ਚੰਡੀਗੜ੍ਹ, 3 ਅਗਸਤ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਨੇ ਆਖਿਆ ਹੈ ਕਿ ਪੰਜਾਬ ਦੇ ਲੋਕਾਂ ਦਾ ਸਰਕਾਰੀ ਸਕੂਲਾਂ ‘ਤੇ ਭਰੋਸਾ ਹੋਰ ਵਧਣ ਲੱਗਿਆ ਹੈ ਇਕ ਸਾਰਥਕ ਨਤੀਜਾ ਹੈ ।
ਲੁਧਿਆਣਾ ਨੂੰ 2 ਨਵੇਂ `ਸਕੂਲ ਆਫ਼ ਐਮੀਨੈਂਸ` ਕੀਤੇ ਸਮਰਪਿਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਅੱਜ ਲੁਧਿਆਣਾ ਦੇ ਕਿਦਵਈ ਨਗਰ ਅਤੇ ਮਿਲਰਗੰਜ ਵਿਚ 2 ਨਵੇਂ ਸਕੂਲ ਆਫ਼ ਐਮੀਨੈਂਸ ਲੋਕਾਂ ਨੂੰ ਸਮਰਪਿਤ ਕੀਤੇ। ਇਸ ਦੇ ਨਾਲ ਹੀ ਜਿਲੇ ਵਿਚ ਸਕੂਲ ਆਫ਼ ਐਮੀਨੈਂਸ ਦੀ ਗਿਣਤੀ ਵਧ ਕੇ 16 ਹੋ ਗਈ ਹੈ । ਮਾਨ ਨੇ ਕਿਹਾ ਕਿ ਆਧੁਨਿਕ ਕਲਾਸਰੂਮ, ਆਧੁਨਿਕ ਪ੍ਰਯੋਗਸ਼ਾਲਾਵਾਂ, ਲਾਇਬ੍ਰੇਰੀਆਂ ਅਤੇ ਹੋਰ ਸਹੂਲਤਾਂ ਮਿਲਣ ਕਾਰਨ ਸਰਕਾਰੀ ਸਕੂਲਾਂ ‘ਤੇ ਲੋਕਾਂ ਦਾ ਭਰੋਸਾ ਵਧਿਆ ਹੈ, ਜਿਸ ਕਾਰਨ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਵੀ ਸਰਕਾਰੀ ਸਕੂਲਾਂ ਵਿਚ ਦਾਖਲਾ ਲੈ ਰਹੇ ਹਨ ।
ਸਰਕਾਰ ਦਾ ਟੀਚਾ ਸਿਹਤਮੰਦ ਅਤੇ ਨਸ਼ਾ ਮੁਕਤ ਪੰਜਾਬ ਦਾ ਨਿਰਮਾਣ ਕਰਨਾ ਹੈ
ਮੁੱਖ ਮੰਤਰੀ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਨੇ ਸਕੂਲ ਸਿੱਖਿਆ ਦੇ ਖੇਤਰ ਵਿਚ ਦੇਸ਼ ‘ਚ 27ਵੇਂ ਸਥਾਨ ਤੋਂ ਪਹਿਲੇ ਸਥਾਨ ਤੱਕ ਦਾ ਸਫ਼ਰ ਤੈਅ ਕੀਤਾ ਹੈ । ਉਨ੍ਹਾਂ ਦੱਸਿਆ ਕਿ ਲੁਧਿਆਣਾ ਵਿਚ ਹੁਣ 16 ਸਕੂਲ ਆਫ਼ ਐਮੀਨੈਂਸ, 11 ਸਕੂਲ ਆਫ਼ ਬ੍ਰਿਲੀਐਂਸ ਅਤੇ 35 ਸਕੂਲ ਆਫ਼ ਹੈਪੀਨੈਂਸ ਹਨ । ਸੂਬਾ ਸਰਕਾਰ ਦਾ ਟੀਚਾ ਮਿਆਰੀ ਸਿੱਖਿਆ ਜ਼ਰੀਏ ਪੜ੍ਹੇ-ਲਿਖੇ, ਸਿਹਤਮੰਦ ਅਤੇ ਨਸ਼ਾ ਮੁਕਤ ਪੰਜਾਬ ਦਾ ਨਿਰਮਾਣ ਕਰਨਾ ਹੈ ।
ਭਗਵੰਤ ਮਾਨ ਨੇ ਸਕੂਲਾਂ ਦਾ ਕੀਤਾ ਦੌਰਾ
ਪੰਜਾਬ ਦੇ ਮੁੱਖ ਮੰਤਰੀ ਨੇ ਨਵੇਂ ਸਕੂਲਾਂ ਦਾ ਦੌਰਾ ਕਰ ਕੇ ਕਲਾਸਾਂ, ਪ੍ਰਯੋਗਸ਼ਾਲਾਵਾਂ ਅਤੇ ਹੋਰ ਵਿੱਦਿਅਕ ਸਹੂਲਤਾਂ ਦਾ ਨਿਰੀਖਣ ਕੀਤਾ ਅਤੇ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਗੱਲਬਾਤ ਕੀਤੀ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ (Punjab Government) ਸਿੱਖਿਆ ਦੇ ਖੇਤਰ ਵਿਚ ਲਗਾਤਾਰ ਨਿਵੇਸ਼ ਕਰ ਰਹੀ ਹੈ, ਜਿਸ ਦੇ ਹਾਂਪੱਖੀ ਨਤੀਜੇ ਸਾਹਮਣੇ ਆ ਰਹੇ ਹਨ ।
ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਦਿੱਤੀ ਹੈ ਨੀਟ ਪ੍ਰੀਖਿਆ
ਉਨ੍ਹਾਂ ਦੱਸਿਆ ਕਿ ਇਸ ਸਾਲ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ ਅਤੇ 125 ਤੋਂ ਵੱਧ ਵਿਦਿਆਰਥੀਆਂ ਨੇ ਜੇ. ਈ. ਈ. ਮੇਨਜ਼ ਪ੍ਰੀਖਿਆ ਪਾਸ ਕੀਤੀ ਹੈ । ਮਾਨ ਨੇ ਕਿਹਾ ਕਿ ਸਿੱਖਿਆ ਹੀ ਸਮਾਜ ਵਿਚ ਬਰਾਬਰ ਦੇ ਮੌਕੇ ਪ੍ਰਦਾਨ ਕਰਨ ਅਤੇ ਆਉਣ ਵਾਲੀਆਂ ਪੀੜੀਆਂ ਦੇ ਚੰਗੇ ਭਵਿੱਖ ਦੀ ਸਭਤੋਂ ਮਜ਼ਬੂਤ ਨੀਂਹ ਹੈ ।









