PM ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਦੀ ਮੌਤ ‘ਤੇ ਪ੍ਰਗਟਾਇਆ ਦੁੱਖ

ਅੱਜ ਇੱਕ ਹਾਦਸੇ ‘ਚ ਈਰਾਨ ਦੇ ਰਾਸ਼ਟਰਪਤੀ ਦੀ ਮੌ.ਤ ਹੋ ਗਈ। PM ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਦੀ ਹੈਲੀਕਾਪਟਰ ਹਾਦਸੇ ‘ਚ ਮੌਤ ‘ਤੇ ਸੋਗ ਪ੍ਰਗਟ ਕੀਤਾ ਹੈ। ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇਕ ਪੋਸਟ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਭਾਰਤ-ਈਰਾਨ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਵਿਚ ਰਈਸੀ ਦੇ ਯੋਗਦਾਨ ਨੂੰ ਸਵੀਕਾਰ ਕੀਤਾ।

ਇਹ ਵੀ ਪੜ੍ਹੋ; ਪੰਜਾਬ ‘ਚ ਕੱਲ੍ਹ ਤੋਂ ਸਾਰੇ ਸਕੂਲਾਂ ‘ਚ ਛੁੱਟੀਆ ਦਾ ਹੋਇਆ ਐਲਾਨ…

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ, “ਇਸਲਾਮਿਕ ਗਣਰਾਜ ਈਰਾਨ ਦੇ ਰਾਸ਼ਟਰਪਤੀ ਡਾਕਟਰ ਸਈਦ ਇਬਰਾਹਿਮ ਰਈਸੀ ਦੇ ਦੁਖਦਾਈ ਦੇਹਾਂਤ ਤੋਂ ਬਹੁਤ ਦੁਖੀ ਅਤੇ ਸਦਮੇ ਵਿੱਚ ਹਾਂ। ਭਾਰਤ-ਈਰਾਨ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਦੇ ਪਰਿਵਾਰ ਅਤੇ ਈਰਾਨ ਦੇ ਲੋਕਾਂ ਪ੍ਰਤੀ ਮੇਰੀ ਦਿਲੀ ਹਮਦਰਦੀ ਹੈ। ਪੀਐਮ ਮੋਦੀ ਨੇ ਟਵੀਟ ਕੀਤਾ, “ਦੁੱਖ ਦੀ ਇਸ ਘੜੀ ਵਿੱਚ ਭਾਰਤ ਈਰਾਨ ਦੇ ਨਾਲ ਖੜ੍ਹਾ ਹੈ।

LEAVE A REPLY

Please enter your comment!
Please enter your name here