ਬੀਤੇ ਦਿਨੀ ਅਮਰਨਾਥ ਗੁਫਾ ਨੇੜੇ ਬੱਦਲ ਫਟ ਗਿਆ। ਇਹ ਹਾਦਸਾ ਸ਼ੁੱਕਰਵਾਰ ਸ਼ਾਮ ਕਰੀਬ 5.30 ਵਜੇ ਵਾਪਰਿਆ। ਬੱਦਲ ਫਟਣ ਕਾਰਨ ਇਲਾਕੇ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਇਸ ਹਾਦਸੇ ‘ਚ 15 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 50 ਲੋਕ ਲਾਪਤਾ ਦੱਸੇ ਜਾ ਰਹੇ ਹਨ। ਘਟਨਾ ਤੋਂ ਬਾਅਦ ਅਮਰਨਾਥ ਯਾਤਰਾ ਨੂੰ ਰੋਕ ਦਿੱਤਾ ਗਿਆ ਹੈ। ਦੂਜੇ ਪਾਸੇ ਪੀ.ਐੱਮ. ਮੋਦੀ ਨੇ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਪੀ.ਐੱਮ. ਨੇ ਟਵੀਟ ਕਰਕੇ ਕਿਹਾ, ”ਅਮਰਨਾਥ ਗੁਫਾ ਦੇ ਹਾਦਸੇ ਤੋਂ ਦੁਖੀ ਹਾਂ। ਉਪ ਰਾਜਪਾਲ ਮਨੋਜ ਸਿਨਹਾ ਨੇ ਸਥਿਤੀ ਦਾ ਜਾਇਜ਼ਾ ਲਿਆ ਹੈ। ਮੌਕੇ ‘ਤੇ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਦੁਖੀ ਪਰਿਵਾਰਾਂ ਪ੍ਰਤੀ ਮੇਰੀ ਸੰਵੇਦਨਾ ਹੈ।”

BSF MI 17 ਹੈਲੀਕਾਪਟਰ ਬਚਾਅ ਕਾਰਜ ‘ਚ ਜੁਟੇ ਹਨ। ਇਨ੍ਹਾਂ ਦੀ ਮਦਦ ਨਾਲ ਜ਼ਖਮੀ ਲੋਕਾਂ ਨੂੰ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ।

ਕਸ਼ਮੀਰ ਦੇ ਆਈਜੀਪੀ ਵਿਜੇ ਕੁਮਾਰ ਅਤੇ ਡਿਵੀਜ਼ਨਲ ਕਮਿਸ਼ਨਰ ਅੱਜ ਸਵੇਰੇ #ਅਮਰਨਾਥ ਪਵਿੱਤਰ ਗੁਫਾ ਪਹੁੰਚੇ ਅਤੇ ਬਚਾਅ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ।

 
			 
		