ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਦਾ ਅੱਜ 100ਵਾਂ ਜਨਮਦਿਨ ਹੈ। ਇਸ ਮੌਕੇ ਪ੍ਰਧਾਨ ਮੰਤਰੀ ਸ਼ਨਿੱਚਰਵਾਰ ਸਵੇਰੇ ਗਾਂਧੀਨਗਰ ਸਥਿਤ ਆਪਣੇ ਛੋਟੇ ਭਰਾ ਪੰਕਜ ਮੋਦੀ ਦੇ ਘਰ ਉਨ੍ਹਾਂ ਦੀ ਮਾਂ ਹੀਰਾਬੇਨ ਨੂੰ ਮਿਲਣ ਅਤੇ ਉਨ੍ਹਾਂ ਦਾ ਆਸ਼ੀਰਵਾਦ ਲੈਣ ਪਹੁੰਚੇ। ਹੀਰਾਬੇਨ ਆਪਣੇ ਛੋਟੇ ਬੇਟੇ ਨਾਲ ਰਹਿੰਦੀ ਹੈ। ਹਰ ਵਾਰ 17 ਸਤੰਬਰ ਨੂੰ ਆਪਣੇ ਜਨਮ ਦਿਨ ਦੇ ਮੌਕੇ ਉਤੇ ਪੀਐਮ ਮੋਦੀ ਆਪਣੀ ਮਾਂ ਨੂੰ ਮਿਲਣ ਆਉਂਦੇ ਹਨ।
ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਮਾਤਾ ਦੇ 100ਵੇਂ ਜਨਮ ਦਿਨ ‘ਤੇ ਆਸ਼ੀਰਵਾਦ ਲਿਆਪ੍ਰਧਾਨ ਮੰਤਰੀ ਦੇ ਛੋਟੇ ਭਰਾ ਪੰਕਜ ਮੋਦੀ ਨੇ ਦੱਸਿਆ ਕਿ ਹੀਰਾਬੇਨ ਦਾ ਜਨਮ 18 ਜੂਨ 1923 ਨੂੰ ਹੋਇਆ ਸੀ। ਉਹ 18 ਜੂਨ 2022 ਨੂੰ ਆਪਣੇ ਜੀਵਨ ਦੇ 100ਵੇਂ ਸਾਲ ਵਿੱਚ ਪ੍ਰਵੇਸ਼ ਕਰ ਚੁੱਕੇ ਹਨ।
ਪ੍ਰਧਾਨ ਮੰਤਰੀ ਮੋਦੀ ਮਾਂ ਨੂੰ ਮਿਲਣ ਤੋਂ ਬਾਅਦ ਪਾਵਾਗੜ੍ਹ ਕਾਲਿਕਾ ਮੰਦਰ ਜਾਣਗੇ। ਉਹ ਇੱਥੇ ਝੰਡਾ ਲਹਿਰਾ ਕੇ ਮੁੜ ਉਸਾਰੇ ਹੋਏ ਮੰਦਰ ਅਤੇ ਕੰਪਲੈਕਸ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਉਹ ਵਡੋਦਰਾ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨਗੇ।
ਉਨ੍ਹਾਂ ਨੇ ਆਪਣੀ ਮਾਤਾ ਦੇ ਜਨਮਦਿਨ ਮੌਕੇ ਟਵੀਟ ਕਰਕੇ ਕਿਹਾ ਕਿ ਮਾਂ ਸਿਰਫ ਇੱਕ ਸ਼ਬਦ ਨਹੀਂ ਹੈ, ਜੀਵਨ ਦੀ ਉਹ ਭਾਵਨਾ ਹੈ ਜਿਸ ‘ਚ ਪਿਆਰ, ਧੀਰਜ, ਵਿਸ਼ਵਾਸ ਤੇ ਹੋਰ ਵੀ ਕਿੰਨਾ ਕੁੱਝ ਸਮਾਇਆ ਹੋਇਆ ਹੈ। ਉਹ 18 ਜੂਨ 2022 ਨੂੰ ਆਪਣੇ ਜੀਵਨ ਦੇ 100ਵੇਂ ਸਾਲ ਵਿੱਚ ਪ੍ਰਵੇਸ਼ ਕਰ ਚੁੱਕੇ ਹਨ। ਇਸ ਮੌਕੇ ਮੈਂ ਆਪਣੀ ਖੁਸ਼ੀ ਸਾਂਝੀ ਕਰ ਰਿਹਾ ਹਾਂ।
मां, ये सिर्फ एक शब्द नहीं है, जीवन की वो भावना है, जिसमें स्नेह, धैर्य, विश्वास, कितना कुछ समाया है।
मेरी मां, हीराबा आज 18 जून को अपने सौवें वर्ष में प्रवेश कर रही हैं, उनका जन्म शताब्दी वर्ष प्रारंभ हो रहा है। मैं अपनी खुशी और सौभाग्य साझा कर रहा हूं। https://t.co/4YHk1a59RD
— Narendra Modi (@narendramodi) June 18, 2022