PM ਮੋਦੀ ਅੱਜ ਦੇਸ਼ ਦੇ 1 ਲੱਖ ਤੋਂ ਵੱਧ ਨੌਜਵਾਨਾਂ ਨੂੰ ਦੇਣਗੇ ਨਿਯੁਕਤੀ ਪੱਤਰ

0
42
PM ਮੋਦੀ ਅੱਜ ਦੇਸ਼ ਦੇ 1 ਲੱਖ ਤੋਂ ਵੱਧ ਨੌਜਵਾਨਾਂ ਨੂੰ ਦੇਣਗੇ ਨਿਯੁਕਤੀ ਪੱਤਰ

ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਹੁਣ ਤੱਕ ਅਨੇਕਾਂ ਹੀ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾ ਚੁੱਕਾ ਹੈ। ਇਸ ਮੁਹਿੰਮ ਤਹਿਤ ਅੱਜ ਵੀ  PM ਮੋਦੀ 1 ਲੱਖ ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ।

ਦੱਸ ਦਈਏ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਇਹ ਆਖਰੀ ਤੇ 12ਵਾਂ ਰੁਜ਼ਗਾਰ ਮੇਲਾ ਹੋਵੇਗਾ। ਜਿਸ ਦਾ ਆਯੋਜਨ ਦੇਸ਼ ਦੀਆਂ 47 ਥਾਵਾਂ ‘ਤੇ ਕੀਤਾ ਜਾਵੇਗਾ। ਦੱਸ ਦਈਏ ਕਿ ਪ੍ਰਧਾਨ ਮੰਤਰੀ ਨੌਕਰੀ ਪੱਤਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਸੰਬੋਧਨ ਵੀ ਕਰਨਗੇ। ਇਸ ਦੌਰਾਨ ਪ੍ਰਧਾਨ ਮੰਤਰੀ ਨਵੀਂ ਦਿੱਲੀ ਵਿੱਚ ਕਰਮਯੋਗੀ ਭਵਨ ਦਾ ਨੀਂਹ ਪੱਥਰ ਵੀ ਰੱਖਣਗੇ।

ਦੱਸਿਆ ਜਾ ਰਿਹਾ ਹੈ ਕਿ ਇਹ ਕੈਂਪਸ ਮਿਸ਼ਨ ਕਰਮਯੋਗੀ ਵਿਚਕਾਰ ਸਹਿਯੋਗ ਅਤੇ ਤਾਲਮੇਲ ਨੂੰ ਵਧਾਏਗਾ। ਜਿਨ੍ਹਾਂ 1 ਲੱਖ ਨੌਜਵਾਨਾਂ ਨੂੰ ਨੌਕਰੀ ਪੱਤਰ ਵੰਡੇ ਜਾ ਰਹੇ ਹਨ, ਉਨ੍ਹਾਂ ਨੂੰ ਕੇਂਦਰ ਸਰਕਾਰ ਦੇ ਵਿਭਾਗਾਂ ਅਤੇ ਰਾਜ ਸਰਕਾਰਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਭਰਤੀ ਕੀਤਾ ਜਾ ਰਿਹਾ ਹੈ।

ਜਾਣਕਾਰੀ ਅਨੁਸਾਰ ਇਨ੍ਹਾਂ ਵਿੱਚ ਮਾਲ ਵਿਭਾਗ, ਗ੍ਰਹਿ ਮੰਤਰਾਲਾ, ਉੱਚ ਸਿੱਖਿਆ ਵਿਭਾਗ, ਪਰਮਾਣੂ ਊਰਜਾ ਵਿਭਾਗ, ਰੱਖਿਆ ਮੰਤਰਾਲਾ, ਵਿੱਤੀ ਸੇਵਾਵਾਂ ਵਿਭਾਗ, ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ, ਕਬਾਇਲੀ ਮਾਮਲੇ ਮੰਤਰਾਲਾ ਤੇ ਰੇਲਵੇ ਮੰਤਰਾਲਾ ਸ਼ਾਮਲ ਹਨ।

LEAVE A REPLY

Please enter your comment!
Please enter your name here