PM ਮੋਦੀ ਨੇ ਪੀਐੱਮ-ਕਿਸਾਨ ਸਕੀਮ ਤਹਿਤ 11 ਕਰੋੜ ਯੋਗ ਕਿਸਾਨਾਂ ਲਈ 16,000 ਕਰੋੜ ਰੁਪਏ ਦੀ 12ਵੀਂ ਕਿਸ਼ਤ ਜਾਰੀ ਕਰ ਦਿੱਤੀ ਹੈ। ਇਸ ਕਿਸ਼ਤ ਨਾਲ ਯੋਗ ਲਾਭਪਾਤਰੀ ਕਿਸਾਨਾਂ ਦੇ ਖਾਤਿਆਂ ਵਿੱਚ ਹੁੁਣ ਤੱਕ 2.16 ਲੱਖ ਕਰੋੜ ਰੁਪਏ ਦੀ ਰਾਸ਼ੀ ਤਬਦੀਲ ਕੀਤੀ ਜਾ ਚੁੱਕੀ ਹੈ। ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ (ਪੀਐੱੱਮ-ਕਿਸਾਨ) ਤਹਿਤ ਕਿਸਾਨਾਂ ਨੂੰ ਹਰ ਚਾਰ ਮਹੀਨਿਆਂ ਬਾਅਦ 2000 ਰੁਪਏ ਦੀਆਂ ਤਿੰਨ ਬਰਾਬਰ ਕਿਸ਼ਤਾਂ ਵਿੱਚ ਸਾਲਾਨਾ 6000 ਰੁਪਏ ਦਾ ਵਿੱਤੀ ਲਾਭ ਦਿੱਤਾ ਜਾਂਦਾ ਹੈ।
ਇਹ ਵੀ ਪੜ੍ਹੋ: ਨਾਗਪੁਰ ਜ਼ਿਲ੍ਹੇ ‘ਚ BJP ਨੂੰ ਵੱਡਾ ਝਟਕਾ! ਕਾਂਗਰਸ ਨੂੰ ਮਿਲੀ ਜਿੱਤ
ਇਸ ਸਕੀਮ ਦੀ ਸ਼ੁਰੂਆਤ ਫਰਵਰੀ 2019 ਵਿੱਚ ਕੀਤੀ ਗਈ ਸੀ। ਪ੍ਰਧਾਨ ਮੰਤਰੀ ਨੇ 12ਵੀਂ ਕਿਸ਼ਤ ਕੌਮੀ ਰਾਜਧਾਨੀ ਦੇ ਪੂਸਾ ਕੈਂਪਸ ਵਿੱਚ ਕਰਵਾਏ ਦੋ ਰੋਜ਼ਾ ‘ਪੀਐੱਮ ਕਿਸਾਨ ਸੰਮਾਨ ਸੰਮੇਲਨ 2022’ ਦੌਰਾਨ ਜਾਰੀ ਕੀਤੀ ਹੈ। ਇਸ ਮੌਕੇ ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਅਤੇ ਕੈਮੀਕਲਜ਼ ਤੇ ਫਰਟੀਲਾਈਜ਼ਰ ਮੰਤਰੀ ਮਨਸੁਖ ਮੰਡਾਵੀਆ ਵੀ ਮੌਜੂਦ ਸਨ। ਸਮਾਗਮ ਵਿੱਚ ਦੇਸ਼ ਭਰ ਤੋਂ 13,500 ਕਿਸਾਨ ਤੇ 1500 ਐਗਰੀ-ਸਟਾਰਟਅੱਪਸ ਵੀ ਸ਼ਮੂਲੀਅਤ ਕਰ ਰਹੇ ਹਨ।