ਪੀ ਸੀ ਆਰ ਮੁਲਾਜਮਾਂ ਨੇ ਤੇਜਧਾਰ ਹਥਿਆਰਾਂ ਸਮੇਤ ਕੁੱਝ ਨੌਜਵਾਨਾਂ ਨੂੰ ਕੀਤਾ ਕਾਬੂ
ਪੀਸੀਆਰ ਪੁਲਿਸ ਫਗਵਾੜਾ ਵਲੋਂ ਕੁਝ ਨੌਜਵਾਨਾਂ ਨੂੰ ਤੇਜ਼ਧਾਰ ਹਥਿਆਰ ਸਮੇਤ ਕਾਬੁ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ। ਜਿਨ੍ਹਾਂ ਖਿਲਾਫ ਥਾਣਾ ਸਿਟੀ ਵਿਖੇ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਅਨੁਸਾਰ ਫਗਵਾੜਾ ਦੇ ਸੈਂਟ੍ਰਲ ਟਾਊਨ ਚੋਂਕ ਚ 4 ਨੌਜਵਾਨ ਖੜੇ ਹੋਏ ਸਨ ਜਿਥੇ ਪੀ ਸੀ ਆਰ ਟੀਮ ਦਾ ਇਕ ਮੋਟਰਸਾਈਕਲ ਆਇਆ, ਜਿਸ ’ਤੇ ਸਵਾਰ ਪੁਲਿਸ ਮੁਲਾਜ਼ਮਾਂ ਵੱਲੋਂ ਸ਼ੱਕ ਦੇ ਆਧਾਰ ’ਤੇ ਉਕਤ ਨੌਜਵਾਨਾਂ ਦੀ ਚੈਕਿੰਗ ਕੀਤੀ ਤਾਂ ਪੁਲਿਸ ਨੂੰ ਚੈਕਿੰਗ ਦੌਰਾਨ ਉਕਤ ਨੌਜਵਾਨਾਂ ਕੋਲੋ ਇਕ ਚਾਕੂ ਨੁਮਾ ਤੇਜ਼ਧਾਰ ਹਥਿਆਰ ਬਰਾਮਦ ਹੋਇਆ।
ਇਹ ਵੀ ਪੜ੍ਹੋ; ਬਹੁਤ ਜਲਦ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਚੱਲ ਰਹੇ ਪ੍ਰੋਜੈਕਟ ਹੋਣਗੇ ਪੂਰੇ : ਡਾ. ਬਲਜੀਤ ਕੌਰ ॥ Punjab News ॥ Latest News
ਮੌਕੇ ’ਤੇ ਪਹੁੰਚੇ ਪੀਸੀਆਰ ਦੇ ਏਐੱਸਆਈ ਪਰਮਜੀਤ ਸਿੰਘ ਨੇ ਦਸਿਆ ਕਿ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ ਤੇ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਉਨ੍ਹਾਂ ਵਲੋਂ ਸ਼ਹਿਰ ਦਾ ਰਾਉਂਡ ਲਗਾਇਆ ਜਾ ਰਿਹਾ ਸੀ ਤਾਂ ਸੈਂਟ੍ਰਲ ਟਾਊਨ ਚੌਕ ਚ ਸ਼ੱਕੀ ਹਾਲਾਤ ਚ ਖੜੇ ਕੁਝ ਨੌਜਵਾਨਾਂ ਦੀ ਚੈਕਿੰਗ ਕੀਤੀ ਗਈ ਤਾਂ ਉਕਤ ਨੌਜਵਾਨਾਂ ਕੋਲੋ ਇਕ ਤੇਜ਼ਧਾਰ ਹਥਿਆਰ ਬਰਾਮਦ ਹੋਇਆ।
ਜਿਸ ਕਾਰਨ ਅਗਲੀ ਕਾਰਵਾਈ ਲਈ ਉਕਤ ਨੌਜਵਾਨਾਂ ਨੂੰ ਥਾਣਾ ਸਿਟੀ ਪੁਲਿਸ ਹਵਾਲੇ ਕੀਤਾ ਗਿਆ। ਇਸ ਸਬੰਧੀ ਗਲਬਾਤ ਕਰਦਿਆਂ ਥਾਣਾ ਸਿਟੀ ਦੇ ਏ ਐੱਸ ਆਈ ਹਰਵਿੰਦਰ ਸਿੰਘ ਨੇ ਦਸਿਆ ਕਿ ਉਕਤ ਨੌਜਵਾਨਾਂ ਖਿਲਾਫ ਮਾਮਲਾ ਦਰਜ ਕਰ ਅਗਲੀ ਕਾਰਵਾਈ ਅਮਲ ਚ ਲਿਆਂਦੀ ਜਾ ਰਹੀ ਹੈ।