ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਦੀ ਸਿਹਤ ਵਿਗੜ ਗਈ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਅਹਿਮਦਾਬਾਦ ਦੇ ਯੂਐੱਨ ਮਹਿਤਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪ੍ਰਧਾਨ ਮੰਤਰੀ ਦੀ ਮਾਂ ਹੀਰਾਬੇਨ ਦੀ ਉਮਰ 100 ਸਾਲ ਤੋਂ ਵੱਧ ਹੈ। ਇਸ ਸਾਲ ਜੂਨ ‘ਚ ਉਨ੍ਹਾਂ ਨੇ ਆਪਣਾ 100ਵਾਂ ਜਨਮਦਿਨ ਮਨਾਇਆ। ਉਸ ਸਮੇਂ ਪ੍ਰਧਾਨ ਮੰਤਰੀ ਨੇ ਖੁਦ ਉਨ੍ਹਾਂ ਦੇ ਪੈਰ ਧੋ ਕੇ ਅਸ਼ੀਰਵਾਦ ਲਿਆ ਸੀ। ਉਨ੍ਹਾਂ ਨੂੰ ਕੀ ਪਰੇਸ਼ਾਨੀ ਹੈ, ਇਸ ਦੀ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ।

ਹਾਲ ਵਿਚ ਸੰਪੰਨ ਹੋਈਆਂ ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਇਕ ਦਿਨ ਪਹਿਲਾਂ ਪ੍ਰਧਾਨ ਮੰਤਰੀ ਮੋਦੀ, ਮਾਂ ਨੂੰ ਮਿਲੇ ਸਨ। ਉਹ ਅਹਿਮਦਾਬਾਦ ਹਵਾਈ ਅੱਡੇ ਉਤਰਨ ਮਗਰੋਂ ਸਿੱਧਾ ਗਾਂਧੀਨਗਰ ਆਪਣੀ ਮਾਂ ਨੂੰ ਮਿਲਣ ਲਈ ਗਏ ਸਨ। ਪ੍ਰਧਾਨ ਮੰਤਰੀ ਨੇ ਮਾਂ ਦੇ ਪੈਰੀਂ ਹੱਥ ਲਾ ਕੇ ਉਨ੍ਹਾਂ ਦਾ ਆਸ਼ੀਰਵਾਦ ਲਿਆ ਸੀ।

ਦੱਸ ਦਈਏ ਕਿ ਬੀਤੇ ਦਿਨੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਰਾ ਪ੍ਰਹਲਾਦ ਮੋਦੀ ਪਰਿਵਾਰ ਸਮੇਤ ਇਕ ਸੜਕ ਹਾਦਸੇ ਵਿੱਚ ਜ਼ਖਮੀ ਹੋ ਗਏ ਸਨ।ਉਨ੍ਹਾਂ ਦੇ ਨਾਲ ਪਤਨੀ, ਬੇਟਾ ਅਤੇ ਨੂੰਹ ਵੀ ਸਨ। ਪ੍ਰਹਲਾਦ ਆਪਣੇ ਪਰਿਵਾਰ ਨਾਲ ਜਦੋਂ ਬਾਂਦੀਪੁਰ ਜਾ ਰਹੇ ਸਨ ਤਾਂ ਮੈਸੂਰ ਦੇ ਨੇੜੇ ਸੜਕ ਹਾਦਸਾ ਵਾਪਰ ਗਿਆ। ਸੜਕ ਹਾਦਸੇ ਵਿੱਚ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਨੂੰ ਮੈਸੂਰ ਦੇ ਜੇ ਐਸ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ।

 

LEAVE A REPLY

Please enter your comment!
Please enter your name here