸ਼ ਪੁੱਤਰ ਰਾਜਪਾਲ ਪੁੱਤਰ ਚੰਦੂ ਲਾਲ ਵਾਸੀਆਨ ਪਿੰਡ ਕੁੜੀਆਂ ਥਾਣਾ ਬੋਛਾ ਜਿਲਾ ਰਾਜਗੜ੍ਹ (ਮੱਧ ਪ੍ਰਦੇਸ਼) ਦੀ ਸ਼ਨਾਖਤ ਹੋ ਗਈ ਹੈ ਜਿਨ੍ਹਾਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ |

LEAVE A REPLY

Please enter your comment!
Please enter your name here