PM ਮੋਦੀ ਨੇ ਚੰਡੀਗੜ੍ਹ ਏਅਰਪੋਰਟ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦਾ ਕੀਤਾ ਐਲਾਨ

0
93

PM ਮੋਦੀ ਨੇ ਚੰਡੀਗੜ੍ਹ-ਮੁਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦਾ ਐਲਾਨ ਕੀਤਾਹੈ।  ਉਹਨਾਂ ਇਹ ਐਲਾਨ ਆਪਣੇ ਪ੍ਰੋਗਰਾਮ ’ਮਨ ਕੀ ਬਾਤ’ ਦੌਰਾਨ ਕੀਤਾ ਹੈ। ‘ਮਨ ਕੀ ਬਾਤ’ ਰੇਡੀਓ ਪ੍ਰੋਗਰਾਮ ਦਾ ਇਹ 93ਵਾਂ ਐਪੀਸੋਡ ਹੈ। ਪ੍ਰਧਾਨ ਮੰਤਰੀ ਨੇ ‘ਮਨ ਕੀ ਬਾਤ’ ਜ਼ਰੀਏ ਸੰਬੋਧਨ ਕਰਦਿਆਂ ਕਿਹਾ ਕਿ 28 ਸਤੰਬਰ ਨੂੰ ਅੰਮ੍ਰਿਤ ਮਹਾਉਤਸਵ ਦਾ ਇਕ ਵਿਸ਼ੇਸ਼ ਦਿਨ ਆ ਰਿਹਾ ਹੈ। ਇਸ ਦਿਨ ਅਸੀਂ ਭਾਰਤ ਮਾਂ ਦੇ ਵੀਰ ਸਪੂਤ ਸ਼ਹੀਦ ਭਗਤ ਸਿੰਘ ਦੀ ਜਯੰਤੀ ਮਨਾਵਾਂਗੇ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ PGI ਤੋਂ ਮਿਲੀ ਛੁੱਟੀ

ਪ੍ਰਧਾਨ ਮੰਤਰੀ ਨੇ ਕਿਹਾ ਕਿ ਭਗਤ ਸਿੰਘ ਜੀ ਦੀ ਜਯੰਤੀ ਦੇ ਠੀਕ ਪਹਿਲਾਂ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰੂਪ ’ਚ ਇਕ ਮਹੱਤਵਪੂਰਨ ਫ਼ੈਸਲਾ ਕੀਤਾ ਹੈ। ਇਹ ਤੈਅ ਕੀਤਾ ਗਿਆ ਹੈ ਕਿ ਚੰਡੀਗੜ੍ਹ ਏਅਰਪੋਰਟ ਦਾ ਨਾਂ ਹੁਣ ਸ਼ਹੀਦ ਭਗਤ ਸਿੰਘ ਜੀ ਦੇ ਨਾਂ ’ਤੇ ਰੱਖਿਆ ਜਾਵੇਗਾ। ਸ਼ਹੀਦਾਂ ਦੇ ਸਮਾਰਕ, ਉਨ੍ਹਾਂ ਦੇ ਨਾਂ ’ਤੇ ਸਥਾਨਾਂ ਅਤੇ ਸੰਸਥਾਨਾਂ ਦੇ ਨਾਂ ਸਾਨੂੰ ਕਰਤੱਵ ਲਈ ਪ੍ਰੇਰਨਾ ਦਿੰਦੇ ਹਨ। ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਅਜੇ ਕੁਝ ਦਿਨ ਪਹਿਲਾਂ ਹੀ ਦੇਸ਼ ਦੇ ਕਰਤੱਵਯਪਥ ’ਤੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਮੂਰਤੀ ਦੀ ਸਥਾਪਨਾ ਜ਼ਰੀਏ ਵੀ ਅਜਿਹੀ ਹੀ ਇਕ ਕੋਸ਼ਿਸ਼ ਕੀਤੀ ਹੈ ਅਤੇ ਹੁਣ ਸ਼ਹੀਦ ਭਗਤ ਸਿੰਘ ਦੇ ਨਾਂ ਤੋਂ ਚੰਡੀਗੜ੍ਹ ਏਅਰਪੋਰਟ ਦਾ ਨਾਂ ਇਸ ਦਿਸ਼ਾ ’ਚ ਇਕ ਹੋਰ ਕਦਮ ਹੈ।

ਦੱਸਣਯੋਗ ਹੈ ਕਿ ਪੰਜਾਬ ਤੇ ਹਰਿਆਣਾ ਦੋਵਾਂ ਨੇ ਇਸ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦੀ ਸਿਫਾਰਸ਼ ਕੀਤੀ ਸੀ।

LEAVE A REPLY

Please enter your comment!
Please enter your name here