ਹਿਮਾਚਲ ਪ੍ਰਦੇਸ਼ ‘ਚ 68 ਵਿਧਾਨ ਸਭਾ ਸੀਟਾਂ ਲਈ ਅੱਜ ਵੋਟਿੰਗ ਸ਼ੁਰੂ ਹੋ ਗਈ ਹੈ। ਵੋਟਿੰਗ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗੀ। ਚੋਣਾਂ ਦੇ ਨਤੀਜੇ 8 ਦਸੰਬਰ ਨੂੰ ਆਉਣਗੇ। PM ਮੋਦੀ ਨੇ ਸ਼ਨੀਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਵੋਟਰਾਂ ਨੂੰ ਵਿਧਾਨ ਸਭਾ ਚੋਣਾਂ ਦੇ ਸੰਦਰਭ ‘ਚ ‘ਲੋਕਤੰਤਰ ਦੇ ਤਿਉਹਾਰ’ ‘ਚ ਉਤਸ਼ਾਹਪੂਰਵਕ ਹਿੱਸਾ ਲੈਣ ਅਤੇ ਰਿਕਾਰਡ ਵੋਟਿੰਗ ਦਰਜ ਕਰਨ ਦੀ ਅਪੀਲ ਕੀਤੀ ਹੈ।

ਪਹਿਲੀ ਵਾਰ ਵੋਟ ਪਾ ਰਹੇ ਨੌਜਵਾਨ ਵੋਟਰਾਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਨੇ ਟਵੀਟ ਕੀਤਾ,”ਹਿਮਾਚਲ ਪ੍ਰਦੇਸ਼ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ਲਈ ਅੱਜ ਵੋਟਿੰਗ ਦਾ ਦਿਨ ਹੈ। ਦੇਵਭੂਮੀ ਦੇ ਸਾਰੇ ਵੋਟਰਾਂ ਨੂੰ ਮੇਰੀ ਅਪੀਲ ਹੈ ਕਿ ਲੋਕਤੰਤਰ ਦੇ ਇਸ਼ ਉਤਸਵ ‘ਚ ਪੂਰੇ ਉਤਸ਼ਾਹ ਨਾਲ ਹਿੱਸਾ ਲੈਣ ਅਤੇ ਵੋਟਿੰਗ ਦਾ ਨਵਾਂ ਰਿਕਾਰਡ ਬਣਾਉਣ। ਇਸ ਮੌਕੇ ਪਹਿਲੀ ਵਾਰ ਵੋਟ ਦੇਣ ਵਾਲੇ ਰਾਜ ਦੇ ਸਾਰੇ ਨੌਜਵਾਨਾਂ ਨੂੰ ਮੇਰੀਆਂ ਵਿਸ਼ੇਸ਼ ਸ਼ੁੱਭਕਾਮਨਾਵਾਂ।”

ਹਿਮਾਚਲ ਪ੍ਰਦੇਸ਼ ਨੂੰ 68 ਮੈਂਬਰੀ ਵਿਧਾਨ ਸਭਾ ਲਈ ਅੱਜ ਸ਼ਨੀਵਾਰ ਨੂੰ ਇਕ ਪੜਾਅ ‘ਚ ਵੋਟਿੰਗ ਹੋ ਰਹੀ ਹੈ। ਰਾਜ ‘ਚ ਫਿਲਹਾਲ ਭਾਜਪਾ ਦੀ ਸਰਕਾਰ ਹੈ ਅਤੇ ਮੁੱਖ ਮੁਕਾਬਲਾ ਭਾਜਪਾ ਅਤੇ ਕਾਂਗਰਸ ਵਿਚਾਲੇ ਹੈ।

LEAVE A REPLY

Please enter your comment!
Please enter your name here