30 ਮਈ ਨੂੰ ਹੁਸ਼ਿਆਰਪੁਰ ਆਉਣਗੇ PM ਮੋਦੀ, ਰੈਲੀ ਨੂੰ ਕਰਨਗੇ ਸੰਬੋਧਿਤ || Latest News

0
75

30 ਮਈ ਨੂੰ ਹੁਸ਼ਿਆਰਪੁਰ ਆਉਣਗੇ PM ਮੋਦੀ, ਰੈਲੀ ਨੂੰ ਕਰਨਗੇ ਸੰਬੋਧਿਤ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀਆਂ ਵੱਲੋਂ ਪ੍ਰਚਾਰ ਆਪਣੇ ਸਿਖਰਾਂ ‘ਤੇ ਹੈ। ਪੰਜਾਬ ਵਿੱਚ ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਕੜੀ ‘ਚ ਕਈ ਦਿੱਗਜ ਨੇਤਾ ਪੰਜਾਬ ‘ਚ ਚੋਣ ਪ੍ਰਚਾਰ ਕਰ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 30 ਮਈ ਨੂੰ ਪੰਜਾਬ ਦੇ ਹੁਸ਼ਿਆਰਪੁਰ ਦਾ ਦੌਰਾ ਕਰਨਗੇ। ਜਿੱਥੇ ਪੀਐਮ ਮੋਦੀ ਦੁਸਹਿਰਾ ਮੈਦਾਨ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨਗੇ।

ਇਹ ਵੀ ਪੜ੍ਹੋ;ਟਰਬੁਲੈਂਸ ‘ਚ ਫਸਿਆ ਜਹਾਜ਼, 12 ਲੋਕ ਹੋਏ ਜ਼ਖਮੀ

ਦਰਅਸਲ ‘ਚ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 1 ਜੂਨ ਨੂੰ ਵੋਟਾਂ ਪੈਣੀਆਂ ਹਨ ਅਤੇ ਚੋਣ ਪ੍ਰਚਾਰ 30 ਮਈ ਨੂੰ ਸ਼ਾਮ 5 ਵਜੇ ਸਮਾਪਤ ਹੋ ਜਾਵੇਗਾ। ਭਾਜਪਾ ਨੇਤਾਵਾਂ ਦਾ ਮੰਨਣਾ ਹੈ ਕਿ ਚੋਣ ਪ੍ਰਚਾਰ ਖਤਮ ਹੋਣ ਤੋਂ ਪਹਿਲਾਂ ਪੀਐਮ ਮੋਦੀ ਦਾ ਇੱਕ ਹੋਰ ਪੰਜਾਬ ਦੌਰਾ ਵੋਟਰਾਂ ਦੇ ਮਨਾਂ ਨੂੰ ਭਾਜਪਾ ਦੇ ਹੱਕ ਵਿੱਚ ਜੋੜਨ ਵਿੱਚ ਮਦਦਗਾਰ ਸਾਬਤ ਹੋ ਸਕਦਾ ਹੈ।

ਰੈਲੀ ਲਈ ਭਾਜਪਾ ਨੇ ਤਿਆਰੀਆਂ ਕੀਤੀਆਂ ਸ਼ੁਰੂ

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਲਈ ਭਾਜਪਾ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਤੋਂ ਪਹਿਲਾਂ ਪੀਐਮ ਮੋਦੀ 23 ਅਤੇ 24 ਮਈ ਨੂੰ ਪੰਜਾਬ ਦਾ ਦੌਰਾ ਕਰ ਚੁੱਕੇ ਹਨ। ਪੀਐਮ ਮੋਦੀ ਨੇ 23 ਨੂੰ ਪਟਿਆਲਾ ਅਤੇ 24 ਨੂੰ ਗੁਰਦਾਸਪੁਰ ਅਤੇ ਜਲੰਧਰ ਵਿੱਚ ਭਾਜਪਾ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ ਸੀ।

LEAVE A REPLY

Please enter your comment!
Please enter your name here