PM ਮੋਦੀ ਅੱਜ ਗੁਰਦਾਸਪੁਰ ਤੇ ਜਲੰਧਰ ‘ਚ ਜਨਤਾ ਨੂੰ ਕਰਨਗੇ ਸੰਬੋਧਨ

PM ਮੋਦੀ ਦੇ ਪੰਜਾਬ ਦੌਰੇ ਦਾ ਅੱਜ ਦੂਜਾ ਦਿਨ ਹੈ। ਨਰਿੰਦਰ ਮੋਦੀ ਦੁਪਹਿਰ 3.30 ਵਜੇ ਹਿਮਾਚਲ ਦੀ ਮੰਡੀ ‘ਚ ਚੋਣ ਮੀਟਿੰਗ ਪੂਰੀ ਕਰਨ ਤੋਂ ਬਾਅਦ ਗੁਰਦਾਸਪੁਰ ‘ਚ ਪਹੁੰਚਣਗੇ । ਉਨ੍ਹਾਂ ਦੇ ਸਵਾਗਤ ਲਈ 6 ਏਕੜ ਵਿੱਚ ਪੰਡਾਲ ਸਜਾਇਆ ਗਿਆ ਹੈ। ਸਰਹੱਦੀ ਜ਼ਿਲ੍ਹਾ ਹੋਣ ਕਾਰਨ ਗੁਰਦਾਸਪੁਰ ਅਤੇ ਦੀਨਾਨਗਰ ਵਿੱਚ ਪੈਰਾ ਮਿਲਟਰੀ ਦੇ ਨਾਲ-ਨਾਲ ਸੀਮਾ ਸੁਰੱਖਿਆ ਬਲ ਅਤੇ ਪਠਾਨਕੋਟ ਦੇ ਏਅਰਬੇਸ ਨੂੰ ਅਲਰਟ ‘ਤੇ ਰੱਖਿਆ ਗਿਆ ਹੈ ਅਤੇ ਪੁਲਿਸ ਵੀ ਤਾਇਨਾਤ ਕੀਤੀ ਗਈ ਹੈ।

ਇਹ ਵੀ ਪੜ੍ਹੋ: ਅਯੁੱਧਿਆ ਗਏ ਪਟਿਆਲਾ ਦੇ 2 ਲਾਪਤਾ ਬੱਚਿਆਂ ਦੀਆਂ ਦੇਹਾਂ ਹੋਈਆਂ ਬਰਾਮਦ

ਪ੍ਰਧਾਨ ਮੰਤਰੀ ਨੂੰ ਸੁਣਨ ਆਉਣ ਵਾਲੇ ਸਮਰਥਕਾਂ ਲਈ ਪੰਡਾਲ ਵਿੱਚ ਬੈਠਣ ਲਈ 25 ਹਜ਼ਾਰ ਕੁਰਸੀਆਂ ਦਾ ਪ੍ਰਬੰਧ ਕੀਤਾ ਗਿਆ ਹੈ।  ਰੈਲੀ ਵਾਲੀ ਥਾਂ ‘ਤੇ ਹੀ ਹੈਲੀਪੈਡ ਬਣਾਇਆ ਗਿਆ ਹੈ ਤਾਂ ਜੋ ਚੋਣ ਰੈਲੀ ਪੂਰੀ ਕਰਨ ਤੋਂ ਬਾਅਦ ਉਹ ਸਿੱਧੇ ਜਲੰਧਰ ਲਈ ਰਵਾਨਾ ਹੋ ਸਕਣ। ਮੋਦੀ ਦਾ ਇੱਥੇ ਕਰੀਬ 2 ਘੰਟੇ ਦਾ ਪ੍ਰੋਗਰਾਮ ਤੈਅ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਹ ਸ਼ਾਮ 5.30 ਵਜੇ ਦੇ ਕਰੀਬ ਜਲੰਧਰ ‘ਚ ਉਤਰਨਗੇ ਅਤੇ ਉੱਥੇ ਚੋਣ ਮੀਟਿੰਗ ਕਰਨਗੇ। ਪੀਐਮ ਨਰਿੰਦਰ ਮੋਦੀ ਦੀਆਂ ਪੰਜਾਬ ਵਿੱਚ 3 ਰੈਲੀਆਂ ਹੋਣੀਆਂ ਸਨ, ਜੋ ਅੱਜ ਪੂਰੀਆਂ ਹੋ ਜਾਣਗੀਆਂ।

LEAVE A REPLY

Please enter your comment!
Please enter your name here