PGI ਚੰਡੀਗੜ੍ਹ ਜਾਣ ਵਾਲੇ ਮਰੀਜ਼ਾਂ ਦਾ ਨਹੀਂ ਹੋਵੇਗਾ ਇਲਾਜ , ਜਾਣੋ ਪੂਰਾ ਮਾਮਲਾ || Chandigarh News

0
155
Patients going to PGI Chandigarh will not be treated, know the whole matter

PGI ਚੰਡੀਗੜ੍ਹ ਜਾਣ ਵਾਲੇ ਮਰੀਜ਼ਾਂ ਦਾ ਨਹੀਂ ਹੋਵੇਗਾ ਇਲਾਜ , ਜਾਣੋ ਪੂਰਾ ਮਾਮਲਾ

ਜੇਕਰ ਤੁਸੀਂ ਚੰਡੀਗੜ੍ਹ PGI ਜਾ ਰਹੇ ਹੋ ਤਾਂ ਤੁਹਾਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ | ਦਰਅਸਲ , ਮੰਗਲਵਾਰ ਤੋਂ PGI ਵਿੱਚ ਨਵੇਂ ਕਾਰਡ ਨਹੀਂ ਬਣਾਏ ਜਾਣਗੇ। ਅਤੇ ਐਂਟਰੀ ਪੁਰਾਣੇ ਕਾਰਡਾਂ ‘ਤੇ ਹੀ ਕੀਤੀ ਜਾਵੇਗੀ। ਅਜਿਹੇ ਵਿੱਚ ਨਵੇਂ ਮਰੀਜ਼ ਪੀਜੀਆਈ ਵਿੱਚ ਇਲਾਜ ਨਹੀਂ ਕਰਵਾ ਸਕਣਗੇ। ਇਹ ਐਲਾਨ ਰੈਜ਼ੀਡੈਂਟ ਡਾਕਟਰਾਂ ਦੀ ਐਸੋਸੀਏਸ਼ਨ ਨੇ ਕੀਤਾ ਹੈ। ਦੱਸਿਆ ਗਿਆ ਹੈ ਕਿ ਪੁਰਾਣੇ ਕਾਰਡ ‘ਤੇ ਐਂਟਰੀ 8 ਤੋਂ 9.30 ਤੱਕ ਡੇਢ ਘੰਟੇ ਤੱਕ ਹੀ ਹੋਵੇਗੀ ਅਤੇ ਚੈਕਅੱਪ ਕੀਤਾ ਜਾਵੇਗਾ।

ਨਵੇਂ ਮਰੀਜ਼ਾਂ ਦੀ ਨਹੀਂ ਹੋਵੇਗੀ ਕੋਈ ਰਜਿਸਟ੍ਰੇਸ਼ਨ

ਮਿਲੀ ਜਾਣਕਾਰੀ ਮੁਤਾਬਕ ਜ਼ੀਡੈਂਟ ਡਾਕਟਰਾਂ ਦੀ ਐਸੋਸੀਏਸ਼ਨ ਨੇ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕਰ ਦਿੱਤਾ ਹੈ ਅਤੇ ਇਸ ਕਾਰਨ ਮੰਗਲਵਾਰ ਤੋਂ PGI ਚੰਡੀਗੜ੍ਹ ਦੇ ਬਾਹਰੀ ਰੋਗੀ ਵਿਭਾਗ ਦੀਆਂ ਸੇਵਾਵਾਂ ਸਵੇਰੇ 8 ਵਜੇ ਤੋਂ ਸਵੇਰੇ 9 ਵਜੇ ਤੱਕ ਹੀ ਸੀਮਤ ਕਰ ਦਿੱਤੀਆਂ ਗਈਆਂ ਹਨ ਅਤੇ ਨਵੇਂ ਮਰੀਜ਼ਾਂ ਦੀ ਕੋਈ ਰਜਿਸਟ੍ਰੇਸ਼ਨ ਨਹੀਂ ਹੋਵੇਗੀ। ਅਜਿਹੇ ‘ਚ ਹੁਣ ਦੂਰ-ਦੁਰਾਡੇ ਦੇ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ। ਦੂਜੇ ਪਾਸੇ, ਐਮਰਜੈਂਸੀ ਸੇਵਾਵਾਂ ਅਤੇ ਇੰਟੈਂਸਿਵ ਕੇਅਰ ਯੂਨਿਟ ਸੇਵਾਵਾਂ ਰੈਜ਼ੀਡੈਂਟ ਡਾਕਟਰਾਂ ਨਾਲ ਆਮ ਵਾਂਗ ਜਾਰੀ ਰਹਿਣਗੀਆਂ।

ਦਰਅਸਲ ਪੱਛਮੀ ਬੰਗਾਲ ‘ਚ ਮਹਿਲਾ ਡਾਕਟਰਾਂ ‘ਤੇ ਹੋਈ ਬੇਰਹਿਮੀ ਤੋਂ ਬਾਅਦ ਚੰਡੀਗੜ੍ਹ ਦੇ ਡਾਕਟਰਾਂ ਨੇ ਵੀ ਆਪਣਾ ਗੁੱਸਾ ਜ਼ਾਹਰ ਕਰਦੇ ਹੋਏ ਹੜਤਾਲ ‘ਤੇ ਜਾਣ ਦਾ ਫੈਸਲਾ ਕੀਤਾ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਤਿੰਨ ਨਵੇਂ ਸੂਚਨਾ ਕਮਿਸ਼ਨਰਾਂ ਦੀ ਕੀਤੀ ਨਿਯੁਕਤੀ

ਸੋਮਵਾਰ ਸ਼ਾਮ ਨੂੰ ਹੜਤਾਲ ਦਾ ਕੀਤਾ ਗਿਆ ਐਲਾਨ

ਹਿਮਾਚਲ ਪ੍ਰਦੇਸ਼, ਹਰਿਆਣਾ, ਪੰਜਾਬ ਅਤੇ ਉਤਰਾਖੰਡ ਤੋਂ ਵੱਡੀ ਗਿਣਤੀ ਵਿੱਚ ਮਰੀਜ਼ ਚੰਡੀਗੜ੍ਹ PGI ਵਿੱਚ ਬਿਹਤਰ ਇਲਾਜ ਲਈ ਆਉਂਦੇ ਹਨ ਅਤੇ ਅਜਿਹੇ ਵਿੱਚ ਹੁਣ ਇਨ੍ਹਾਂ ਮਰੀਜ਼ਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਸਭ ਤੋਂ ਖਾਸ ਗੱਲ ਇਹ ਹੈ ਕਿ ਸੋਮਵਾਰ ਸ਼ਾਮ ਨੂੰ ਹੜਤਾਲ ਦਾ ਐਲਾਨ ਕੀਤਾ ਗਿਆ ਹੈ, ਜਦੋਂਕਿ ਕਈ ਮਰੀਜ਼ ਵੀ ਜਾਣਕਾਰੀ ਨਾ ਮਿਲਣ ਕਾਰਨ ਮੰਗਲਵਾਰ ਨੂੰ ਚੰਡੀਗੜ੍ਹ PGI ਪਹੁੰਚਣਗੇ। ਅਜਿਹੇ ‘ਚ ਉਨ੍ਹਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ।

 

 

 

 

 

 

 

 

 

 

 

 

LEAVE A REPLY

Please enter your comment!
Please enter your name here