PM ਮੋਦੀ ਦੀ ਕਿਸਾਨਾਂ ‘ਤੇ ਫ਼ਿਰ ਸਖ਼ਤੀ, 25 ਕਿਸਾਨਾਂ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ, FIR ਵਿੱਚ ਜੋੜੀ ਧਾਰਾ 307…
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਕ ਵਾਰ ਕਿਸਾਨਾਂ ‘ਤੇ ਸਖ਼ਤੀ ਵਰਤਦੇ ਹੋਏ ਦਿਖਾਈ ਦੇ ਰਹੇ ਹਨ | ਜਿੱਥੇ ਕਿ 25 ਕਿਸਾਨਾਂ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ ਤੇ ਨਾਲ ਹੀ ਧਾਰਾ 307 ਵੀ ਜੋੜ ਦਿੱਤੀ ਗਈ ਹੈ | ਦਰਅਸਲ, PM ਮੋਦੀ 5 ਜਨਵਰੀ, 2022 ਨੂੰ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਵਿੱਚ ਇਹ ਜਿਹੜੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹਨ | ਜਦੋਂ PM ਮੋਦੀ ਪੰਜਾਬ ਦੇ ਫਿਰੋਜ਼ਪੁਰ ਵਿੱਚ ਆ ਰਹੇ ਸਨ ਤਾਂ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਪ੍ਰਧਾਨ ਮੰਤਰੀ ਮੋਦੀ ਦੇ ਕਾਫਲੇ ਨੂੰ ਸੜਕ ਦੇ ਵਿਚਕਾਰ ਰੋਕ ਦਿੱਤਾ ਸੀ। ਜਿਸ ਤੋਂ ਬਾਅਦ ਇਹ ਕਾਰਵਾਈ ਕਿਸਾਨਾਂ ਦੇ ਉਤੇ ਕੀਤੀ ਗਈ ਹੈ |
ਧਾਰਾ 307 ਵੀ ਜੋੜ ਦਿੱਤੀ ਗਈ
ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਭਾਰਤੀ ਦੰਡ ਸੰਹਿਤਾ (ਆਈਪੀਸੀ) ਦੀ ਧਾਰਾ 307 ਵੀ ਜੋੜ ਦਿੱਤੀ ਹੈ, ਜੋ ਕਿ ਕਤਲ ਦੀ ਕੋਸ਼ਿਸ਼ ਕਰਨ ‘ਤੇ ਲਗਾਈ ਜਾਂਦੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਫਿਰੋਜ਼ਪੁਰ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨਾ ਸੀ। ਪਰ ਕਿਸਾਨ ਯੂਨੀਅਨਾਂ ਦੇ ਮੈਂਬਰਾਂ ਵੱਲੋਂ ਪਿਆਰਾਨਾ ਫਲਾਈਓਵਰ ‘ਤੇ ਵਿਰੋਧ ਪ੍ਰਦਰਸ਼ਨ ਕਰਨ ਤੋਂ ਬਾਅਦ ਉਨ੍ਹਾਂ ਨੂੰ ਵਾਪਸ ਜਾਣਾ ਪਿਆ ਸੀ ਤੇ ਇੰਨਾ ਸਮਾਂ ਬੀਤ ਜਾਣ ਤੋਂ ਬਾਅਦ ਹੁਣ ਇਹ ਕਾਰਵਾਈ ਕੀਤੀ ਗਈ ਹੈ |
111 ਕਿਸਾਨ ਹੋਰ ਮਰਨ ਵਰਤ ‘ਤੇ ਬੈਠ ਚੁੱਕੇ
ਦੱਸ ਦਈਏ ਕਿ ਕਿਸਾਨ ਅੰਦੋਲਨ ਚੱਲ ਰਿਹਾ ਹੈ | ਕਿਸਾਨ ਆਪਣੀ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਹਨ ਤੇ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ‘ਤੇ ਬੈਠੇ ਹਨ ਤੇ ਉਹਨਾਂ ਨੂੰ ਸਹਿਯੋਗ ਕਰਨ ਲਈ ਹੁਣ ਤਾਂ 111 ਕਿਸਾਨ ਹੋਰ ਮਰਨ ਵਰਤ ‘ਤੇ ਬੈਠ ਚੁੱਕੇ ਹਨ ਤੇ ਇਸ ਦੌਰਾਨ ਇਹ ਕਾਰਵਾਈ ਕੀਤੀ ਜਾਣੀ ਇੱਕ ਹੋਰ ਵੱਡਾ ਵਿਵਾਦ ਪੈਦਾ ਕਰ ਸਕਦਾ ਹੈ |