PM Modi ਤੇ ਜ਼ੇਲੇਂਸਕੀ ਛਾਏ ਇੰਸਟਾਗ੍ਰਾਮ ‘ਤੇ , ਕੁੱਝ ਹੀ ਘੰਟਿਆ ‘ਚ ਮਿਲੇ ਇੰਨੇ ਲਾਈਕਸ || National News

0
90
PM Modi and Zelensky shadow on Instagram, got so many likes in few hours

PM Modi ਤੇ ਜ਼ੇਲੇਂਸਕੀ ਛਾਏ ਇੰਸਟਾਗ੍ਰਾਮ ‘ਤੇ , ਕੁੱਝ ਹੀ ਘੰਟਿਆ ‘ਚ ਮਿਲੇ ਇੰਨੇ ਲਾਈਕਸ

PM Modi ਨਾਲ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਦੀਆਂ ਤਸਵੀਰਾਂ ਇੰਸਟਾਗ੍ਰਾਮ ਉੱਤੇ ਛਾਈਆਂ ਹੋਈਆਂ ਹਨ | ਸ਼ੁੱਕਰਵਾਰ ਨੂੰ ਇੰਸਟਾਗ੍ਰਾਮ ਉੱਤੇ ਤਸਵੀਰਾਂ ਅਪਲੋਡ ਕੀਤੇ ਜਾਣ ਦੇ ਕੁਝ ਘੰਟਿਆਂ ਦੇ ਅੰਦਰ ਹੀ ਸੋਸ਼ਲ ਮੀਡੀਆ ‘ਤੇ ਸਭ ਤੋਂ ਵੱਧ ਪਸੰਦ ਕੀਤੀ ਜਾਣ ਵਾਲੀ ਪੋਸਟ ਬਣ ਗਈ।

ਸੂਤਰਾਂ ਨੇ ਦੱਸਿਆ ਕਿ ਪੀਐਮ ਮੋਦੀ ਦੇ ਨਾਲ ‘ਇੰਸਟਾ ਕੋਲੈਬ’ ਤੋਂ ਪਹਿਲਾਂ ਜ਼ੇਲੇਂਸਕੀ ਦੀ ਸਭ ਤੋਂ ਵੱਧ ਪਸੰਦ ਕੀਤੀ ਗਈ ਪੋਸਟ ਨੂੰ 7.8 ਲੱਖ ਲਾਈਕਸ ਮਿਲੇ ਸਨ। ਇੰਸਟਾਗ੍ਰਾਮ ਕੋਲੈਬ ਫੀਡ ਪੋਸਟ ਹਨ ਜੋ ਸੋਸ਼ਲ ਮੀਡੀਆ ਸਾਈਟ ‘ਤੇ ਕਈ ਅਕਾਊਂਟ ਦੁਆਰਾ ਸਾਂਝੀਆਂ ਕੀਤੀਆਂ ਜਾ ਸਕਦੀਆਂ ਹਨ।

ਕੁਝ ਹੀ ਘੰਟਿਆਂ ਵਿੱਚ 10 ਲੱਖ ਤੋਂ ਵੱਧ ਲਾਈਕਸ

ਉਨ੍ਹਾਂ ਦੱਸਿਆ ਕਿ ਪੀਐਮ ਮੋਦੀ ਨਾਲ ਉਨ੍ਹਾਂ ਦੀਆਂ ਤਸਵੀਰਾਂ ਨੂੰ ਕੁਝ ਹੀ ਘੰਟਿਆਂ ਵਿੱਚ 10 ਲੱਖ ਤੋਂ ਵੱਧ ਲਾਈਕਸ ਮਿਲੇ। ਇਹ ਦਰਸਾਉਂਦਾ ਹੈ ਕਿ ਜਦੋਂ ਪ੍ਰਧਾਨ ਮੰਤਰੀ ਸ਼ਾਮਲ ਹੁੰਦੇ ਹਨ, ਤਾਂ ਦੁਨੀਆ ਦੇ ਜ਼ਿਆਦਾਤਰ ਨੇਤਾਵਾਂ ਦੀ ਸੋਸ਼ਲ ਮੀਡੀਆ ਗਤੀਵਿਧੀ ਵਿੱਚ ਭਾਰੀ ਵਾਧਾ ਹੁੰਦਾ ਹੈ।

ਪ੍ਰਧਾਨ ਮੰਤਰੀ ਮੋਦੀ ਦੇ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਕਿਸੇ ਵੀ ਸਰਕਾਰ ਦੇ ਮੁਖੀ ਦੇ ਮੁਕਾਬਲੇ ਜ਼ਿਆਦਾ ਫਾਲੋਅਰਸ ਹਨ। ਜ਼ੇਲੇਂਸਕੀ ਨੇ ਆਪਣੀ ਪੋਸਟ ਵਿੱਚ ਕਿਹਾ, “ਸਾਡੀਆਂ ਮੀਟਿੰਗ ਭਾਰਤ ਅਤੇ ਯੂਕਰੇਨ ਦਰਮਿਆਨ ਗੱਲਬਾਤ ਅਤੇ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਮਹੱਤਵਪੂਰਨ ਹਨ।”

 

ਖੇਤੀਬਾੜੀ ਅਤੇ ਸਿੱਖਿਆ ਵਰਗੇ ਵਿਸ਼ਿਆਂ ‘ਤੇ ਕੀਤੀ ਚਰਚਾ

ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਜ਼ੇਲੇਂਸਕੀ ਵਿਚਾਲੇ ਹੋਈ ਗੱਲਬਾਤ ਦਾ ਮਹੱਤਵਪੂਰਨ ਹਿੱਸਾ ਦੁਵੱਲੇ ਸਬੰਧਾਂ ਨੂੰ ਸਮਰਪਿਤ ਸੀ। ਉਨ੍ਹਾਂ ਕਿਹਾ ਕਿ ਵਪਾਰ, ਆਰਥਿਕ ਮੁੱਦਿਆਂ, ਰੱਖਿਆ, ਦਵਾਈ, ਖੇਤੀਬਾੜੀ ਅਤੇ ਸਿੱਖਿਆ ਬਾਰੇ ਚਰਚਾ ਕੀਤੀ ਗਈ। ਪ੍ਰਧਾਨ ਮੰਤਰੀ ਮੋਦੀ ਅਤੇ ਜ਼ੇਲੇਂਸਕੀ ਨੇ ਭਾਰਤ-ਯੂਕਰੇਨ ਅੰਤਰ-ਸਰਕਾਰੀ ਕਮਿਸ਼ਨ ਨੂੰ ਵਿਸ਼ੇਸ਼ ਤੌਰ ‘ਤੇ ਵਪਾਰ ਅਤੇ ਆਰਥਿਕ ਸਬੰਧਾਂ ਦੇ ਪੁਨਰ ਨਿਰਮਾਣ ‘ਤੇ ਧਿਆਨ ਦੇਣ ਦਾ ਕੰਮ ਸੌਂਪਿਆ ਹੈ।

ਇਹ ਵੀ ਪੜ੍ਹੋ : ਅਣਪਛਾਤੇ ਹਮਲਾਵਰਾਂ ਨੇ ਘਰ ਅੰਦਰ ਵੜ ਕੇ NRI ਨੂੰ ਮਾਰੀਆਂ ਤਿੰਨ ਗੋਲੀਆਂ

ਭਾਰਤੀ ਪ੍ਰਧਾਨ ਮੰਤਰੀ ਦਾ ਦੇਸ਼ ਦਾ ਇਹ ਪਹਿਲਾ ਦੌਰਾ

1991 ਵਿੱਚ ਯੂਕਰੇਨ ਨੂੰ ਆਜ਼ਾਦੀ ਮਿਲਣ ਤੋਂ ਬਾਅਦ ਕਿਸੇ ਭਾਰਤੀ ਪ੍ਰਧਾਨ ਮੰਤਰੀ ਦਾ ਦੇਸ਼ ਦਾ ਇਹ ਪਹਿਲਾ ਦੌਰਾ ਹੈ ਅਤੇ ਇਹ ਦੌਰਾ ਅਜਿਹੇ ਸਮੇਂ ਵਿੱਚ ਹੋਇਆ ਹੈ ਜਦੋਂ ਯੂਕਰੇਨ ਨੇ ਹਾਲ ਹੀ ਵਿੱਚ ਰੂਸੀ ਖੇਤਰ ਵਿੱਚ ਹਮਲਾਵਰ ਕਾਰਵਾਈਆਂ ਸ਼ੁਰੂ ਕੀਤੀਆਂ ਹਨ। ਪੋਲੈਂਡ ਤੋਂ ਕਰੀਬ 10 ਘੰਟੇ ਦੀ ਰੇਲ ਯਾਤਰਾ ਤੋਂ ਬਾਅਦ ਹਯਾਤ ਹੋਟਲ ਪਹੁੰਚਣ ‘ਤੇ ਭਾਰਤੀ ਭਾਈਚਾਰੇ ਵੱਲੋਂ ਮੋਦੀ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਤੋਂ ਤੁਰੰਤ ਬਾਅਦ, ਮੋਦੀ ਨੇ ਯੂਕਰੇਨ ਦੇ ਰਾਸ਼ਟਰੀ ਅਜਾਇਬ ਘਰ ਵਿੱਚ ਸ਼ਹੀਦਾਂ ਬਾਰੇ ਇੱਕ ਮਲਟੀ-ਮੀਡੀਆ ਪ੍ਰਦਰਸ਼ਨੀ ਦਾ ਦੌਰਾ ਕੀਤਾ, ਜਿੱਥੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੇ ਪ੍ਰਧਾਨ ਮੰਤਰੀ ਨਾਲ ਗਰਮਜੋਸ਼ੀ ਨਾਲ ਹੱਥ ਮਿਲਾਇਆ ਅਤੇ ਉਨ੍ਹਾਂ ਨੂੰ ਗਲੇ ਲਗਾਇਆ।

 

 

 

 

 

 

 

 

 

 

LEAVE A REPLY

Please enter your comment!
Please enter your name here