PM ਮੋਦੀ ਨੇ ਬਾਲ ਪੁਰਸਕਾਰ ਜੇਤੂ ਬੱਚਿਆਂ ਨਾਲ ਕੀਤੀ ਮੁਲਾਕਾਤ, ਪੜ੍ਹੋ ਕੀ ਹੋਈ ਗੱਲਬਾਤ
ਨਵੀ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੇ ਭਾਰਤ ਮੰਡਪਮ ‘ਚ ਆਯੋਜਿਤ ਵੀਰ ਬਾਲ ਦਿਵਸ ਪ੍ਰੋਗਰਾਮ ‘ਚ ਹਿੱਸਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਵੀਰ ਬਾਲ ਦਿਵਸ ਸਾਨੂੰ ਪ੍ਰੇਰਨਾ ਨਾਲ ਭਰਦਾ ਹੈ ਅਤੇ ਸਾਨੂੰ ਨਵੇਂ ਸੰਕਲਪਾਂ ਲਈ ਪ੍ਰੇਰਿਤ ਕਰਦਾ ਹੈ। ਮੈਂ ਲਾਲ ਕਿਲ੍ਹੇ ‘ਤੇ ਵੀ ਕਿਹਾ ਸੀ ਕਿ ਹੁਣ ਸਿਰਫ਼ Best ਹੀ ਸਾਡਾ ਮਿਆਰ ਹੋਣਾ ਚਾਹੀਦਾ ਹੈ। ਸਾਡੇ ਨੌਜਵਾਨਾਂ ਨੂੰ ਚਾਹੀਦਾ ਹੈ ਕਿ ਉਹ ਜਿਸ ਵੀ ਖੇਤਰ ਵਿੱਚ ਹਨ, ਉਸ ਵਿੱਚ ਆਪਣੀ ਪੂਰੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਜੇਤੂਆਂ ਨਾਲ ਮੁਲਾਕਾਤ ਵੀ ਕੀਤੀ।
ਬੱਚਿਆਂ ਦੀ ਦਲੇਰੀ ਅਤੇ ਬਹਾਦਰੀ ਦੇ ਕਿੱਸੇ ਜਾਣੇ
ਇਸ ਮੁਲਾਕਾਤ ਵਿੱਚ ਪੀਐਮ ਨੇ ਬੱਚਿਆਂ ਦਾ ਹਾਲ-ਚਾਲ ਜਾਣਿਆ। ਉਨ੍ਹਾਂ ਦੀ ਦਲੇਰੀ ਅਤੇ ਬਹਾਦਰੀ ਦੀਆਂ ਕਹਾਣੀਆਂ ਸੁਣੀਆਂ। ਇਸ ਦੌਰਾਨ ਪੀਐਮ ਮੋਦੀ ਨੇ ਸਭ ਤੋਂ ਛੋਟੀ ਬੱਚੀ ਨੂੰ ਕਈ ਸਵਾਲ-ਜਵਾਬ ਵੀ ਪੁੱਛੇ। ਲੜਕੀ ਨੇ ਹੱਥ ਵਿੱਚ ਮਾਈਕ ਲੈ ਕੇ ਪੀਐਮ ਮੋਦੀ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ। ਬੱਚੇ ਵੀ ਪੀਐਮ ਮੋਦੀ ਨੂੰ ਮਿਲ ਕੇ ਬਹੁਤ ਖੁਸ਼ ਸਨ। ਪੀਐਮ ਮੋਦੀ ਨੂੰ ਦੋ ਅਪਾਹਜ ਬੱਚਿਆਂ ਨਾਲ ਬੜੇ ਪਿਆਰ ਨਾਲ ਗੱਲ ਕਰਦੇ ਦੇਖਿਆ ਗਿਆ।