ਅੱਜ ਰਾਜ ਸਭਾ ਨੂੰ ਸੰਬੋਧਿਤ ਕਰਨਗੇ PM ਮੋਦੀ || Political News

0
178
PM Modi will address the Rajya Sabha today

ਅੱਜ ਰਾਜ ਸਭਾ ਨੂੰ ਸੰਬੋਧਿਤ ਕਰਨਗੇ PM ਮੋਦੀ

PM ਨਰਿੰਦਰ ਮੋਦੀ ਅੱਜ ਦੁਪਹਿਰ 12 ਵਜੇ ਰਾਜ ਸਭਾ ਵਿਚ ਸੰਬੋਧਨ ਕਰਨਗੇ। ਜਿੱਥੇ ਉਹ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਦੇ ਮਤੇ ਦਾ ਜਵਾਬ ਦੇਣਗੇ। ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਤੋਂ ਪਹਿਲਾਂ ਲੋਕ ਸਭਾ ਵਿੱਚ 2 ਘੰਟੇ 15 ਮਿੰਟ ਤੱਕ ਭਾਸ਼ਣ ਦਿੱਤਾ ਸੀ। ਜਿੱਥੇ ਉਹਨਾਂ ਨੇ ਲੋਕ ਸਭਾ ਵਿੱਚ ਵਿਰੋਧੀ ਪਾਰਟੀ ਕਾਂਗਰਸ ਨੂੰ ਘੇਰਿਆ ਸੀ। PM ਮੋਦੀ ਭਾਸ਼ਣ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ।

ਨਰਿੰਦਰ ਮੋਦੀ ਨੇ ਕਾਂਗਰਸ ‘ਤੇ ਕੀਤਾ ਤਿੱਖਾ ਹਮਲਾ

ਇਸ ਦੇ ਨਾਲ ਹੀ ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਦੇ ਮਤੇ ‘ਤੇ ਚਰਚਾ ਦੇ ਜਵਾਬ ਦੇ ਦੌਰਾਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ‘ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਨੇ ਕਿਹਾ, ”ਹਮਦਰਦੀ ਹਾਸਲ ਕਰਨ ਲਈ ਨਵਾਂ ਡਰਾਮਾ ਸ਼ੁਰੂ ਕੀਤਾ ਗਿਆ ਹੈ, ਪਰ ਦੇਸ਼ ਸੱਚ ਜਾਣਦਾ ਹੈ ਕਿ ਉਹ (ਰਾਹੁਲ ਗਾਂਧੀ) ਹਜ਼ਾਰਾਂ ਕਰੋੜ ਰੁਪਏ ਦੇ ਗਬਨ ਦੇ ਮਾਮਲੇ ‘ਚ ਜ਼ਮਾਨਤ ‘ਤੇ ਬਾਹਰ ਹਨ ਅਤੇ ਉਨ੍ਹਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ।

ਲੋਕ ਸਭਾ ਚੋਣਾਂ ‘ਚ ਕਾਂਗਰਸ ਲਗਾਤਾਰ 100 ਦਾ ਅੰਕੜਾ ਨਹੀਂ ਕਰ ਸਕੀ ਪਾਰ

ਰਾਸ਼ਟਰਪਤੀ ਦੇ ਭਾਸ਼ਣ ਉਤੇ ਪੀ.ਐਮ. ਨਰਿੰਦਰ ਮੋਦੀ ਨੇ ਕਿਹਾ ਕਿ ਲੋਕ ਸਭਾ ਚੋਣਾਂ ‘ਚ ਕਾਂਗਰਸ ਲਗਾਤਾਰ 100 ਦਾ ਅੰਕੜਾ ਪਾਰ ਨਹੀਂ ਕਰ ਸਕੀ। ਕਾਂਗਰਸ ਨੂੰ 13 ਸੂਬਿਆਂ ਵਿਚੋਂ 0 ਸੀਟ ਆਈ। ਇਸ ਦੌਰਾਨ ਪੀਐੱਮ ਮੋਦੀ ਨੇ ਕਿਹਾ ਕਿ ਭਾਰਤ ਦੀ ਲੋਕਤੰਤਰੀ ਪ੍ਰਕਿਰਿਆ ‘ਤੇ ਸਵਾਲ ਚੁੱਕ ਕੇ ਅਰਾਜਕਤਾ ਫੈਲਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਸੀ.ਏ.ਏ. ਨੂੰ ਲੈ ਕੇ ਦੇਸ਼ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਗਈ। ਦੇਸ਼ ਨੂੰ ਦੰਗਿਆਂ ਵਿਚ ਧੱਕਣ ਦੀ ਸਾਜ਼ਿਸ਼ ਹੋਈ।

ਜਨਤਾ ਨੇ ਸਾਡੇ 10 ਸਾਲ ਦਾ ਟਰੈਕ ਰਿਕਾਰਡ ਦੇਖਿਆ

ਲੋਕ ਸਭਾ ਵਿਚ ਰਾਹੁਲ ਗਾਂਧੀ ਦੇ ਸ਼ਬਦੀ ਹਮਲਿਆਂ ਦਾ ਜਵਾਬ ਦਿੰਦਿਆਂ ਪੀਐੱਮ ਮੋਦੀ ਨੇ ਕਿਹਾ ਕਿ ਜਨਤਾ ਨੇ ਸਾਡੇ 10 ਸਾਲ ਦਾ ਟਰੈਕ ਰਿਕਾਰਡ ਦੇਖਿਆ ਹੈ। ਸਾਡੀ ਸਰਕਾਰ ਵਿਚ 25 ਕਰੋੜ ਗਰੀਬ ਗਰੀਬੀ ਰੇਖਾ ‘ਚੋਂ ਬਾਹਰ ਨਿਕਲੇ ਹਨ। ਅਸੀਂ ਗਰੀਬਾਂ ਲਈ ਸਮਰਪਣ ਭਾਵਨਾ ਨਾਲ ਕੰਮ ਕੀਤਾ। ਅਸੀਂ ਤੁਸ਼ਟੀਕਰਨ ਨਹੀਂ ਸੰਤੁਸ਼ਟੀਕਰਨ ਦੀ ਰਾਜਨੀਤੀ ਉਤੇ ਚੱਲੇ। ਪੀਐੱਮ ਨਰਿੰਦਰ ਮੋਦੀ ਨੇ ਸੰਸਦ ਵਿਚ ਪੰਜਾਬ ਦਾ ਜ਼ਿਕਰ ਕੀਤਾ ਤੇ ਕਿਹਾ ਕਿ ਲੋਕ ਸਭਾ ਚੋਣਾਂ ‘ਚ ਸਾਡਾ ਪੰਜਾਬ ‘ਚ ਸ਼ਾਨਦਾਰ ਪ੍ਰਦਰਸ਼ਨ ਰਿਹਾ। ਸਾਨੂੰ ਪਹਿਲਾਂ ਨਾਲੋਂ ਜ਼ਿਆਦਾ ਵੋਟ ਸ਼ੇਅਰ ਮਿਲਿਆ।

 

LEAVE A REPLY

Please enter your comment!
Please enter your name here