ਭਾਜਪਾ ਦੇ ਸੀਨੀਅਰ ਆਗੂ ਦੇ ਕਲੀਨਿਕ ‘ਤੇ ਹੋਇਆ ਪੈਟਰੋਲ ਬੰਬ ਨਾਲ ਹਮਲਾ

0
37
Petrol Bumb

ਬਠਿੰਡਾ, 23 ਜੂਨ 2026 : ਪੰਜਾਬ ਦੇ ਜਿਲਾ ਬਠਿੰਡਾ (Bathinda) ਦੇ ਵਿਸਾਲ ਨਗਰ ਵਿਖੇ ਬਣੇ ਕਲੀਨਿਕ ਤੇ ਬੀਤੀ ਦਰਮਿਆਨੀ ਰਾਤ ਪੈਟਰੋਲ ਬੰਬ (Petrol bomb) ਸੁੱਟ ਕੇ ਹਮਲਾ ਕੀਤਾ ਗਿਆ ਹੈ ।

ਕਿਸ ਦਾ ਹੈ ਇਹ ਕਲੀਨਿਕ

ਮਿਲੀ ਜਾਣਕਾਰੀ ਅਨੁਸਾਰ ਜਿਲਾ ਬਠਿੰਡਾ ਦੇ ਵਿਸ਼ਾਲ ਨਗਰ ਸਥਿਤ ਜੋ ਇਕ ਕਲੀਨਿਕ ‘ਤੇ ਅਣਪਛਾਤੇ ਹਮਲਾਵਰਾਂ (Unknown attackers) ਵਲੋਂ ਪੈਟਰੋਲ ਬੰਬ ਸੁੱਟਿਆ ਗਿਆ ਹੈ ਉਹ ਭਾਰਤੀ ਜਨਤਾ ਪਾਰਟੀ ਨਾਲ ਜੁੜੇ ਇਕ ਸੀਨੀਅਰ ਆਗੂ ਤਰਸੇਮ ਗਰਗ ਦਾ ਹੈ । ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਹੜਕੰਪ ਮਚ ਗਿਆ ਅਤੇ ਸਥਾਨਕ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ । ਦੱਸਣਯੋਗ ਹੈ ਕਿ ਤਰਸੇਮ ਗਰਗ ਨਗਰ ਨਿਗਮ ਚੋਣਾਂ ਦੌਰਾਨ ਆਮ ਅੰਦਮੀ ਪਾਰਟੀ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਸਨ ।

ਪੁਲਸ ਨੇ ਮੌਕੇ ਤੇ ਪਹੁੰਚ ਕੇ ਕੀਤੀ ਜਾਂਚ ਸ਼ੁਰੂ

ਜਾਣਕਾਰੀ ਮਿਲਦਿਆਂ ਹੀ ਪੁਲਸ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਨਿਰੀਖਣ ਕਰਕੇ ਜਾਂਚ ਸ਼ੁਰੂ ਕਰ ਦਿੱਤੀ । ਮੁਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਅਣਪਛਾਤੇ ਵਿਅਕਤੀ ਕਲੀਨਿਕ ਦੇ ਬਾਹਰ ਪੈਟਰੋਲ ਨਾਲ ਭਰੇ ਪੈਕੇਟ ਸੁੱਟ ਕੇ ਅੱਗ ਲਗਾਉਣ ਦੀ ਕੋਸਿ਼ਸ਼ ਕਰਕੇ ਫ਼ਰਾਰ ਹੋ ਗਏ । ਹਾਲਾਂਕਿ ਸਮਾਂ ਰਹਿੰਦੇ ਘਟਨਾ ਦਾ ਪਤਾ ਲੱਗਣ ਕਾਰਨ ਵੱਡਾ ਨੁਕਸਾਨ ਹੋਣੋਂ ਬਚ ਗਿਆ ।

ਡਾ. ਗਰਗ ਨੇ ਕੀਤੀ ਦੋਸ਼ੀਆਂ ਦੀ ਜਲਦ ਗ੍ਰਿਫ਼ਤਾਰੀ ਦੀ ਮੰਗ

ਡਾ. ਤਰਸੇਮ ਗਰਗ ਨੇ ਘਟਨਾ ‘ਤੇ ਚਿੰਤਾ ਪ੍ਰਗਟ ਕਰਦਿਆਂ ਦੋਸ਼ੀਆਂ ਦੀ ਜਲਦ ਗ੍ਰਿਫਤਾਰੀ ਦੀ ਮੰਗ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਕਾਨੂੰਨ-ਵਿਵਸਥਾ ‘ਤੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ ਅਤੇ ਲੋਕਾਂ `ਚ ਡਰ ਦਾ ਮਾਹੌਲ ਪੈਦਾ ਕਰਦੀਆਂ ਹਨ । ਪੁਲਸ ਨੇ ਆਸ-ਪਾਸ ਲੱਗੇ ਕੈਮਰਿਆਂ ਦੀ ਫੁਟੇਜ ਆਪਣੇ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ । ਵਿਸ਼ੇਸ਼ ਤੌਰ ‘ਤੇ ਕਲੀਨਿਕ ਅਤੇ ਆਸ-ਪਾਸ ਦੀਆਂ ਦੁਕਾਨਾਂ/ਅਦਾਰਿਆਂ ਦੇ ਕੈਮਰਿਆਂ ਦੀ ਰਿਕਾਰਡਿੰਗ ਖੰਗਾਲੀ ਜਾ ਰਹੀ ਹੈ, ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ ।

ਘਟਨਾ ਦੇ ਪਿੱਛੇ ਕੀ ਕਾਰਨ ਹਨ ਦਾ ਪਤਾ ਲਗਾਉਣ ਵਿਚ ਲੱਗੀ ਪੁਲਸ

ਪੁਲਸ ਇਹ ਵੀ ਪਤਾ ਲਗਾਉਣ ਦੀ ਕੋਸਿ਼ਸ਼ ਕਰ ਰਹੀ ਹੈ ਕਿ ਇਸ ਘਟਨਾ ਦੇ ਪਿੱਛੇ ਕੋਈ ਨਿੱਜੀ ਰੰਜਿਸ਼, ਸਿਆਸੀ ਵਿਵਾਦ ਜਾਂ ਕੋਈ ਹੋਰ ਕਾਰਨ ਤਾਂ ਨਹੀਂ ਹੈ । ਫਿਲਹਾਲ ਪੁਲਿਸ ਨੇ ਅਗਿਆਤ ਲੋਕਾਂ ਖਿ਼ਲਾਫ਼ ਮਾਮਲਾ ਦਰਜ ਕਰਕੇ ਜਾਂਚ ਤੇਜ਼ ਕਰ ਦਿੱਤੀ ਹੈ । ਅਧਿਕਾਰੀਆਂ ਦਾ ਕਹਿਣਾ ਹੈ ਕਿ ਸੀ. ਸੀ. ਟੀ. ਵੀ. ਫੁਟੇਜ (CCTV footage) ਅਤੇ ਹੋਰ ਤਕਨੀਕੀ ਸਬੂਤਾਂ ਦੇ ਅਧਾਰ ‘ਤੇ ਜਲਦ ਹੀ ਮੁਲਜ਼ਮਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਇਲਾਕੇ `ਚ ਸੁਰੱਖਿਆ ਪ੍ਰਬੰਧ ਵੀ ਵਧਾ ਦਿੱਤੇ ਗਏ ਹਨ ।

LEAVE A REPLY

Please enter your comment!
Please enter your name here