PM ਮੋਦੀ ਨੇ ਟਰੰਪ ਨੂੰ ਖ਼ਾਸ ਅੰਦਾਜ਼ ਨਾਲ ਦਿੱਤੀ ਵਧਾਈ
ਅਮਰੀਕੀ ਰਾਸ਼ਟਰਪਤੀ ਚੋਣ 2024 ਦੇ ਨਤੀਜੇ ਆ ਗਏ ਹਨ। ਇਸ ਨਾਲ ਰਿਪਬਲਿਕਨ ਉਮੀਦਵਾਰ ਡੋਨਾਲਡ ਟਰੰਪ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਬਣ ਗਏ ਹਨ। ਇਸ ਤੋਂ ਬਾਅਦ ਟਰੰਪ ਨੂੰ ਵੀ ਸੋਸ਼ਲ ਮੀਡੀਆ ‘ਤੇ ਜਿੱਤ ਲਈ ਵਧਾਈਆਂ ਮਿਲਣੀਆਂ ਸ਼ੁਰੂ ਹੋ ਗਈਆਂ। ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਡੋਨਾਲਡ ਟਰੰਪ ਨੂੰ ਵਧਾਈ ਦਿੱਤੀ ਹੈ।
ਪੀਐਮ ਮੋਦੀ ਨੇ ਇੰਝ ਦਿੱਤੀ ਵਧਾਈ
ਪੀਐਮ ਮੋਦੀ ਨੇ ਲਿਖਿਆ, ਇਤਿਹਾਸਕ ਜਿੱਤ ‘ਤੇ ਮੇਰੇ ਦੋਸਤ ਨੂੰ ਵਧਾਈ, ਜਿਵੇਂ ਕਿ ਤੁਸੀਂ ਆਪਣੇ ਪਿਛਲੇ ਕਾਰਜਕਾਲ ਦੀਆਂ ਸਫਲਤਾਵਾਂ ਨੂੰ ਅੱਗੇ ਵਧਾ ਰਹੇ ਹੋ, ਮੈਂ ਭਾਰਤ-ਅਮਰੀਕਾ ਵਿਆਪਕ ਵਿਸ਼ਵ ਅਤੇ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਸਾਡੇ ਸਹਿਯੋਗ ਨੂੰ ਨਵਿਆਉਣ ਦੀ ਉਮੀਦ ਕਰਦਾ ਹਾਂ। ਆਓ ਅਸੀਂ ਆਪਣੇ ਲੋਕਾਂ ਦੀ ਭਲਾਈ ਲਈ ਅਤੇ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਨੂੰ ਉਤਸ਼ਾਹਿਤ ਕਰਨ ਲਈ ਮਿਲ ਕੇ ਕੰਮ ਕਰੀਏ।
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਨੇ ਵੀ ਦਿੱਤੀ ਵਧਾਈ
ਇਸ ਤੋਂ ਪਹਿਲਾਂ ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਨੇ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਡੋਨਾਲਡ ਟਰੰਪ ਨੂੰ ਉਨ੍ਹਾਂ ਦੀ ਜਿੱਤ ‘ਤੇ ਵਧਾਈ ਦਿੱਤੀ ਸੀ। ਟਰੰਪ ਨਾਲ ਤਸਵੀਰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ- ਰਾਸ਼ਟਰਪਤੀ ਟਰੰਪ ਨੂੰ ਵਧਾਈਆਂ।
ਨਾਲ ਹੀ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਡੋਨਾਲਡ ਟਰੰਪ ਨੂੰ ਉਨ੍ਹਾਂ ਦੀ ਜਿੱਤ ‘ਤੇ ਵਧਾਈ ਦਿੱਤੀ ਹੈ, ਉਨ੍ਹਾਂ ਨੂੰ ਵਧਾਈ ਦਿੱਤੀ ਹੈ ਤੇ ਸੋਸ਼ਲ ਮੀਡੀਆ ਸਾਈਟ ਐਕਸ ‘ਤੇ ਲਿਖਿਆ ਹੈ, “ਉਹ ਪਹਿਲਾਂ ਵਾਂਗ ਉਨ੍ਹਾਂ ਨਾਲ ਕੰਮ ਕਰਨ ਲਈ ਤਿਆਰ ਹੈ।” ਟਰੰਪ ਨੂੰ ਉਨ੍ਹਾਂ ਦੀ ਜਿੱਤ ‘ਤੇ ਵਧਾਈ ਦਿੰਦੇ ਹੋਏ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਕਿਹਾ, “ਟਰੰਪ ਦੀ ਵਾਪਸੀ ਅਮਰੀਕਾ ਲਈ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਅਤੇ ਇਜ਼ਰਾਈਲ ਦੇ ਨਾਲ ਇੱਕ ਸ਼ਕਤੀਸ਼ਾਲੀ ਗਠਜੋੜ ਲਈ ਮੁੜ ਪ੍ਰਤੀਬੱਧ ਹੈ।”
ਇਹ ਵੀ ਪੜ੍ਹੋ : ਰਾਸ਼ਟਰਪਤੀ ਦੀਆਂ ਚੋਣਾਂ ‘ਚ ਟਰੰਪ ਨੇ ਜਿੱਤ ਕੀਤੀ ਹਾਸਲ
ਟਰੰਪ ਨੂੰ 267 ਇਲੈਕਟੋਰਲ ਕਾਲਜ ਵੋਟਾਂ ਮਿਲੀਆਂ
ਅਮਰੀਕਾ ਵਿੱਚ ਰਾਸ਼ਟਰਪਤੀ ਬਣਨ ਲਈ ਬਹੁਮਤ ਦਾ ਅੰਕੜਾ 270 ਹੈ। ਕਿਉਂਕਿ ਇੱਥੇ ਕੁੱਲ 538 ਇਲੈਕਟੋਰਲ ਕਾਲਜ ਹਨ ਤੇ ਜਿੱਤਣ ਲਈ 270 ਜਾਂ ਇਸ ਤੋਂ ਵੱਧ ਦੀ ਲੋੜ ਹੈ। ਡੋਨਾਲਡ ਟਰੰਪ ਨੂੰ 267 ਇਲੈਕਟੋਰਲ ਕਾਲਜ ਵੋਟਾਂ ਮਿਲੀਆਂ ਹਨ।