ਲੋਕਾਂ ਨੂੰ ਮਿਲੀ ਮਹਿੰਗਾਈ ਤੋਂ ਰਾਹਤ , ਸਸਤਾ ਹੋਇਆ LPG ਸਿਲੰਡਰ || Latest News

0
125
People got relief from inflation, LPG cylinder became cheaper

ਲੋਕਾਂ ਨੂੰ ਮਿਲੀ ਮਹਿੰਗਾਈ ਤੋਂ ਰਾਹਤ , ਸਸਤਾ ਹੋਇਆ LPG ਸਿਲੰਡਰ

ਜੁਲਾਈ ਮਹੀਨੇ ਦੀ ਸ਼ੁਰੂਆਤ ਵਿੱਚ ਹੀ ਲੋਕਾਂ ਲਈ ਵੱਡੀ ਰਾਹਤ ਦੀ ਖ਼ਬਰ ਹੈ | ਜਿੱਥੇ ਕਿ ਹੁਣ ਮਹਿੰਗਾਈ ਤੋਂ ਥੋੜੀ ਰਾਹਤ ਮਿਲਦੀ ਨਜ਼ਰ ਆ ਰਹੀ ਹੈ | ਦਰਅਸਲ , ਹਰ ਮਹੀਨੇ ਦੀ ਸ਼ੁਰੂਆਤ ਤੋਂ ਪਹਿਲਾਂ, ਤੇਲ ਮਾਰਕੀਟਿੰਗ ਕੰਪਨੀਆਂ ਦੁਆਰਾ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ, ਜਿਸ ਤੋਂ ਬਾਅਦ ਕੀਮਤਾਂ ਵਿੱਚ ਬਦਲਾਅ ਹੋ ਸਕਦਾ ਹੈ। LPG ਸਿਲੰਡਰ 31 ਰੁਪਏ ਸਸਤਾ ਹੋ ਗਿਆ |

ਕਿੱਥੇ ਕਿੰਨੀ ਘੱਟ ਹੋਈ ਕੀਮਤ ?

ਦਿੱਲੀ ਵਿੱਚ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ 1676 ਰੁਪਏ ਤੋਂ ਘੱਟ ਕੇ 1646 ਰੁਪਏ ਹੋ ਗਈ ਹੈ। ਉੱਥੇ ਹੀ ਮੁੰਬਈ ‘ਚ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ 1629 ਰੁਪਏ ਤੋਂ 31 ਰੁਪਏ ਘਟਾ ਕੇ 1598 ਰੁਪਏ ਹੋ ਗਈ ਹੈ। ਇਸ ਦੇ ਨਾਲ ਹੀ ਕੋਲਕਾਤਾ ‘ਚ ਕਮਰਸ਼ੀਅਲ ਸਿਲੰਡਰ ਦੀ ਕੀਮਤ 31 ਰੁਪਏ ਘਟ ਕੇ 1756 ਰੁਪਏ ਹੋ ਗਈ ਹੈ। ਚੇਨਈ ‘ਚ ਕਮਰਸ਼ੀਅਲ ਸਿਲੰਡਰ ਦੀ ਕੀਮਤ 1840.50 ਰੁਪਏ ਦੀ ਬਜਾਏ 1809.50 ਰੁਪਏ ਹੋ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ‘ਚ ਆਨਲਾਈਨ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਹੋਈ ਸ਼ੁਰੂ , ਜਾਣੋ ਕੀ ਹੈ ਆਖਰੀ ਮਿਤੀ ?

ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ‘ਚ ਨਹੀਂ ਹੋਇਆ ਬਦਲਾਅ

ਦੱਸ ਦਈਏ ਕਿ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਇਸ ਨੂੰ ਆਖਰੀ ਵਾਰ 9 ਮਾਰਚ, 2024 ਨੂੰ ਬਦਲਿਆ ਗਿਆ ਸੀ ਅਤੇ ਦਰ 100 ਰੁਪਏ ਘਟਾ ਦਿੱਤੀ ਗਈ ਸੀ। 1 ਜੂਨ 2023 ਨੂੰ ਦਿੱਲੀ ਵਿੱਚ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ 1103 ਰੁਪਏ ਸੀ। ਕੰਪਨੀਆਂ ਨੇ 30 ਅਗਸਤ 2023 ਨੂੰ ਇਸ ‘ਚ 200 ਰੁਪਏ ਦੀ ਵੱਡੀ ਕਟੌਤੀ ਦਾ ਐਲਾਨ ਕੀਤਾ ਅਤੇ ਫਿਰ ਕੀਮਤ 903 ਰੁਪਏ ‘ਤੇ ਆ ਗਈ। ਇਸ ਤੋਂ ਬਾਅਦ ਫਿਰ 9 ਮਾਰਚ 2024 ਨੂੰ ਕੰਪਨੀਆਂ ਨੇ ਇਸ ਦੀ ਕੀਮਤ 100 ਰੁਪਏ ਘਟਾ ਦਿੱਤੀ ਸੀ।

 

 

 

LEAVE A REPLY

Please enter your comment!
Please enter your name here