ਕਪੂਰਥਲਾ ਦੇ ਗੁਰਦੁਆਰਾ ਸਾਹਿਬ ‘ਚ ਬੇਅਦਬੀ ਕਰਨ ਵਾਲੇ ਦੋਸ਼ੀ ਦੀ ਲੋਕਾਂ ਨੇ ਕੀਤੀ ਕੁੱਟਮਾਰ
ਕਪੂਰਥਲਾ ਦੇ ਭੁਲੱਥ ਦੇ ਪਿੰਡ ਭਗਵਾਨਪੁਰ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਿ ਗੁਰਦੁਆਰਾ ਸਾਹਿਬ ਦੀ ਬੇਅਦਬੀ ਦੇ ਦੋਸ਼ ਵਿੱਚ ਇੱਕ ਨੌਜਵਾਨ ਦੀ ਪਿੰਡ ਵਾਸੀਆਂ ਨੇ ਕੁੱਟਮਾਰ ਕੀਤੀ ਗਈ | ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਪਰ ਗੁੱਸੇ ਵਿੱਚ ਆਏ ਲੋਕ ਉੱਥੇ ਵੀ ਪਹੁੰਚ ਗਏ ਅਤੇ ਲੋਕਾਂ ਨੇ ਭੁਲੱਥ ਦੇ ਸਿਵਲ ਹਸਪਤਾਲ ਦਾ ਘਿਰਾਓ ਕਰਕੇ ਧਰਨਾ ਦਿੱਤਾ ਹੈ।
ਦੋਸ਼ੀ ਖਿਲਾਫ ਮਾਮਲਾ ਦਰਜ ਕਰਨ ਦਾ ਦਿੱਤਾ ਭਰੋਸਾ
ਗੁਰਦੁਆਰਾ ਸਾਹਿਬ ਦੀ ਹੋਈ ਬੇਅਦਬੀ ਕਾਰਨ ਸਿੱਖ ਸੰਗਤਾਂ ਕਾਫੀ ਰੋਸ ‘ਚ ਹਨ | ਜਿਸਦੇ ਚੱਲਦਿਆਂ ਉਨ੍ਹਾਂ ਨੇ ਹਸਪਤਾਲ ਦੇ ਬਾਹਰ ਧਰਨਾ ਦਿੱਤਾ ਅਤੇ ਕਾਰਵਾਈ ਦੀ ਮੰਗ ਕੀਤੀ, ਜਿਸ ਵਿੱਚ ਪੁਲਿਸ ਪ੍ਰਸ਼ਾਸਨ ਨੇ ਦਖਲ ਦੇ ਕੇ ਸੰਗਤ ਨੂੰ ਦੋਸ਼ੀ ਖਿਲਾਫ ਮਾਮਲਾ ਦਰਜ ਕਰਨ ਦਾ ਭਰੋਸਾ ਦਿੱਤਾ, ਜਿਸ ਤੋਂ ਬਾਅਦ ਸਿੱਖ ਆਗੂਆਂ ਨੇ ਇਸ ਮਾਮਲੇ ਦੀ ਨਿਖੇਧੀ ਕੀਤੀ। ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਜਲੰਧਰ ਅਤੇ ਕਪੂਰਥਲਾ ਦੇ ਪੁਲਿਸ ਅਧਿਕਾਰੀਆਂ ਸਮੇਤ ਭਾਰੀ ਪੁਲਿਸ ਫੋਰਸ ਤਾਇਨਾਤ ਹੈ। ਇਸ ਗੱਲ ਦੀ ਪੁਸ਼ਟੀ ਜਲੰਧਰ ਰੇਂਜ ਦੇ ਡੀਆਈਜੀ ਨਵੀਨ ਸਿੰਗਲਾ ਨੇ ਕੀਤੀ ਹੈ। ਬੇਅਦਬੀ ਦੀ ਘਟਨਾ ਗੁਰਦੁਆਰਾ ਸਾਹਿਬ ‘ਚ ਲੱਗੇ ਸੀਸੀਟੀਵੀ ‘ਚ ਕੈਦ ਹੋ ਗਈ ਹੈ।
ਇਹ ਵੀ ਪੜ੍ਹੋ : ਸੇਵਾ ਕੇਂਦਰ ਨਾਲ ਜੁੜੀ ਵੱਡੀ ਖ਼ਬਰ , ਰੱਖੜੀ ਵਾਲੇ ਦਿਨ ਖੁੱਲ੍ਹਣਗੇ ਇੰਨੇ ਵਜੇ ?
ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ
ਪੁਲੀਸ ਪ੍ਰਸ਼ਾਸਨ ਤੋਂ ਇਨ੍ਹਾਂ ਘਟਨਾਵਾਂ ’ਤੇ ਸਖ਼ਤੀ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਮੁਲਜ਼ਮ ਹਰਦੇਵ ਸਿੰਘ ਨੇੜਲੇ ਪਿੰਡ ਡੋਗਰਵਾਲ ਦਾ ਵਸਨੀਕ ਹੈ ਅਤੇ ਉਸ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਕਤਲ ਦੀ ਕੋਸ਼ਿਸ਼ ਕਰਨ ਦਾ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਜਾਰੀ ਹੈ ਅਤੇ ਹੁਣ ਸਥਿਤੀ ਆਮ ਵਾਂਗ ਹੈ।