ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਵਿਰੋਧੀ ਪਾਰਟੀਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਾ-ਡਿਬੇਟ ਦੀ ਖੁੱਲ੍ਹੀ ਚੁਣੌਤੀ ਦਿੱਤੀ ਹੈ। ਅੱਜ ਪੀ. ਏ. ਯੂ. ‘ਚ ਸਥਿਤ ਡਾ. ਮਨਮੋਹਨ ਸਿੰਘ ਆਡੀਟੋਰੀਅਮ ਹਾਲ ‘ਚ ‘ਮੈਂ ਪੰਜਾਬ ਬੋਲਦਾਂ ਹਾਂ’ ਮਹਾ-ਡਿਬੇਟ ਹੋਵੇਗੀ।

ਮਹਾ-ਡਿਬੇਟ ’ਚ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਬੁਲਾਰੇ ਹੋਣਗੇ ਅਤੇ ਉਹ ਆਪਣੇ ਤਿੱਖੇ ਭਾਸ਼ਣ ’ਚ ਵਿਰੋਧੀ ਧਿਰ ਦੇ ਕਈ ਨੇਤਾਵਾਂ ਦੇ ਕਾਲੇ ਚਿੱਠੇ ਖੋਲ੍ਹ ਸਕਦੇ ਹਨ ਕਿਉਂਕਿ ਉਹ ਵਿਰੋਧੀ ਪਾਰਟੀਆਂ ਨੂੰ ਵਾਰ-ਵਾਰ ਚੁਣੌਤੀਆਂ ਦੇ ਰਹੇ ਹਨ ਕਿ ਉਹ ਇਸ ਮਹਾ-ਬਹਿਸ ’ਚ ਹਿੱਸਾ ਲੈਣ। ਮੰਨਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮਹਾ-ਬਹਿਸ ਦੌਰਾਨ ਪੰਜਾਬ ’ਚ ਫੈਲੇ ਨਸ਼ਿਆਂ, ਗੈਂਗਸਟਰਾਂ ਨੂੰ ਪਨਾਹ ਦੇਣ, ਸੂਬੇ ’ਚ ਫੈਲੀ ਬੇਰੁਜ਼ਗਾਰੀ, ਪੰਜਾਬ ਦੇ ਪਾਣੀਆਂ ਦੇ ਮਸਲੇ, ਚੰਡੀਗੜ੍ਹ ਤੇ ਕਈ ਹੋਰ ਮਾਮਲਿਆਂ ’ਤੇ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਸਵਾਲ ਕਰਨਗੇ।

ਪੰਜਾਬ ‘ਚ ਹੋਣ ਜਾ ਰਹੀ ਮਹਾ ਡਿਬੇਟ ‘ਮੈਂ ਪੰਜਾਬ ਬੋਲਦਾ ਹਾਂ’ ‘ਚ ਕੌਣ ਭਾਗ ਲਵੇਗਾ, ਇਸ ਨੂੰ ਲੈ ਕੇ ਅਜੇ ਭੰਬਲਭੂਸਾ ਬਣਿਆ ਹੋਇਆ ਹੈ। ਮੰਗਲਵਾਰ ਸ਼ਾਮ ਤੱਕ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਨੇ ਬਹਿਸ ਵਿੱਚ ਹਿੱਸਾ ਲੈਣ ਤੋਂ ਇਨਕਾਰ ਕਰ ਦਿੱਤਾ। ਇਸ ਦੇ ਨਾਲ ਹੀ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸੁਖਬੀਰ ਬਾਦਲ ਬਾਰੇ ਡਿਬੇਟ ‘ਚ ਸ਼ਾਮਿਲ ਨਾ ਹੋਣ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ।  ਇਸ ਤੋਂ ਇਲਾਵਾ ਸੁਨੀਲ ਜਾਖੜ ਅਤੇ ਪ੍ਰਤਾਪ ਸਿੰਘ ਬਾਜਵਾ ਦੀ ਆਮਦ ਨੂੰ ਲੈ ਕੇ ਵੀ ਸਸਪੈਂਸ ਬਣਿਆ ਹੋਇਆ ਹੈ।

ਇਸ ਸਭ ਦੇ ਵਿਚਕਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਬਹਿਸ ‘ਚ ਪਹੁੰਚਣ ਦੀ ਗੱਲ ਕਹੀ ਹੈ। ਇਸ ਬਹਿਸ ਦਾ ਹਿੱਸਾ ਕੌਣ ਬਣੇਗਾ ਅਤੇ ਕਿਸ ਦੀ ਕੁਰਸੀ ਖਾਲੀ ਰਹੇਗੀ ਇਸ ਤੋਂ ਪਰਦਾ ਅੱਜ ਦੁਪਹਿਰ 12 ਵਜੇ ਤੱਕ ਉਠ ਜਾਵੇਗਾ। ਇਸ ਸਭ ਦੇ ਵਿਚਕਾਰ ਲੁਧਿਆਣਾ ਇਸ ਬਹਿਸ ਲਈ ਪੂਰੀ ਤਰ੍ਹਾਂ ਤਿਆਰ ਹੈ।

ਇਸ ਬਹਿਸ ਲਈ ਪੰਜਾਬ ਸਰਕਾਰ ਵੱਲੋਂ ਪੰਜਾਬ ਐਗਰੀਕਲਚਰ ਯੂਨੀਵਰਸਿਟੀ (ਪੀ.ਏ.ਯੂ.) ਦੇ ਡਾ: ਮਨਮੋਹਨ ਸਿੰਘ ਆਡੀਟੋਰੀਅਮ ਨੂੰ ਬੁੱਕ ਕੀਤਾ ਗਿਆ ਹੈ। ਇਸ ਆਡੀਟੋਰੀਅਮ ਦੀ ਬੈਠਣ ਦੀ ਸਮਰੱਥਾ 1000 ਦੇ ਕਰੀਬ ਹੈ ਪਰ ਸੀ.ਐਮ ਮਾਨ ਵੱਲੋਂ ਪੰਜਾਬ ਦੇ 3 ਕਰੋੜ ਲੋਕਾਂ ਨੂੰ ਖੁੱਲ੍ਹਾ ਸੱਦਾ ਦੇਣ ਕਾਰਨ ਪੁਲਿਸ ਅਤੇ ਪ੍ਰਸ਼ਾਸਨ ਦੀ ਚਿੰਤਾ ਵਧ ਗਈ ਹੈ।

LEAVE A REPLY

Please enter your comment!
Please enter your name here