ਪ੍ਰਧਾਨ ਮੰਤਰੀ ਮੋਦੀ ਦੇ ਮਾਤਾ ਜੀ ਹੀਰਾਬੇਨ ਦੀ ਅੱਜ ਸ਼ੁੱਕਰਵਾਰ ਤੜਕੇ ਅਹਿਮਦਾਬਾਦ ਦੇ ਹਸਪਤਾਲ ਵਿੱਚ ਮੌਤ ਹੋ ਗਈ।  ਹੀਰਾਬੇਨ ਨੇ ਅੱਜ ਤੜਕੇ 3.30 ਵਜੇ ਆਖਰੀ ਸਾਹ ਲਏ। ਹੀਰਾਬੇਨ 100 ਸਾਲ ਦੀ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਦੀ ਤਬੀਅਤ ਬੁੱਧਵਾਰ ਨੂੰ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਅਹਿਮਦਾਬਾਦ ਦੇ ਯੂਐਨ ਮਹਿਤਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਆਪਣੀ ਮਾਂ ਨੂੰ ਮਿਲਣ ਹਸਪਤਾਲ ਪਹੁੰਚੇ ਸੀ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਟਵੀਟ ਕਰਕੇ ਮਾਂ ਨੂੰ ਸ਼ਰਧਾਂਜਲੀ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ ਕਿ ਸ਼ਾਨਦਾਰ ਸ਼ਤਾਬਦੀ ਦਾ ਪ੍ਰਮਾਤਮਾ ਦੇ ਚਰਨਾਂ ‘ਚ ਵਿਰਾਮ… ਮਾਂ ਵਿੱਚ ਮੈਂ ਹਮੇਸ਼ਾ ਤ੍ਰਿਮੂਰਤੀ ਨੂੰ ਮਹਿਸੂਸ ਕੀਤਾ ਹੈ, ਜਿਸ ਵਿੱਚ ਇੱਕ ਤਪੱਸਵੀ ਦੀ ਯਾਤਰਾ, ਇੱਕ ਨਿਰਸਵਾਰਥ ਕਰਮ ਯੋਗੀ ਦਾ ਪ੍ਰਤੀਕ ਅਤੇ ਮੁੱਲਾਂ ਪ੍ਰਤੀ ਵਚਨਬੱਧ ਜੀਵਨ ਸ਼ਾਮਲ ਰਿਹਾ ਹੈ।

ਗਾਂਧੀਨਗਰ ਪਹੁੰਚ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਸਵਰਗਵਾਸੀ ਮਾਂ ਹੀਰਾਬੇਨ ਮੋਦੀ ਦੀ ਮ੍ਰਿਤਕ ਦੇਹ ਨੂੰ ਮੋਢਾ ਦਿੱਤਾ। ਹੀਰਾ ਬੇਨ ਦਾ ਅੰਤਿਮ ਸਸਕਾਰ ਗਾਂਧੀਨਗਰ ‘ਚ ਕੀਤਾ ਗਿਆ ਤੇ ਪੀਐਮ ਮੋਦੀ ਨੇ ਮਾਂ ਨੇ ਮੁੱਖ ਅਗਨੀ ਭੇਂਟ ਕੀਤੀ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਮੋਦੀ ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਲਿਖਿਆ ਕਿ ਪੀਐਮ ਮੋਦੀ ਦੀ ਮਾਂ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ। ਇਸ ਦੇ ਨਾਲ ਹੀ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਮੋਦੀ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ ਹੈ।

LEAVE A REPLY

Please enter your comment!
Please enter your name here